ਰੋਮ (ਦਲਵੀਰ ਸਿੰਘ ਕੈਂਥ)- ਦੁਨੀਆ ਨੂੰ ਵਹਿਮਾਂ ਭਰਮਾਂ ਤੋਂ ਬਾਹਰ ਕੱਢ ਕੇ ਸਿਰਫ਼ "ਅਕਾਲ ਪੁਰਖ ਹਰਿ" ਨਾਲ ਜੋੜਨ ਵਾਲੇ ਕਾਸ਼ੀ ਦੀ ਧਰਤੀ ਸੀਰ ਗੋਵਰਧਨ 'ਤੇ 14ਵੀਂ ਸਦੀ ਵਿੱਚ ਅਵਤਾਰ ਧਾਰਨ ਵਾਲੇ ਮਹਾਨ ਕ੍ਰਾਂਤੀਕਾਰੀ, ਯੁੱਗ ਪੁਰਸ਼, ਅਧਿਆਤਮਕਬਾਦੀ, ਸ਼੍ਰੋਮਣੀ ਸੰਤ ਸਤਿਗੁਰੂ ਰਵਿਦਾਸ ਮਹਾਰਾਜ ਜੀਓ ਜਿਨ੍ਹਾਂ ਦਾ 648ਵਾਂ ਆਗਮਨ ਪੁਰਬ ਨੂੰ ਵਿਸ਼ਵ ਭਰ ਵਿੱਚ ਸੰਗਤਾਂ ਵੱਲੋਂ ਬਹੁਤ ਹੀ ਸਤਿਕਾਰ ਤੇ ਸ਼ਰਧਾਪੂਰਵਕ ਮਨਾ ਰਹੀਆਂ ਹਨ। ਇਟਲੀ ਵਿੱਚ ਵੀ ਇਸ ਪਾਵਨ ਤੇ ਪਵਿੱਤਰ ਦਿਵਸ ਸੰਬਧੀ ਭਗਤੀ ਲਹਿਰ ਦਾ ਮਹਾਂ ਕੁੰਭ ਦੇਖਣ ਨੂੰ ਮਿਲ ਰਿਹਾ ਹੈ ਜਿਸ ਤਹਿਤ ਇਟਲੀ ਦੇ ਸੂਬੇ ਵੈਨੇਤੋ ਦੇ ਜ਼ਿਲ੍ਹਾ ਵਿਚੈਂਸਾ ਦੇ ਸ਼ਹਿਰ ਮੋਨਤੇਕਿਓ ਮਾਜੋਰੇ ਸਥਿਤ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਰਵਿਦਾਸ ਟੈਂਪਲ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਇਟਲੀ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਸਤਿਗੁਰੂ ਰਵਿਦਾਸ ਮਹਾਰਾਜ ਜੀਓ ਦਾ 648ਵਾਂ ਪ੍ਰਕਾਸ਼ ਦਿਵਸ 5 ਤੇ 6 ਅਪ੍ਰੈਲ ਦਿਨ ਸ਼ਨੀਵਾਰ ਤੇ ਐਤਵਾਰ ਨੂੰ ਬਹੁਤ ਹੀ ਸ਼ਾਨੋ ਸੌਕਤ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।

ਇਹ ਗੁਰਦੁਆਰਾ ਸਾਹਿਬ ਪਿਛਲੇ 2 ਦਹਾਕਿਆਂ ਤੋਂ ਵੀ ਵਧੇਰੇ ਸਮੇਂ ਤੋਂ ਇਟਲੀ ਵਿੱਚ ਸਤਿਗੁਰੂ ਰਵਿਦਾਸ ਮਹਾਰਾਜ ਜੀਓ ਦੇ ਮਿਸ਼ਨ ਦਾ ਝੰਡਾ ਬੁਲੰਦ ਕਰਦਾ ਆ ਰਿਹਾ ਹੈ ਤੇ ਹਰ ਸਾਲ ਵਿਸ਼ਾਲ ਨਗਰ ਕੀਰਤਨ ਵੀ ਸਜਾਉਂਦਾ ਆ ਰਿਹਾ ਹੈ ਤੇ ਇਸ ਵਾਰ ਇਸ ਗੁਰਦੁਆਰਾ ਸਾਹਿਬ ਵੱਲੋਂ ਆਪਣਾ 21ਵਾਂ ਵਿਸ਼ਾਲ ਨਗਰ ਕੀਰਤਨ 5 ਅਪ੍ਰੈਲ ਦਿਨ ਸ਼ਨੀਵਾਰ ਨੂੰ ਰਵਿਦਾਸੀਆ ਧਰਮ ਦੇ ਅਨੁਸਾਰ ਧੰਨ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀਓ ਦੀ ਅੰਮ੍ਰਿਤਬਾਣੀ ਦੀ ਛੱਤਰ ਛਾਇਆ ਹੇਠ ਸਜਾਇਆ ਜਾ ਰਿਹਾ ਹੈ। ਜਿਸ ਵਿੱਚ ਸਤਿਗੁਰਾਂ ਦੀ ਮਹਿਮਾਂ ਦਾ ਗੁਣਗਾਨ ਕੀਤਾ ਜਾਵੇਗਾ। 6 ਅਪ੍ਰੈਲ ਦਿਨ ਐਤਵਾਰ ਨੂੰ ਆਰੰਭੇ ਆਖੰਡ ਜਾਪ ਸ੍ਰੀ ਅੰਮ੍ਰਿਤਬਾਣੀ ਦੇ ਭੋਗ ਉਪੰਰਤ ਵਿਸ਼ਾਲ ਕੀਰਤਨ ਦਰਬਾਰ ਸਜੇਗਾ ਜਿਸ ਵਿੱਚ ਭਾਰਤ ਪੰਜਾਬ ਦੀ ਧਰਤੀ ਤੋਂ ਉਚੇਚੇ ਤੌਰ 'ਤੇ 108 ਸੰਤ ਗੁਰਦੀਪ ਗਿਰੀ ਜੀ ਪਠਾਨਕੋਟ ਵਾਲੇ, ਰਵਿਦਾਸੀਆ ਸਮਾਜ ਦੇ ਆਵਾਜ਼-ਏ-ਕੌਮ 108 ਸੰਤ ਕ੍ਰਿਸ਼ਨ ਨਾਥ ਚਹੇੜੂ ਵਾਲੇ ਤੇ ਮਿਸ਼ਨਰੀ ਪ੍ਰਚਾਰਕ ਬਾਬਾ ਪੱਪਲ ਸ਼ਾਹ ਪਹੁੰਚ ਰਹੇ ਹਨ ਜੋ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀਓ ਦੇ ਮਿਸਨ ਤੋਂ ਸੰਗਤਾਂ ਨੂੰ ਜਾਣੂ ਕਰਵਾਉਣਗੇ।
ਪੜ੍ਹੋ ਇਹ ਅਹਿਮ ਖ਼ਬਰ- ਇਟਲੀ ਦੀਆਂ ਸਿੱਖ ਸੰਗਤਾਂ ਨੇ ਖਾਲਸਾਈ ਸ਼ਾਨੋ ਸ਼ੌਕਤ ਨਾਲ ਕੱਢਿਆ ਹੋਲਾ ਮਹੱਲਾ
ਇਟਲੀ ਵਿੱਚ ਇਲਾਹੀ ਬਾਣੀ ਦਾ ਰਸ ਭਿੰਨਾ ਕੀਰਤਨ ਕਰਨ ਵਾਲਾ ਜੱਥਾ ਬੀਬੀ ਭੁਪਿੰਦਰ ਕੌਰ ਬਰੇਨਦੋਲਾ ਵਾਲੇ ਵੀ ਸੰਗਤਾਂ ਦੇ ਸਨਮੁੱਖ ਹੋਣਗੇ। ਇਟਾਲੀਅਨ ਇੰਡੀਅਨ ਪ੍ਰੈੱਸ ਕਲੱਬ ਨੂੰ ਇਹ ਜਾਣਕਾਰੀ ਸ੍ਰੀ ਗੁਰੂ ਰਵਿਦਾਸ ਟੈਂਪਲ ਮੋਨਤੇਕਿਓ ਮਾਜੋਰ (ਵਿਚੈਂਸਾ) ਦੇ ਮੁੱਖ ਸੇਵਾਦਾਰ ਪਰਮਜੀਤ ਵਿਚੈਂਸਾ ਨੇ ਦਿੰਦਿਆਂ ਕਿਹਾ ਕਿ ਸਮੂਹ ਸੰਗਤ ਇਸ ਵਿਸ਼ਾਲ ਪ੍ਰਕਾਸ਼ ਦਿਵਸ ਸਮਾਗਮ ਵਿੱਚ ਹੁੰਮ-ਹੁੰਮਾ ਕੇ ਹਾਜ਼ਰੀ ਭਰਕੇ ਗੁਰੂ ਦੀਆਂ ਖੁਸ਼ੀਆ ਪ੍ਰਾਪਤ ਕਰੇ। 5 ਅਪ੍ਰੈਲ ਨੂੰ ਸਵੇਰੇ ਸ੍ਰੀ ਨਿਸ਼ਾਨ ਸਾਹਿਬ ਦੀ ਰਸਮ ਸਮੂਹ ਸੰਗਤਾਂ ਵੱਲੋਂ ਸਾਂਝੇ ਤੌਰ 'ਤੇ ਨਿਭਾਈ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਅਮਰੀਕੀ ਪ੍ਰਤੀਨਿਧੀ ਬ੍ਰੈਂਡਨ ਲਿੰਚ 25 ਮਾਰਚ ਤੋਂ 5 ਦਿਨਾ ਦੌਰੇ 'ਤੇ ਆਉਣਗੇ ਭਾਰਤ, ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ
NEXT STORY