ਮਿਲਾਨ/ਇਟਲੀ (ਸਾਬੀ ਚੀਨੀਆ): ਸੈਂਟਰ ਇਟਲੀ ਦੀ ਸਟੇਟ ਤੁਸਕਾਨਾ ਨੂੰ ਅਮੀਰ ਲੋਕਾਂ ਦੇ ਵਿਆਹਾਂ ਤੇ ਸੋਹਣੇ ਰੈਸਟੋਰੈਂਟਾਂ ਵਾਲੀ ਧਰਤੀ ਕਰਕੇ ਜਾਣਿਆ ਜਾਂਦਾ ਹੈ ਇਸੇ ਇਲਾਕੇ ਦੇ ਜ਼ਿਲ੍ਹਾ ਆਰੇਸੋ ਵਿਖੇ ਸਥਾਪਿਤ ਗੁਰਦੁਆਰਾ ਸੰਗਤ ਸਭਾ ਤੈਰਾਨੋਵਾ ਦੀ ਪ੍ਰਬੰਧਕ ਕਮੇਟੀ ਵੱਲੋ ਸਥਾਨਿਕ ਸੰਗਤਾਂ ਦੇ ਸਹਿਯੋਗ ਨਾਲ ਸਜਾਏ ਨਗਰ ਕੀਰਤਨ ਵਿਚ ਹਜ਼ਾਰਾਂ ਸਿੱਖ ਸੰਗਤਾਂ ਦਾ ਭਾਰੀ ਇਕੱਠ ਵੇਖਣ ਨੂੰ ਮਿਲਿਆ। ਇਸ ਦੌਰਾਨ ਕੇਸਰੀ ਦਸਤਾਰਾਂ ਸਜਾ ਕੇ ਪਹੁੰਚੀਆ ਸੰਗਤਾਂ ਨੇ ਚੜ੍ਹਦੀ ਕਲਾ ਦੇ ਜੈਕਾਰੇ ਲਾਉਂਦਿਆਂ ਆਸਮਾਨ ਗੂੰਜਣ ਲਾ ਦਿੱਤਾ। ਨਗਰ ਕੀਰਤਨ ਦੀ ਖਾਸੀਅਤ ਇਹ ਰਹੀ ਕਿ ਜਿਸ ਤਰ੍ਹਾਂ ਸਿੱਖ ਸੰਗਤਾਂ ਨੇ ਬੜੇ ਉਤਸ਼ਾਹ ਨਾਲ ਨਗਰ ਕੀਰਤਨ ਵਿਚ ਸ਼ਮੂਲੀਅਤ ਕਰਕੇ ਆਪਣਾ ਜੀਵਨ ਸਫਲਾ ਬਣਾਇਆ ਉੱਥੇ ਬਹੁਤ ਸਾਰੇ ਇਟਾਲੀਅਨ ਲੋਕਾਂ ਨੇ ਨਗਰ ਕੀਰਤਨ ਵਿੱਚ ਬੜੇ ਚਾਈਂ-ਚਾਈੰ ਸ਼ਮੂਲੀਅਤ ਕੀਤੀ।


ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਅਤੇ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਸਜਾਏ ਨਗਰ ਕੀਰਤਨ ਵਿੱਚ ਆਰੇਸੋ ਜਿਲ੍ਹੇ ਦੇ ਕਈ ਉੱਚ ਅਧਿਕਾਰੀਆਂ ਨੇ ਸ਼ਮੂਲੀਅਤ ਕਰਕੇ ਸਿੱਖਾਂ ਨੂੰ ਵਧਾਈ ਦਿੱਤੀ। ਇਸ ਮੌਕੇ ਆਪਣੇ ਪਰਿਵਾਰ ਸਮੇਤ ਪਹੁੰਚੇ ਸਥਾਨਿਕ ਮੇਅਰ ਨੇ ਆਖਿਆ ਕਿ ਇਟਲੀ ਸਿੱਖਾਂ ਦਾ ਆਪਣਾ ਘਰ ਹੈ ਤੇ ਹਰ ਕਿਸੇ ਨੂੰ ਬਰਾਬਰਤਾ ਦਾ ਪੂਰਾ ਅਧਿਕਾਰ ਹੈ। ਉਨ੍ਹਾਂ ਇਹ ਵੀ ਆਖਿਆ ਕਿ ਲਗਾਤਾਰ ਇੱਕ ਹਫ਼ਤਾ ਮੀੰਹ ਪੈਣ ਮਗਰੋਂ ਵਿਸਾਖੀ ਵਾਲੇ ਦਿਨ ਬਹੁਤ ਵਧੀਆ ਧੁੱਪ ਲੱਗੀ ਹੈ ਜੋ ਕਿਸੇ ਚਮਤਕਾਰ ਤੋਂ ਘੱਟ ਨਹੀਂ।
ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ 'ਚ ਗੈਰਕਾਨੂੰਨੀ ਢੰਗ ਨਾਲ ਦਾਖਲ ਹੋਣ ਦੀ ਕੋਸ਼ਿਸ਼ 'ਚ 24 ਪ੍ਰਵਾਸੀ ਗ੍ਰਿਫ਼ਤਾਰ

ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਆਏ ਹੋਏ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਨਿਹੰਗ ਸਿੰਘਾਂ ਵੱਲੋ ਗਤਕਾ ਕਲਾ ਦੇ ਜੌਹਰ ਵਿਖਾਏ ਗਏ। ਪ੍ਰਬੰਧਕ ਕਮੇਟੀ ਵੱਲੇ ਦੂਰੋਂ ਨੇੜਿਓ ਆਏ ਸੇਵਾਦਾਰਾਂ ਅਤੇ ਲੰਗਰਾਂ ਦਾ ਪ੍ਰਬੰਧ ਕਰਨ ਵਾਲ਼ੀਆਂ ਸੰਗਤਾਂ ਨੂੰ ਉਚੇਚੇ ਤੌਰ 'ਤੇ ਸਨਮਾਨਿਤ ਕੀਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਕੋਲੰਬੀਆ 'ਚ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, 9 ਫੌਜੀਆਂ ਦੀ ਮੌਤ
NEXT STORY