ਸਰੀ (ਕੈਨੇਡਾ) : ਭਾਵੇਂ ਕਿ ਅੱਜ ਸਜਾਏ ਗਏ ਨਗਰ ਕੀਰਤਨ ਚ ਕੇਸਰੀ ਅਤੇ ਨੀਲੀਆਂ ਦਸਤਾਰਾਂ ਸਜਾਈ ਸੰਗਤਾਂ ਦੀ ਬਹੁਤਾਤ ਨਾਲ ਸਮੁੱਚਾ ਸਰੀ ਸ਼ਹਿਰ ਖਾਲਸਾਈ ਰੰਗ 'ਚ ਰੰਗਿਆ ਮਹਿਸੂਸ ਹੋਇਆ, ਉੱਥੇ ਨਗਰ ਕੀਰਤਨ ਚ ਸ਼ਾਮਿਲ ਟਰੈਕਟਰ ਟਰਾਲੀਆਂ ਜੀਪਾਂ ਤੇ ਮੋਟਰਸਾਈਕਲਾਂ ਦੇ ਕਾਫਲਿਆਂ ਨਾਲ ਇੱਕ ਤਰ੍ਹਾਂ ਨਾਲ ਪੰਜਾਬ ਦੇ ਕਿਸੇ ਧਾਰਮਿਕ ਸਮਾਗਮ ਜਾਂ ਮੇਲੇ ਵਰਗਾ ਮਾਹੌਲ ਬਣਿਆ ਵੀ ਨਜ਼ਰੀ ਪਿਆ।

ਇਸ ਮੌਕੇ ਸਿੱਖ ਮੋਟਰਸਾਈਕਲ ਕਲੱਬ ਸਰੀ ਦੇ ਮੈਂਬਰਾਂ ਵੱਲੋਂ ਆਪਣੇ ਮੋਟਰਸਾਈਕਲਾਂ ਸਮੇਤ ਕੀਤੀ ਗਈ ਸ਼ਮੂਲੀਅਤ ਵੀ ਖਿੱਚ ਦਾ ਕੇਂਦਰ ਬਣੀ ਰਹੀ।

ਅੱਜ ਦੇ ਇਸ ਨਗਰ ਕੀਰਤਨ ਚ ਜਿੱਥੇ ਕਿ ਨਿਹੰਗ਼ ਸਿੰਘਾ ਦੇ ਬਾਣੇ 'ਚ ਸਜੀਆ ਵੱਖ-ਵੱਖ ਗਤਕਾ ਪਾਰਟੀਆਂ ਵੱਲੋਂ ਗਤਕੇ ਦੇ ਜੌਹਰ ਵਿਖਾ ਕੇ ਜੰਗਾਂਜੂ ਦ੍ਰਿਸ਼ ਪੇਸ਼ ਕੀਤੇ ਗਏ, ਉੱਥੇ ਸਰੀ ਦੇ ਵੱਖ-ਵੱਖ ਸਕੂਲੀ ਬੱਚਿਆਂ ਅਤੇ ਹੋਰਨਾਂ ਕੀਰਤਨੀ ਜਥੇਆਂ ਵੱਲੋਂ ਵੱਖ-ਵੱਖ ਵਾਹਨਾਂ ਤੇ ਸਜਾਈਆਂ ਪ੍ਰਭਾਵਸ਼ਾਲੀ ਸਟੇਜਾਂ ਤੋਂ ਗੁਰਬਾਣੀ ਦੇ ਕੀਤੇ ਗਏ ਰਸਭਿੰਨੇ ਕੀਰਤਨ ਦਾ ਵੀ ਸੰਗਤਾਂ ਨੇ ਆਨੰਦ ਮਾਣਿਆ।

ਅੱਜ ਦੇ ਇਸ ਨਗਰ ਕੀਰਤਨ ਚ ਵੱਖ-ਵੱਖ ਸਿਆਸੀ ਆਗੂਆਂ ਨੇ ਵੱਖ-ਵੱਖ ਸਟੇਜਾਂ ਤੋਂ ਸੰਬੋਧਨ ਕਰਦਿਆਂ ਆਈਆਂ ਸੰਗਤਾਂ ਨੂੰ ਜੀ ਆਇਆ ਆਖਿਆ। ਇਸ ਮੌਕੇ ਕੋਹੇਨੂਰ ਫੋਰਕ ਆਰਟਸ ਕਲੱਬ ਅਤੇ ਕਨੇਡੀਅਨ ਸਿੱਖ ਸਟੱਡੀ ਵੱਲੋਂ ਨੌਜਵਾਨਾਂ ਨੂੰ ਦਸਤਾਰ ਸਜਾਉਣ ਵੱਲ ਪ੍ਰੇਰਿਤ ਕਰਨ ਸਬੰਧੀ ਅਰੰਭੀ ਮੁਹਿੰਮ ਤਹਿਤ ਵੱਡੀ ਗਿਣਤੀ 'ਚ ਨੌਜਵਾਨਾਂ ਨੂੰ ਦਸਤਾਰਾਂ ਸਜਾਈਆਂ ਗਈਆਂ।

ਇਸ ਦੇ ਨਾਲ ਨਾਲ ਪੁਲਸ ਵੱਲੋਂ ਜਿੱਥੇ ਸੁਰੱਖਿਆ ਅਤੇ ਨਿਰਵਿਘਨ ਆਵਾਜਾਈ ਲਈ ਪੁਖਤਾ ਪ੍ਰਬੰਧ ਕੀਤੇ ਗਏ ਉੱਥੇ ਸਰੀ ਸਿਟੀ ਕੌਂਸਲ ਅਤੇ ਵੱਖ-ਵੱਖ ਅਦਾਰਿਆਂ ਦੀਆਂ ਵਲੰਟੀਅਰ ਟੀਮਾਂ ਵੱਲੋਂ ਸਾਫ-ਸਫਾਈ ਤੇ ਹੋਰਨਾਂ ਲੜੀਂਦੇ ਪ੍ਰਬੰਧਾਂ ਦਾ ਬੜੇ ਹੀ ਸੁਚਾਰੂ ਢੰਗ ਨਾਲ ਇੰਤਜ਼ਾਮ ਕੀਤਾ ਗਿਆ ਸੀ।




ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜੁਲਾਈ 2025 'ਚ ਹੋਵੇਗੀ ਵੱਡੀ ਤਬਾਹੀ! ਬਾਬਾ ਵੇਂਗਾ ਤੋਂ ਵੀ ਡਰਾਉਣੀਆਂ ਹਨ ਇਸ ਔਰਤ ਦੀਆਂ ਭਵਿੱਖਬਾਣੀਆਂ
NEXT STORY