ਮਿਲਾਨ/ਇਟਲੀ (ਸਾਬੀ ਚੀਨੀਆ)- ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਇਟਲੀ ਵਿੱਚ ਸਜਾਏ ਜਾ ਰਹੇ ਨਗਰ ਕੀਰਤਨਾਂ ਦੀ ਲੜੀ ਤਹਿਤ ਇਟਲੀ ਦੇ ਜ਼ਿਲ੍ਹਾ ਬਰੇਸ਼ੀਆ ਵਿੱਚ ਪੈਂਦੇ ਲੇਨੋ ਵਿਖੇ ਵਿਸ਼ਾਲ ਨਗਰ ਕੀਰਤਨ ਖਾਲਸਾਈ ਸ਼ਾਨੋ ਸ਼ੋਕਤ ਨਾਲ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਪ੍ਰਬੰਧਕ ਕਮੇਟੀ ਲੇਨੋ ਅਤੇ ਇਟਲੀ ਵਿੱਚ ਸਿੱਖ ਧਰਮ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਤੱਤਪਰ ਸੰਸਥਾ ਯੂਨੀਅਨ ਸਿੱਖ ਇਟਲੀ ਦੇ ਸਹਿਯੋਗ ਨਾਲ ਕਰਵਾਇਆ ਗਿਆ।
ਨਗਰ ਕੀਤਰਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਤੋਂ ਹੋਈ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਢਾਡੀ ਸੁਖਬੀਰ ਸਿੰਘ ਭੌਰ ਦੇ ਜੱਥੇ ਵਲੋਂ ਆਈਆਂ ਸੰਗਤਾਂ ਨੂੰ ਢਾਡੀ ਵਾਰਾਂ ਨਾਲ ਨਿਹਾਲ ਕੀਤਾ ਗਿਆ। ਬਾਬਾ ਜੋਰਾਵਰ ਸਿੰਘ ਬਾਬਾ ਫਤਹਿ ਸਿੰਘ ਦਸਤਾਰ ਲਹਿਰ ਇਟਲੀ ਦੇ ਸੇਵਾਦਾਰਾਂ ਵੱਲੋਂ ਨੌਜਵਾਨਾਂ ਦੇ ਦਸਤਾਰਾਂ ਸਜਾਈਆਂ ਗਈਆਂ। ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਸਜਾਏ ਨਗਰ ਕੀਰਤਨ ਦੀ ਅਗਾਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ।
ਨਗਰ ਕੀਰਤਨ ਦੌਰਾਨ ਸੰਗਤਾਂ ਵੱਲੋਂ ਬੋਲੇ ਸੋ ਨਿਹਾਲ ਦੇ ਜੈਕਾਰੇ ਲਗਾਏ। ਗੱਤਕਾ ਅਕੈਡਮੀ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਬਨਿਅੋਲੋਮੇਲਾ ਦੇ ਸਿੰਘਾਂ ਵੱਲੋਂ ਗਤਕੇ ਦੇ ਜੌਹਰ ਵਿਖਾਏ ਗਏ। ਸ਼ਾਮ ਨੂੰ ਲੇਨੋ ਦੇ ਵੱਖ-ਵੱਖ ਸਥਾਨਾਂ ਤੋਂ ਹੁੰਦਾ ਹੋਇਆ ਨਗਰ ਕੀਰਤਨ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਪ੍ਰਬੰਧਕਾਂ ਵੱਲੋਂ ਇਸ ਮਹਾਨ ਕਾਰਜ ਲਈ ਸਹਿਯੋਗ ਦੇਣ ਵਾਲੀਆਂ ਸਮੂਹ ਸੰਗਤਾਂ ਅਤੇ ਸੰਸਥਾਵਾਂ ਦਾ ਧੰਨਵਾਦ ਕੀਤਾ ਗਿਆ। ਵੱਡੀ ਗਿਣਤੀ ਵਿੱਚ ਇਟਲੀ ਦੇ ਹੋਰਨਾਂ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਵੀ ਪੁੱਜੀਆਂ, ਜਿਨ੍ਹਾਂ ਦਾ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਸਾਹਿਬ ਜੀ ਦੀ ਬਖਸ਼ਿਸ਼ ਸਿਰੋਪਾੳ ਨਾਲ ਸਨਮਾਨ ਕੀਤਾ ਗਿਆ।
ਪਾਕਿਸਤਾਨ 'ਚ ਜਨਤਾ ਦੀ ਵਧੀ ਮੁਸ਼ਕਲ, 40 ਰੁਪਏ 'ਚ ਮਿਲ ਰਹੀ ਤੰਦੂਰੀ ਰੋਟੀ
NEXT STORY