ਰੋਮ (ਦਲਵੀਰ ਸਿੰਘ ਕੈਂਥ) ਰਾਜਧਾਨੀ ਰੋਮ ਦੇ ਗੁਰਦੁਆਰਾ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਮਾਸੀਮੀਨਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਖਾਲਸਾ ਸਾਜਨਾ ਦਿਹਾੜਾ ਤੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਆਗਮਨ ਦਿਹਾੜੇ ਨੂੰ ਸਮਰਪਿਤ ਰੋਮ ਸ਼ਹਿਰ ਵਿਖੇ 19 ਅਪ੍ਰੈਲ ਦਿਨ ਐਤਵਾਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ । ਇਸ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਵੱਲੋਂ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਗੁਰਦੁਆਰਾ ਗੁਰੂ ਨਾਨਕ ਦਰਬਾਰ ਰੋਮ ਤੇ ਲਾਸੀਓ ਸੂਬੇ ਦੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ ।
ਉਨ੍ਹਾਂ ਦੱਸਿਆ ਕਿ ਸਵੇਰੇ 11 ਵਜੇ ਕੀਰਤਨ ਤੇ ਢਾਡੀ ਦਰਬਾਰ ਸਜਾਇਆ ਜਾਵੇਗਾ ਉਪਰੰਤ ਦੁਪਿਹਰ 1:00 ਵਜੇ ਪਿਆਸਾ ਵਿਕਟੋਰੀਆ ਪਾਰਕ (ਨੇੜੇ ਰੋਮ ਰੇਲਵੇ ਟਰਮੀਨਲ) ਤੋ ਸ਼ੁਰੂ ਹੋ ਕਿ ਸ਼ਹਿਰ ਦੀ ਪਰਿਕਰਮਾ ਕਰਦਿਆਂ ਹੋਇਆਂ ਮੁੜ ਆਰੰਭਤਾ ਵਾਲੇ ਸਥਾਨ ਤੇ ਪੜਾਅ ਕੀਤਾ ਜਾਵੇਗਾ । ਉਪਰੰਤ ਪੰਥ ਦੇ ਪ੍ਰਸਿੱਧ ਸੁਖਵੀਰ ਸਿੰਘ ਭੌਰ ਦੇ ਢਾਡੀ ਜਥੇ ਵੱਲੋਂ ਅਪਣੀ ਤੇ ਦਮਦਾਰ ਆਵਾਜ਼ ਰਾਹੀਂ ਢਾਡੀ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ । ਸਮਾਪਤੀ ਮੌਕੇ ਪ੍ਰਬੰਧਕਾਂ ਵੱਲੋਂ ਸੇਵਾਦਾਰਾਂ ਤੇ ਪਹੁੰਚੇ ਹੋਏ ਆਗੂਆਂ ਨੂੰ ਸਨਮਾਨ ਚਿੰਨ੍ਹ ਤੇ ਗੁਰੂ ਦੀ ਬਖਸ਼ਿਸ਼ ਸਿਰੋਪਾ ਦੇ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਪ੍ਰਬੰਧਕਾਂ ਵੱਲੋਂ ਇਲਾਕੇ ਦੇ ਸਮੂਹ ਗੁਰਦੁਆਰਾ ਸਾਹਿਬਾਨਾਂ ਦੀਆਂ ਪ੍ਰਬੰਧਕ ਕਮੇਟੀ ਤੇ ਹੋਰ ਧਾਰਮਿਕ ਸੰਸਥਾਵਾਂ ਦੇ ਪ੍ਰਬੰਧਕਾਂ ਤੇ ਸਮੂਹ ਸੰਗਤਾਂ ਨੂੰ ਇਸ ਪਾਵਨ ਦਿਹਾੜੇ ਮੌਕੇ ਨਗਰ ਕੀਰਤਨ ਵਿੱਚ ਸ਼ਮੂਲੀਅਤ ਕਰਨ ਲਈ ਬੇਨਤੀ ਕੀਤੀ ਗਈ ਹੈ। ਸੰਗਤਾਂ ਲਈ ਲੰਗਰਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਤੇ ਗੁਰੂ ਦਾ ਲੰਗਰ ਅਤੁੱਟ ਵਰਤੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਇਜ਼ਰਾਈਲ ਨੂੰ ਵੱਡਾ ਝਟਕਾ, ਇਟਲੀ ਨੇ ਰੱਖਿਆ ਸਮਝੌਤਾ ਕੀਤਾ ਮੁਅੱਤਲ
NEXT STORY