ਮਿਲਾਨ/ਇਟਲੀ (ਸਾਬੀ ਚੀਨੀਆ)- ਇਟਲੀ ਵਿੱਚ ਵੱਸਦੀਆਂ ਸਿੱਖ ਸੰਗਤਾਂ ਵੱਲੋਂ ਪਹਿਲੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਦਿਹਾੜੇ ਦੀਆਂ ਖੁਸ਼ੀਆਂ ਨੂੰ ਮੁੱਖ ਰੱਖਦਿਆਂ ਹੋਇਆਂ ਇੱਥੋਂ ਦੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਸਿੰਘ ਸਭਾ ਅਪ੍ਰੀਲੀਆ ਤੋਂ ਮਹਾਨ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਕੋਈ 12 ਵਜੇ ਦੇ ਕਰੀਬ ਗੁਰਦੁਆਰਾ ਸਾਹਿਬ ਤੋਂ ਹੋਈ। ਉਸ ਤੋਂ ਉਪਰੰਤ ਐਪ੍ਰੀਲੀਆ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਨਗਰ ਕੀਰਤਨ ਦੀ ਪਰਿਕਰਮਾ ਕਰਦਿਆਂ ਹੋਇਆ ਸੰਗਤਾਂ ਵੱਲੋਂ ਥਾਂ- ਥਾਂ 'ਤੇ ਭਰਵਾਂ ਸਵਾਗਤ ਕੀਤਾ ਗਿਆ।
ਪੜ੍ਹੋ ਇਹ ਅਹਿਮ ਖ਼ਬਰ- ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਸਬੰਧੀ ਵਿਸ਼ਾਲ ਨਗਰ ਕੀਰਤਨ ਆਯੋਜਿਤ
ਉਪਰੰਤ ਸਜਾਏ ਖੁੱਲੇ ਪੰਡਾਲਾਂ ਵਿੱਚ ਆਏ ਹੋਏ ਕਵੀਸ਼ਰ ਅਤੇ ਕੀਰਤਨੀ ਸਿੰਘਾ ਦੇ ਜੱਥਿਆ ਦੁਆਰਾ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਇਆ ਗਿਆ। ਇਸ ਮੌਕੇ ਬੀਬੀਆਂ ਵੱਲੋਂ “ਸਤਿਗੁਰੂ ਨਾਨਕ ਪ੍ਰਗਟਿਆ ਮਿੱਟੀ ਧੁੰਦ ਜਗ ਚਾਨਣ ਹੋਇਆ, ਸ਼ਬਦ ਨੂੰ ਵਾਰ ਵਾਰ ਪੜ੍ਹਿਆ ਗਿਆ ਤੇ ਇਸ ਤਰ੍ਹਾਂ ਲੱਗ ਰਿਹਾ ਸੀ ਕਿ ਜਿਵੇਂ ਗੁਰੂ ਸਾਹਿਬ ਖੁਦ ਦਰਸ਼ਨ ਦੇਕੇ ਗਲੀਆਂ ਨੂੰ ਰੌਸ਼ਨਾਉਣ ਆਏ ਹੋਣ। ਪ੍ਰਬੰਧਕ ਕਮੇਟੀ ਵੱਲੋਂ ਬਾਹਰੋਂ ਆਏ ਹੋਏ ਜਥਿਆਂ ਅਤੇ ਸਥਾਨਕ ਅਧਿਕਾਰੀਆਂ ਦਾ ਯਾਦਗਾਰੀ ਚਿੰਨ੍ਹਾਂ ਨਾਲ ਸਨਮਾਨ ਕੀਤਾ ਗਿਆ। ਇਸ ਮੌਕੇ ਛੋਟੇ-ਛੋਟੇ ਬੱਚਿਆਂ ਦੁਆਰਾ ਗਤਕਾ ਕਲ੍ਹਾ ਦੇ ਜੌਹਰ ਵਿਖਾਏ ਗਏ। ਪ੍ਰਬੰਧਕਾਂ ਵੱਲੋ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਕੁੜੀਆਂ ਦੇ ਵਿਆਹ ਦੀ ਉਮਰ ਹੋਵੇਗੀ 9 ਸਾਲ! ਕਾਨੂੰਨ 'ਚ ਬਦਲਾਅ ਦੀ ਤਿਆਰੀ
NEXT STORY