ਮਿਲਾਨ/ਇਟਲੀ (ਸਾਬੀ ਚੀਨੀਆ): ਸੈਂਟਰ ਇਟਲੀ ਦੀ ਸਟੇਟ ਤੁਸਕਾਨਾ ਨੂੰ ਅਮੀਰ ਲੋਕਾਂ ਦੇ ਵਿਆਹਾਂ ਤੇ ਸੋਹਣੇ ਰੈਸਟੋਰੈਂਟਾਂ ਵਾਲੀ ਧਰਤੀ ਕਰਕੇ ਜਾਣਿਆ ਜਾਂਦਾ ਹੈ। ਇਸੇ ਇਲਾਕੇ ਦੇ ਜ਼ਿਲ੍ਹਾ ਸੈਨਾ ਦੀਆਂ ਸੰਗਤਾਂ ਵੱਲੋ ਸਥਾਨਿਕ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਚੌਥਾ ਮਹਾਨ ਨਗਰ ਸਜਾਇਆ ਗਿਆ। ਇਸ ਦੌਰਾਨ ਕੇਸਰੀ ਦਸਤਾਰਾਂ ਸਜਾ ਕੇ ਪਹੁੰਚੀਆ ਸੰਗਤਾਂ ਨੇ ਚੜ੍ਹਦੀ ਕਲਾ ਦੇ ਜੈਕਾਰੇ ਲਾਉਂਦਿਆਂ ਇਸ ਖ਼ਾਸ ਦਿਹਾੜੇ ਨੂੰ ਖਾਲਸਾਈ ਰੰਗ ਵਿਚ ਰੰਗਦਿਆ ਭਰਵੀਂਆਂ ਹਾਜ਼ਰੀਆਂ ਭਰਦਿਆਂ ਨਗਰ ਕੀਰਤਨ ਦੀਆਂ ਰੌਣਕਾਂ ਨੂੰ ਵਧਾਇਆ।

ਇਸ ਨਗਰ ਕੀਰਤਨ ਵਿੱਚ ਜਿੱਥੇ ਇਟਲੀ ਦੇ ਵੱਖ-ਵੱਖ ਹਿੱਸਿਆਂ ਤੋਂ ਸਿੱਖ ਸੰਗਤਾਂ ਉਚੇਚੇ ਤੌਰ 'ਤੇ ਪੁੱਜੀਆਂ ਸਨ, ਉੱਥੇ ਬਹੁਤ ਸਾਰੇ ਇਟਾਲੀਅਨ ਲੋਕਾਂ ਨੇ ਨਗਰ ਕੀਰਤਨ ਵਿੱਚ ਬੜੇ ਚਾਈਂ-ਚਾਈੰ ਸ਼ਮੂਲੀਅਤ ਕੀਤੀ। ਸਥਾਨਿਕ ਮੈਂਬਰ ਪਾਰਲੀਮੈਂਟ ਦੁਆਰਾ ਵੀ ਨਗਰ ਕੀਰਤਨ ਵਿੱਚ ਸ਼ਮੂਲੀਅਤ ਕਰਕੇ ਸਿੱਖ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਗਈਆਂ।

ਪੜ੍ਹੋ ਇਹ ਅਹਿਮ ਖ਼ਬਰ- ਇਟਲੀ : 5ਵੇਂ ਪਾਤਸ਼ਾਹ ਤੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਸਮਰਪਿਤ 2 ਰੋਜ਼ਾ ਵਿਸ਼ਾਲ ਸ਼ਹੀਦੀ ਸਮਾਗਮ 1-2 ਜੂਨ ਨੂੰ
ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਅਤੇ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਸਜਾਏ ਨਗਰ ਕੀਰਤਨ ਵਿੱਚ ਸਥਾਨਿਕ ਪੁਲਸ ਪ੍ਰਸ਼ਾਸ਼ਨ ਤੋਂ ਇਲਾਵਾ ਕਈ ਹੋਰ ਉੱਚ ਅਧਿਕਾਰੀਆਂ ਨੇ ਸ਼ਮੂਲੀਅਤ ਕਰਕੇ ਵਧਾਈਆਂ ਦਿੱਤੀਆਂ ਤੇ ਸ਼ਮੂਲੀਅਤ ਲਈ ਭੇਜੇ ਸੱਦਾ ਪੱਤਰ ਸੰਦੇਸ਼ਾਂ ਲਈ ਵੀ ਧੰਨਵਾਦ ਕੀਤਾ। ਨਿਹੰਗ ਸਿੰਘਾਂ ਵੱਲੋਂ ਗਤਕਾ ਕਲਾ ਦੇ ਜੌਹਰ ਵਿਖਾਏ ਗਏ। ਪ੍ਰਬੰਧਕ ਕਮੇਟੀ ਵੱਲੇ ਦੂਰੋਂ ਨੇੜਿਓ ਆਏ ਸੇਵਾਦਾਰਾਂ ਅਤੇ ਲੰਗਰਾਂ ਦਾ ਪ੍ਰਬੰਧ ਕਰਨ ਵਾਲ਼ੀਆਂ ਸੰਗਤਾਂ ਨੂੰ ਉਚੇਚੇ ਤੌਰ 'ਤੇ ਸਨਮਾਨਿਤ ਕੀਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪਾਕਿਸਤਾਨ : ਅੱਗ ਦੀ ਲਪੇਟ 'ਚ ਆਈ ਸਕੂਲ ਦੀ ਇਮਾਰਤ, ਬਚਾਈਆਂ ਗਈਆਂ 1400 ਵਿਦਿਆਰਥਣਾਂ
NEXT STORY