ਰੋਮ (ਦਲਵੀਰ ਸਿੰਘ ਕੈਂਥ)- ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ 'ਚ ਦਰਜ 36 ਮਹਾਂਪੁਰਸ਼ਾਂ ਦੀ ਬਾਣੀ ਪੂਰੀ ਕਾਇਨਾਤ ਨੂੰ ਸਾਂਝੀਵਾਲਤਾ ਦਾ ਉਪਦੇਸ਼ ਦਿੰਦੀ ਹੈ। ਇਸੇ ਫਲਸਫ਼ੇ 'ਤੇ ਪਹਿਰਾ ਦਿੰਦਿਆਂ ਗੁਰਦੁਆਰਾ ਸਾਹਿਬ ਗੁਰੂ ਨਾਨਕ ਦਰਬਾਰ, ਰੋਮ ਵੱਲੋਂ ਇਟਲੀ ਵਿੱਚ ਵਸਦੀਆਂ ਸਮੂਹ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਰਾਜਧਾਨੀ ਰੋਮ ਵਿਖੇ ਮਹਾਨ ਕ੍ਰਾਂਤੀਕਾਰੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 648ਵੇਂ ਆਗਮਨ ਪੁਰਬ ਅਤੇ ਖਾਲਸਾ ਪੰਥ ਦੇ ਸਾਜਨਾ ਦਿਵਸ ਦੀਆਂ ਖੁਸ਼ੀਆਂ ਨੂੰ ਸਾਂਝੇ ਤੌਰ 'ਤੇ ਮਨਾਉਣ ਲਈ ਇਕ ਵਿਸ਼ਾਲ ਨਗਰ ਕੀਤਰਨ ਸਾਂਝੇ ਤੌਰ 'ਤੇ 13 ਅਪ੍ਰੈਲ ਦਿਨ ਐਤਵਾਰ 2025 ਨੂੰ ਸਜਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਟਰੰਪ ਸਰਕਾਰ ਦਾ ਇਕ ਹੋਰ ਫ਼ਰਮਾਨ ; ਜੇ ਸੋਸ਼ਲ ਮਡੀਆ 'ਤੇ ਕੀਤਾ ਇਹ ਕੰਮ ਤਾਂ ਨਹੀਂ ਮਿਲੇਗਾ Green Card
ਇਟਲੀ ਦੀ ਰਾਜਧਾਨੀ ਰੋਮ ਵਿਖੇ ਸਜਾਏ ਜਾ ਰਹੇ ਇਸ ਵਿਸ਼ਾਲ ਨਗਰ ਕੀਰਤਨ ਵਿੱਚ ਸ਼ਮੂਲੀਅਤ ਕਰਨ ਲਈ ਸੰਗਤਾਂ ਇਟਲੀ ਦੇ ਵੱਖ-ਵੱਖ ਕੋਨਿਆਂ ਤੋਂ ਕਾਫਲਿਆਂ ਦੇ ਰੂਪ ਪਹੁੰਚ ਰਹੀ ਹੈ, ਜਿਹੜੀ ਨਗਰ ਕੀਰਤਨ ਦੀਆਂ ਰੌਣਕਾਂ ਨੂੰ ਚਾਰ ਚੰਨ੍ਹ ਲਗਾਏਗੀ। ਪੰਜ ਪਿਆਰਿਆਂ ਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਅਤੇ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜ ਰਹੇ ਇਸ ਨਗਰ ਕੀਰਤਨ ਵਿੱਚ ਪੰਥ ਦੀਆਂ ਪ੍ਰਸਿੱਧ ਸ਼ਖ਼ਸੀਅਤਾਂ ਤੇ ਪ੍ਰਸਿੱਧ ਰਾਗੀ, ਢਾਡੀ, ਕੀਰਤਨੀਏ ਤੇ ਕਥਾ ਵਾਚਕ ਸਤਿਗੁਰੂ ਰਵਿਦਾਸ ਮਹਾਰਾਜ ਜੀ ਤੇ ਮਹਾਨ ਖਾਲਸਾ ਪੰਥ ਦੀ ਵਡਿਆਈ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ। ਸ੍ਰੀ ਗੁਰੂ ਨਾਨਕ ਦਰਬਾਰ, ਰੋਮ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਨੇ ਸਭ ਸੰਗਤਾਂ ਨੂੰ ਇਸ ਮਹਾਨ ਤੇ ਪਵਿੱਤਰ ਦਿਹਾੜੇ ਮੌਕੇ ਸਜ ਰਹੇ ਨਗਰ ਕੀਰਤਨ ਵਿੱਚ ਹੁੰਮ-ਹੁੰਮਾ ਕੇ ਪਹੁੰਚਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ- ਯਾਤਰੀ ਕਿਰਪਾ ਕਰ ਕੇ ਧਿਆਨ ਦੇਣ ! ਰੇਲਵੇ ਨੇ ਸੈਂਕੜੇ ਟਰੇਨਾਂ ਕੀਤੀਆਂ ਰੱਦ, ਝੱਲਣੀ ਪਵੇਗੀ ਭਾਰੀ ਪਰੇਸ਼ਾਨੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵਿਦੇਸ਼ੀ ਜੇਲ੍ਹਾਂ 'ਚ ਇਸ ਸਮੇਂ 10,000 ਤੋਂ ਵੱਧ ਭਾਰਤੀ ਕੈਦ, ਸਭ ਤੋਂ ਵੱਧ ਕੈਦੀ ਸਾਊਦੀ ਅਰਬ 'ਚ
NEXT STORY