ਮਿਲਾਨ (ਸਾਬੀ ਚੀਨੀਆ)- ਇਟਲੀ ਦੇ ਕਰੇਮੋਨਾ ਜ਼ਿਲੇ ਵਿੱਚ ਸਥਿਤ ਗੁਰਦੁਆਰਾ ਸਿੰਘ ਸਭਾ ਸ਼ਹੀਦਾਂ ਕਾਜਲਮਾਜੋਰੇ ਵੱਲੋਂ ਹਰ ਸਾਲ ਦੀ ਤਰਾਂ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਕਾਜਲਮਾਜੋਰੇ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਸਜਾਇਆ ਗਿਆ। ਜਿਸ ਵਿੱਚ ਇਲਾਕੇ ਭਰ ਤੋਂ ਸੰਗਤਾਂ ਦੀ ਸ਼ਮੂਲੀਅਤ ਨੇ ਜਿੱਥੇ ਨਗਰ ਕੀਰਤਨ ਦੀ ਰੌਣਕ ਨੂੰ ਵਧਾਇਆ। ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਤੋਂ ਹੋਈ। ਜਿਸ ਦੀ ਅਗਵਾਈ ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀ ਸਿੰਘਾਂ ਨੇ ਕੀਤੀ।ਸੰਗਤਾਂ ਦੁਆਰਾ ਸਾਰੇ ਰਸਤੇ ਸ਼ਬਦ ਕੀਰਤਨ ਨਾਲ ਗੁਰੂ ਦਾ ਜੱਸ ਗਾਇਨ ਕੀਤਾ। ਰਸਤੇ ਵਿਚ ਜਗ੍ਹ-ਜਗ੍ਹਾ ਸ਼ਰਧਾਲੂ ਸੰਗਤਾਂ ਵਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ।


ਪੜ੍ਹੋ ਇਹ ਅਹਿਮ ਖ਼ਬਰ-2 ਸਾਲ ਦਾ ਵਰਕ ਵੀਜ਼ਾ ਦੇਣ ਵਾਲਾ ਦੇਸ਼ ਬਣਿਆ ਭਾਰਤੀ ਵਿਦਿਆਰਥੀਆਂ ਦੀ ਪਹਿਲੀ ਪਸੰਦ


ਨਗਰ ਕੀਰਤਨ ਦਾ ਪੜਾਅ ਸ਼ਹਿਰ ਦੇ ਪਿਆਸੇ ਵਿੱਚ ਕੀਤਾ ਗਿਆ। ਜਿੱਥੇ ਕਾਜਲਮਾਜੋਰੇ ਦੇ ਮੇਅਰ ਨੇ ਸੰਗਤਾਂ ਨੂੰ ਨਗਰ ਕੀਰਤਨ ਦੀ ਵਧਾਈ ਦਿੱਤੀ। ਪੁਲਸ ਪ੍ਰਸ਼ਾ਼ਸ਼ਨ ਦੁਆਰਾ ਟ੍ਰੈਫ਼ਿਕ ਨੂੰ ਬੜੇ ਸੁਚੱਜੇ ਢੰਗ ਨਾਲ ਕੰਟਰੋਲ ਕਰਕੇ ਸਹਿਯੋਗ ਦਿੱਤਾ ਗਿਆ। ਮੇਅਰ ਅਤੇ ਪ੍ਰਸ਼ਾਸ਼ਨਿਕ ਅਧਿਕਾਰੀਆ ਨੂੰ ਸਨਮਾਨ ਚਿੰਨ ਭੇਂਟ ਕੀਤੇ ਗਏ। ਇਸ ਮੌਕੇ ਸਿੱਖੀ ਸੇਵਾ ਸੁਸਾਇਟੀ ਦੇ ਸੇਵਾਦਾਰਾਂ ਵੱਲੋ ਇਟਾਲੀਅਨ ਭਾਸ਼ਾ ਅਤੇ ਗੁਰਮੁਖੀ ਵਿਚ ਪ੍ਰਕਾਸ਼ਿਤ ਕਿਤਾਬਾਂ ਫ੍ਰੀ ਵੰਡਕੇ ਨਗਰ ਕੀਰਤਨ ਵਿਚ ਪੁੱਜੇ ਇਟਾਲੀਅਨ ਅਤੇ ਦੂਸਰੇ ਮੂਲ ਦੇ ਲੋਕਾਂ ਨੂੰ ਨਗਰ ਕੀਰਤਨ ਦੀ ਮਹਾਨਤਾ ਬਾਰੇ ਜਾਣੂ ਕਰਵਾਇਆ ਗਿਆ। ਸ਼ਾਮ ਨੂੰ ਕਾਜਲਮਾਜੋਰੇ ਦੇ ਵੱਖ ਵੱਖ ਸਥਾਨਾਂ ਤੋਂ ਹੁੰਦਾ ਹੋਇਆ ਨਗਰ ਕੀਰਤਨ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਜਿੱਥੇ ਪ੍ਰਸਿੱਧ ਕਵੀਸ਼ਰੀ ਭਾਈ ਗੁਰਮੁੱਖ ਸਿੰਘ ਜੌਹਲ ਦੁਆਰਾ ਸੰਗਤਾਂ ਨੂੰ ਕਵੀਸ਼ਰੀ ਵਾਰਾਂ ਨਾਲ ਗੌਰਵਮਈ ਸਿੱਖ ਇਤਿਹਾਸ ਸਰਵਣ ਕਰਵਾਇਆ। ਸੇਵਾਦਾਰਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਲੰਗਰਾਂ ਦੇ ਸਟਾਲਾਂ ਦਾ ਪ੍ਰਬੰਧ ਕਰਕੇ ਆਈਆਂ ਸੰਗਤਾਂ ਨੂੰ ਲੰਗਰ ਛਕਾਇਆ ਅਤੇ ਸੇਵਾਵਾਂ ਵਿੱਚ ਹਿੱਸਾ ਪਾਇਆ ਗਿਆ। ਵੱਖ-ਵੱਖ ਗੁਰਦੁਆਰਾ ਸਾਹਿਬ ਦੀਆ ਪ੍ਰਬੰਧਕ ਕਮੇਟੀਆਂ ਅਤੇ ਹੋਰਨਾਂ ਸੇਵਾਦਾਰਾਂ ਨੂੰ ਸਿਰੋਪਾੳ ਭੇਂਟ ਕੀਤੇ ਗਏ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੁਆਰਾ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਇੰਨੇ ਵੱਡੇ ਸਮਾਗਮ ਸੰਗਤਾ ਦੇ ਸਹਿਯੋਗ ਨਾਲ ਹੀ ਨੇਪਰੇ ਚੜਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
2 ਸਾਲ ਦਾ ਵਰਕ ਵੀਜ਼ਾ ਦੇਣ ਵਾਲਾ ਦੇਸ਼ ਬਣਿਆ ਭਾਰਤੀ ਵਿਦਿਆਰਥੀਆਂ ਦੀ ਪਹਿਲੀ ਪਸੰਦ
NEXT STORY