ਕਰੇਮੋਨਾ (ਦਲਵੀਰ ਸਿੰਘ ਕੈਂਥ) ਖਾਲਸਾ ਪੰਥ ਦੀ ਚੜਦੀਕਲਾ ਦਾ ਪ੍ਰਤੀਕ ਹੋਲਾ ਮਹੱਲਾ ਇਟਲੀ ਦੀਆਂ ਸੰਗਤਾਂ ਵੱਲੋਂ ਸ਼ਰਧਾ ਨਾਲ ਮਨਾਉਂਦਿਆਂ ਵੱਡੇ ਉਪਰਾਲੇ ਕੀਤੇ ਗਏ। ਇਟਲੀ ਦੇ ਜ਼ਿਲ੍ਹਾ ਕਰੇਮੋਨਾ ਵਿੱਚ ਪੈਂਦੇ ਗੁਰਦੁਆਰਾ ਸਾਹਿਬ ਸ਼ਹੀਦ ਬਾਬਾ ਦੀਪ ਸਿੰਘ ਜੀ ਕਾਜਲਮੋਰਾਨੋ ਦੀਆਂ ਸੰਗਤਾਂ ਦੁਆਰਾ ਹੋਲੇ ਮਹੱਲੇ ਨੂੰ ਮਨਾਉਂਦਿਆਂ ਲਗਾਤਾਰ ਤੀਸਰੇ ਸਾਲ ਨਗਰ ਕੀਰਤਨ ਸਜਾਇਆ।ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਹੇਠ ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਤੋਂ ਹੋਈ।


ਆਰੰਭਤਾ ਮੌਕੇ ਸੰਗਤਾਂ ਦੁਆਰਾ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਫੁੱਲਾਂ ਦੀ ਵਰਖਾ ਕੀਤੀ। ਵੱਖ ਵੱਖ ਰਾਗੀ ਸਿੰਘਾਂ ਦੁਆਰਾ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਿਆ ਗਿਆ। ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਗੱਤਕਾ ਅਕੈਡਮੀ ਦੇ ਸਿੰਘਾਂ ਦੁਆਰਾ ਗੱਤਕੇ ਦੇ ਜੌਹਰ ਦਿਖਾਏ ਗਏ। ਸੰਗਤਾਂ ਦੁਆਰਾ ਸਾਰੇ ਰਾਸਤੇ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ। ਵੱਡੇ ਇਕੱਠ ਵਿੱਚ ਪਹੁੰਚੀ ਸੰਗਤ ਨੇ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਅਸਮਾਨ ਗੂੰਜਣ ਲਾ ਦਿੱਤਾ। ਜਗ੍ਹਾ-ਜਗ੍ਹਾ ਸੰਗਤਾਂ ਲਈ ਲੰਗਰ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ।

ਪੜ੍ਹੋ ਇਹ ਅਹਿਮ ਖ਼ਬਰ- ਕਮਾਲ ਦੀ ਖੋਜ! ਵਿਗਿਆਨੀਆਂ ਨੇ ਬਣਾਇਆ ਦਿਮਾਗੀ ਵਿਕਾਸ ਦਾ ਪਹਿਲਾ 'ਐਟਲਸ'
ਨਗਰ ਕੀਰਤਨ ਵਿੱਚ ਕਾਜੇਲਮੋਰਾਨੋ ਦੇ ਇਟਾਲੀਅਨ ਪ੍ਰਸ਼ਾਸ਼ਨ ਨੇ ਵੀ ਸਮੂਲੀਅਤ ਕੀਤੀ। ਸੰਗਤਾਂ ਦੇ ਸਹਿਯੋਗ ਨਾਲ ਇਟਾਲੀਅਨ ਅਤੇ ਹੋਰਨਾਂ ਮੂਲ ਦੇ ਲੋਕਾਂ ਨੂੰ ਪ੍ਰਸ਼ਾਦ ਵੀ ਵੰਡਿਆ ਗਿਆ। ਕਾਜੇਲਮੋਰਾਨੋ ਦੇ ਵੱਖ-ਵੱਖ ਸਥਾਨਾਂ ਤੋਂ ਹੁੰਦਾ ਹੋਇਆ ਨਗਰ ਕੀਰਤਨ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਇਸ ਮੌਕੇ ਗਰਦੁਆਰਾ ਸਾਹਿਬ ਵਿਖੇ ਸਜਾਏ ਦੀਵਾਨਾਂ ਵਿੱਚ ਇਟਲੀ ਦੇ ਪ੍ਰਸਿੱਧ ਢਾਡੀ ਗਿਆਨੀ ਸੁਖਜਿੰਦਰ ਸਿੰਘ ਨੂਰ ਅਤੇ ਸਾਥੀਆ ਨੇ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਿਆ। ਸੇਵਾਦਾਰਾਂ ਤੋਂ ਇਲਾਵਾ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆ ਅਤੇ ਸਮਾਜਿਕ ਜੱਥੇਬੰਦੀਆਂ ਦੇ ਆਗੂਆ ਨੇ ਵੀ ਸ਼ਿਰਕਤ ਕੀਤੀ। ਵੱਖ-ਵੱਖ ਸੇਵਾਵਾਂ ਕਰਨ ਵਾਲੇ ਸੇਵਾਦਾਰਾਂ ਨੂੰ ਸਿਰੋਪਾੳ ਅਤੇ ਇਟਾਲੀਅਨ ਪ੍ਰਸ਼ਾਸ਼ਨ ਨੂੰ ਸਨਮਾਨ ਚਿੰਨ੍ਹ ਭੇਂਟ ਕੀਤੇ ਗਏ । ਗੁਰਦੁਆਰਾ ਸਾਹਿਬ ਸ਼ਹੀਦ ਬਾਬਾ ਦੀਪ ਸਿੰਘ ਜੀ ਕਾਜਲਮੋਰਾਨੋ ਦੇ ਮੁੱਖ ਸੇਵਾਦਾਰ ਭਾਈ ਪ੍ਰਗਟ ਸਿੰਘ ਖਾਲਸਾ ਅਤੇ ਪ੍ਰਬੰਧਕ ਸੇਵਾਦਾਰਾਂ ਨੇ ਆਈ ਹੋਈ ਸਮੁੱਚੀ ਸੰਗਤ ਦਾ ਧੰਨਵਾਦ ਕੀਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਅਮਰੀਕਾ ਦੀ ਚੋਣ ਪ੍ਰਣਾਲੀ 'ਚ ਵੱਡਾ ਬਦਲਾਅ ਕਰਨ ਦੀ ਤਿਆਰੀ 'ਚ ਟਰੰਪ
NEXT STORY