ਪੋਰਦੀਨੋਨੇ (ਦਲਵੀਰ ਸਿੰਘ ਕੈਂਥ)- ਗੁਰਦੁਆਰਾ ਗੁਰੂ ਨਾਨਕ ਦੇਵ ਜੀ ਪਸੀਆਨੋ ਦੀ ਪੋਰਦੇਨੋਨੇ ਦੀ ਪ੍ਰਬੰਧਕ ਕਮੇਟੀ ਵੱਲੋਂ ਇਟਾਲੀਅਨ ਇੰਡੀਅਨ ਪ੍ਰੈੱਸ ਕਲੱਬ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਸਮੂਹ ਇਲਾਕਾ ਨਿਵਾਸੀ ਸੰਗਤਾਂ ਅਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਹੁਣ 26 ਅਪ੍ਰੈਲ 2025 ਦੀ ਬਜਾਏ 3 ਮਈ 2025 ਦਿਨ ਸ਼ਨੀਵਾਰ ਨੂੰ ਸਜਾਇਆ ਜਾਵੇਗਾ। ਇਹ ਫੈਸਲਾ ਉਹਨਾਂ ਵੱਲੋਂ ਇਟਾਲੀਅਨ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਲਿਆ ਗਿਆ ਹੈ। ਕਿਉਂਕਿ ਬੀਤੇ ਦਿਨੀਂ ਕੈਥੋਲਿਕ ਧਰਮ ਗੁਰੂ ਪੋਪ ਫ੍ਰਾਂਸਿਸ ਦਾ ਦਿਹਾਂਤ ਹੋ ਗਿਆ ਸੀ, ਜਿਸ ਨਾਲ ਪੂਰੇ ਸੰਸਾਰ ਦਾ ਕੈਥੋਲਿਕ ਭਾਈਚਾਰਾ ਸੋਗ ਵਿੱਚ ਹੈ ਅਤੇ 26 ਅਪ੍ਰੈਲ ਨੂੰ ਪੋਪ ਫ੍ਰਾਂਸਿਸ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਜਿਸ ਦਿਨ ਲੋਕ ਸੰਸਕਾਰ ਸਮਾਗਮ ਵਿੱਚ ਸ਼ਮੂਲੀਅਤ ਕਰਨਗੇ ਜਾਂ ਟੈਲੀਵਿਜ਼ਨ ਰਾਹੀਂ ਇਹ ਸਮਾਗਮ ਨੂੰ ਦੇਖਣਗੇ।
ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ 'ਚ ਵਿਦਿਆਰਥੀਆਂ ਦੇ ਵੀਜ਼ਾ ਰੱਦ ਕਰਨ 'ਤੇ ਰੋਕ, ਭਾਰਤੀ ਨਾਗਰਿਕਾਂ ਨੂੰ ਰਾਹਤ
ਇਸ ਸਮਾਗਮ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਕਿ ਇਟਾਲੀਅਨ ਲੋਕਾਂ ਦੇ ਦੁੱਖ ਵਿੱਚ ਸ਼ਰੀਕ ਹੁੰਦਿਆਂ ਨਗਰ ਕੀਰਤਨ ਇੱਕ ਹਫਤਾ ਅੱਗੇ 3 ਮਈ ਦਿਨ ਸ਼ਨੀਵਾਰ ਨੂੰ ਸਜਾਏ ਜਾਣਗੇ। ਇਟਾਲੀਅਨ ਮੀਡੀਏ ਵਿੱਚ ਵੀ ਗੁਰਦੁਆਰਾ ਸਾਹਿਬ ਵੱਲੋਂ ਲਏ ਇਸ ਫੈਸਲੇ ਦੀ ਚਰਚਾ ਹੋ ਰਹੀ ਹੈ ਅਤੇ ਇਸਨੂੰ ਆਪਸੀ ਭਾਈਚਾਰਕ ਇੱਕਜੁਟਤਾ ਵੱਜੋਂ ਵੇਖਿਆ ਜਾ ਰਿਹਾ ਹੈ ਅਤੇ ਚੁਫ਼ੇਰਿਓਂ ਇਸ ਫੈਸਲੇ ਦੀ ਸ਼ਲਾਘਾ ਹੋ ਰਹੀ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਇਟਲੀ ਨਿਵਾਸੀ ਸੰਗਤਾਂ ਦੇ ਚਰਨਾਂ ਵਿੱਚ ਬੇਨਤੀ ਹੈ ਕਿ 3 ਮਈ ਦਿਨ ਸ਼ਨੀਵਾਰ ਨੂੰ ਸਜਾਏ ਜਾ ਰਹੇ ਵਿਸ਼ਾਲ ਨਗਰ ਕੀਰਤਨ ਵਿੱਚ ਹਾਜ਼ਰੀਆਂ ਭਰ ਕੇ ਨਗਰ ਕੀਰਤਨ ਦੀਆਂ ਰੌਣਕਾਂ ਨੂੰ ਵਧਾਓ ਅਤੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਇਟਲੀ 'ਚ ਅੰਮ੍ਰਿਤ ਸੰਚਾਰ, 25 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਗੁਰੂ ਵਾਲੇ ਬਣੇ
NEXT STORY