ਮਿਲਾਨ/ ਇਟਲੀ (ਸਾਬੀ ਚੀਨੀਆ)- ਇਟਲੀ ਵਿੱਚ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵੱਖ-ਵੱਖ ਗੁਰਦੁਆਰਾ ਸਾਹਿਬ ਦੁਆਰਾ ਗੁਰਮਤਿ ਸਮਾਗਮ, ਨਗਰ ਕੀਰਤਨ ਅਤੇ ਅੰਮ੍ਰਿਤ ਸੰਚਾਰ ਉਲੀਕੇ ਜਾ ਰਹੇ ਹਨ। ਇਸੇ ਲੜੀ ਤਹਿਤ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਮਾਤਾ ਸਾਹਿਬ ਕੌਰ ਕੋਵੋ ਦੁਆਰਾ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਕੋਵੋ ਵਿਖੇ ਮਹਾਨ ਨਗਰ ਕੀਰਤਨ ਸਜਾਉਣਾ ਕੀਤਾ ਗਿਆ। ਨਗਰ ਕੀਰਤਨ ਦੀ ਆਰੰਭਤਾ ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਗੁਰਦੁਆਰਾ ਸਾਹਿਬ ਤੋਂ ਹੋਈ। ਇਸ ਮੌਕੇ ਵੱਖ-ਵੱਖ ਰਾਗੀ ਜੱਥਿਆਂ ਵੱਲੋਂ ਸਾਰੀਆਂ ਸੰਗਤਾਂ ਨੂੰ ਕੀਰਤਨ ਨਾਲ ਨਿਹਾਲ ਕੀਤਾ ਗਿਆ।
ਵਿਦੇਸ਼ ਦੀ ਧਰਤੀ 'ਤੇ ਜਨਮੇ ਬੱਚਿਆਂ ਨੇ ਸਿੱਖੀ ਪਹਿਰਾਵਾ ਪਹਿਨ ਕੇ ਰਾਜ ਕਰੇਗਾ ਖਾਲਸਾ ਦੇ ਜੈਕਾਰੇ ਲਗਾਏ। ਸ਼ਾਮ ਨੂੰ ਕੋਵੋ ਸ਼ਹਿਰ ਦੀ ਪਰਿਕਰਮਾ ਕਰਦੇ ਹੋਏ ਨਗਰ ਕੀਰਤਨ ਗੁਰਦੁਆਰਾ ਸਾਹਿਬ ਸਮਾਪਤ ਹੋਇਆ। ਜਿੱਥੇ ਕਿ ਸਿੱਖ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਜੈਕਾਰਿਆਂ ਦੀ ਗੂੰਜ ਦੇ ਨਾਲ ਸਵਾਗਤ ਕੀਤਾ ਗਿਆ। ਗੁਰਦੁਆਰਾ ਸਾਹਿਬ ਦੇ ਬਾਹਰ ਖੁੱਲੇ ਪੰਡਾਲ ਵਿੱਚ ਦੀਵਾਨ ਸਜਾਏ ਗਏ। ਜਿੱਥੇ ਇਟਲੀ ਦੇ ਪ੍ਰਸਿੱਧ ਢਾਡੀ ਭਾਈ ਸੁਖਵੀਰ ਸਿੰਘ ਭੌਰ ਅਤੇ ਸਾਥੀਆਂ ਦੁਆਰਾ ਪੰਡਾਲ ਵਿੱਚ ਜੁੜ ਬੈਠੀਆਂ ਸੰਗਤਾਂ ਨੂੰ ਸਿੱਖ ਇਤਿਹਾਸ ਸਰਵਣ ਕਰਵਾਇਆ ਗਿਆ। ਸੇਵਾਦਾਰਾਂ ਵੱਲੋ ਆਈਆਂ ਸੰਗਤਾਂ ਦੇ ਲਈ ਕਈ ਤਰ੍ਹਾਂ ਦੇ ਸਟਾਲ ਲਾ ਕੇ ਲੰਗਰਾਂ ਦੇ ਪ੍ਰਬੰਧ ਕੀਤੇ ਗਏ ਸਨ ਜਿੱਥੇ ਕਿ ਉੱਤਰੀ ਇਟਲੀ ਦੇ ਵੱਖ-ਵੱਖ ਗੁਰਦੁਆਰਿਆਂ ਸਾਹਿਬਾਨ ਦੇ ਪ੍ਰਬੰਧਕ ਕਮੇਟੀਆਂ ਦੇ ਅਹੁਦੇਦਾਰਾ ਮੌਜੂਦ ਸਨ, ਉੱਥੇ ਹੀ ਬੈਰਗਮੋ ਜਿਲੇ ਅਤੇ ਕੋਵੋ ਕਮੂਨੇ ਦੇ ਅਧਿਕਾਰੀ ਅਤੇ ਪੁਲਸ ਕਰਮੀ ਵੀ ਮੌਜੂਦ ਸਨ। ਜਿਨਾਂ ਨੇ ਸਿੱਖ ਸੰਗਤਾਂ ਨੂੰ ਵਿਸਾਖੀ ਦੇ ਪਵਿੱਤਰ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਅਤੇ ਨਾਲ ਦੀ ਨਾਲ ਇਸ ਨਗਰ ਕੀਰਤਨ ਨੂੰ ਸਫਲਤਾ ਪੂਰਵਕ ਤਰੀਕੇ ਦੇ ਨਾਲ ਕਰਵਾਉਣ ਲਈ ਆਪਣਾ ਬਣਦਾ ਯੋਗਦਾਨ ਪਾਇਆ।
ਪੜ੍ਹੋ ਇਹ ਅਹਿਮ ਖ਼ਬਰ-'ਭਾਰਤ ਨੇ ਹਮਲਾ ਕੀਤਾ ਤਾਂ UK ਭੱਜ ਜਾਵਾਂਗਾ', ਪਾਕਿ MP ਦਾ ਬਿਆਨ ਵਾਇਰਲ
ਸ੍ਰੀ ਗੁਰੂ ਗ੍ਰੰਥ ਸਾਹਿਬ ਸੇਵਾ ਸੰਭਾਲ ਦਮਦਮੀ ਟਕਸਾਲ (ਪੰਚ ਪ੍ਰਧਾਨੀ) ਇਟਲੀ ਦੇ ਸਮੂਹ ਸੇਵਾਦਾਰਾਂ ਵੱਲੋਂ ਨਗਰ ਕੀਰਤਨ ਵਿੱਚ ਹਾਜ਼ਰੀ ਭਰੀ। ਇਸ ਮੌਕੇ ਦਸਤਾਰ ਲਹਿਰ ਇਟਲੀ ਵਾਲੇ ਸੇਵਾਦਾਰਾਂ ਵੱਲੋਂ ਨੌਜਵਾਨਾਂ ਦੇ ਦਸਤਾਰਾਂ ਸਜਾਈਆਂ। ਕਲਤੂਰਾ ਸਿੱਖ ਸੰਸਥਾ ਦੇ ਸਹਿਯੋਗ ਨਾਲ ਸੰਗਤਾਂ ਨੂੰ ਪੰਗਤ ਵਿੱਚ ਲੰਗਰ ਛਕਾਇਆ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਨੂੰ ਜੀ ਆਇਆ ਆਖਿਆ। ਗੁਰਦੁਆਰਾ ਮਾਤਾ ਸਾਹਿਬ ਕੌਰ ਕੋਵੋ ਦੇ ਮੁੱਖ ਸੇਵਾਦਾਰ ਭਾਈ ਰਜਿੰਦਰ ਸਿੰਘ ਰੰਮੀ ਦੁਆਰਾ ਸੰਗਤਾਂ ਨੂੰ ਨਗਰ ਕੀਰਤਨ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਗੁਰਬਾਣੀ ਅਨੁਸਾਰ ਹਰ ਸਿੱਖ ਨੂੰ ਆਪਣਾ ਜੀਵਨ ਬਤੀਤ ਕਰਨਾ ਚਾਹੀਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
'ਭਾਰਤ ਨੇ ਹਮਲਾ ਕੀਤਾ ਤਾਂ UK ਭੱਜ ਜਾਵਾਂਗਾ', ਪਾਕਿ MP ਦਾ ਬਿਆਨ ਵਾਇਰਲ
NEXT STORY