ਰੋਮ/ਮਿਲਾਨ (ਦਲਵੀਰ ਕੈਂਥ/ਸਾਬੀ ਚੀਨੀਆ)- ਗੁਰਦੁਆਰਾ ਸ਼੍ਰੀ ਸਾਧ ਸੰਗਤ ਸਾਹਿਬ ਟੈਂਪੀਓ ਦੀ ਉਰਮੇਲੇ (ਤਰਵੀਜੋ) ਵਿਖੇ ਵਿਸ਼ਾਲ ਨਗਰ ਕੀਰਤਨ ਸਮੂਹ ਸੰਗਤ ਦੇ ਸਹਿਯੋਗ ਨਾਲ ਸਜਾਇਆ ਗਿਆ। ਪਹਿਲੀ ਪਾਤਸ਼ਾਹੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਿਰਕਤ ਕੀਤੀ। ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਤੋਂ ਦੁਪਹਿਰ 12 ਵਜੇ ਹੋਈ। ਸੁੰਦਰ ਪਾਲਕੀ ਵਿੱਚ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਸ਼ੁਸੋਭਿਤ ਸਨ। ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਟੈਂਪੀਓ ਦੀ ਉਰਮੇਲੇ ਸ਼ਹਿਰ ਗੂੰਜ ਉਠਿਆ।
ਇਹ ਵੀ ਪੜ੍ਹੋ: ਗੁਆਨਾ ਪੁੱਜੇ PM ਮੋਦੀ, ਏਅਰ ਪੋਰਟ 'ਤੇ ਰਿਸੀਵ ਕਰਨ ਆਏ ਰਾਸ਼ਟਰਪਤੀ, ਪ੍ਰਧਾਨ ਮੰਤਰੀ ਸਣੇ ਪੂਰੀ ਕੈਬਨਿਟ

ਇਸ ਮੌਕੇ ਰਾਗੀ, ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ। ਵੱਖ-ਵੱਖ ਸਥਾਨਾਂ ਤੋਂ ਹੁੰਦਾ ਨਗਰ ਕੀਰਤਨ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਇਸ ਮੌਕੇ ਭਾਈ ਗੁਰਮੁੱਖ ਸਿੰਘ ਜੌਹਲ ਦੇ ਕਵੀਸ਼ਰੀ ਜੱਥੇ ਨੇ ਕਵੀਸ਼ਰੀ ਵਾਰਾਂ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਚਾਨਣਾ ਪਾਉਂਦਿਆਂ ਸੰਗਤਾਂ ਨੂੰ ਨਿਹਾਲ ਕੀਤਾ। ਨਗਰ ਕੀਰਤਨ ਮੌਕੇ ਬਾਬਾ ਅਜੀਤ ਸਿੰਘ ਜੀ ਬਾਬਾ ਜੁਝਾਰ ਸਿੰਘ ਜੀ ਗੱਤਕਾ ਅਕੈਡਮੀ ਦੇ ਸਿੰਘਾਂ ਵੱਲੋਂ ਗੱਤਕੇ ਦੇ ਜੌਹਰ ਵੀ ਦਿਖਾਏ ਗਏ। ਪ੍ਰਬੰਧਕ ਕਮੇਟੀ ਨੇ ਇਟਲੀ ਦੀਆਂ ਸੰਗਤਾਂ ਨੂੰ ਪਹਿਲੀ ਪਾਤਸ਼ਾਹੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਨਗਰ ਕੀਰਤਨ ਵਿਚ ਸਹਿਯੋਗ ਦੇਣ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਅਜਿਹੇ ਕਾਰਜ ਸੰਗਤਾਂ ਦੇ ਸਹਿਯੋਗ ਨਾਲ ਹੀ ਸਫਲ ਹੁੰਦੇ ਹਨ। ਇਸ ਮੌਕੇ ਸੇਵਾਦਾਰਾਂ ਦਾ ਗੁਰੂ ਦੀ ਬਖਸ਼ਿਸ਼ ਸਿਰੋਪਾਓ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ। ਨਗਰ ਕੀਰਤਨ ਮੌਕੇ ਗੁਰੂ ਦੇ ਅਤੁੱਟ ਲੰਗਰ ਵਰਤਾਏ ਗਏ।
ਇਹ ਵੀ ਪੜ੍ਹੋ: ਹੁਣ ਗੁਆਨਾ ਤੇ ਬਾਰਬਾਡੋਸ ਭਾਰਤੀ PM ਨੂੰ ਦੇਣਗੇ ਆਪਣਾ ਸਰਵਉੱਚ ਪੁਰਸਕਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜੀ-20 'ਚ Modi ਨੇ Trudeau ਨੂੰ ਕੀਤਾ ਨਜ਼ਰ ਅੰਦਾਜ਼! ਭਾਰਤ-ਕੈਨੇਡਾ ਤਣਾਅ ਦੇ ਸੰਕੇਤ
NEXT STORY