ਇਟਲੀ (ਸਾਬੀ ਚੀਨੀਆ, ਦਲਬੀਰ ਕੈਂਥ) : ਜੁੱਗੋ ਜੁੱਗ ਅਟੱਲ ਚਵਰ ਛਤਰ ਤਖ਼ਤ ਦੇ ਮਾਲਕ ਸ਼ਬਦ ਗੁਰੂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਜਿੱਥੇ ਦੁਨੀਆ ਭਰ ਵਿੱਚ ਵਸਦੀਆਂ ਸੰਗਤਾਂ ਵੱਲੋਂ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਉਥੇ ਹੀ ਸੂਬਾ ਲਾਸੀਓ ਦੇ ਪ੍ਰਸਿੱਧ ਸ਼ਹਿਰ ਚਿਸਤੇਰਨਾ ਦੀ ਲਾਤੀਨਾ ਵਿਖੇ ਸਥਿਤ ਗੁਰਦੁਆਰਾ ਸਿੰਘ ਸਭਾ ਚਿਸਤੇਰਨਾ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 27 ਸਤੰਬਰ 2026 ਦਿਨ ਐਤਵਾਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ।

ਪ੍ਰੈੱਸ ਨਾਲ ਗੱਲਬਾਤ ਕਰਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਇਸ ਸਮਾਗਮ ਦੇ ਸਬੰਧ ਵਿੱਚ 24 ਸਤੰਬਰ ਦਿਨ ਵੀਰਵਾਰ ਸ਼ਾਮ ਸੰਧਿਆ ਦੇ ਸਮੇਂ ਗੁਰਦੁਆਰਾ ਸਾਹਿਬ ਵਿਖੇ ਇਲਾਹੀ ਬਾਣੀ ਦੇ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਅਤੇ 26 ਸਤੰਬਰ ਦਿਨ ਸ਼ਨਿੱਚਰਵਾਰ ਸ਼ਾਮ ਦੇ ਸਮੇਂ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਉਪਰੰਤ ਕੀਰਤਨ ਦਰਬਾਰ ਸਜਾਇਆ ਜਾਵੇਗਾ। ਪ੍ਰਬੰਧਕਾਂ ਨੇ ਦੱਸਿਆ 27 ਸਤੰਬਰ ਦਿਨ ਐਤਵਾਰ ਸਵੇਰੇ ਲਗਭਗ 10:30 ਵਜੇ ਤੋਂ ਜਿੱਥੇ ਬੁੱਧਵਾਰ ਨੂੰ ਸਟੇਸ਼ਨ ਦੇ ਨਜ਼ਦੀਕ ਮਾਰਕੀਟ ਲੱਗਦੀ ਹੈ, ਉੱਥੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਡਾਲ ਸਜਾਇਆ ਜਾਵੇਗਾ, ਜਿੱਥੇ ਪੰਥ ਦੇ ਮਹਾਨ ਕੀਰਤਨੀਏ, ਕਥਾਵਾਚਕ, ਢਾਡੀ ਜਥਿਆਂ ਵੱਲੋਂ ਸੰਗਤਾਂ ਨੂੰ ਗੁਰਬਾਣੀ ਸਰਵਣ ਕਰਵਾਈ ਜਾਵੇਗੀ।
ਇਹ ਵੀ ਪੜ੍ਹੋ : ਰੂਸੀ ਸੰਸਦੀ ਚੋਣਾਂ : ਨਤੀਜੇ ਸਾਹਮਣੇ ਆਏ, ਕ੍ਰੇਮਲਿਨ ਦੀ ਪਕੜ ਹੋਰ ਹੋਈ ਮਜ਼ਬੂਤ
ਇਸ ਉਪਰੰਤ ਦੁਪਹਿਰ ਨੂੰ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਕੀਤੀ ਜਾਵੇਗੀ ਅਤੇ ਸ਼ਹਿਰ ਦੀਆਂ ਵੱਖ-ਵੱਖ ਗਲੀਆਂ ਵਿੱਚੋ ਹੁੰਦਿਆਂ ਹੋਇਆਂ ਵਾਪਸੀ ਸ਼ਾਮ ਨੂੰ ਆਰੰਭਤਾ ਵਾਲੇ ਅਸਥਾਨ 'ਤੇ ਹੀ ਨਗਰ ਕੀਰਤਨ ਦੀ ਸਮਾਪਤੀ ਹੋਵੇਗੀ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਮੰਦਰ ਕਮੇਟੀਆਂ ਨੂੰ ਨਿਮਰਤਾ ਸਹਿਤ ਬੇਨਤੀ ਹੈ ਤੇ ਸੱਦਾ ਪੱਤਰ ਦਿੱਤਾ ਗਿਆ ਹੈ ਕਿ ਇਸ ਨਗਰ ਕੀਰਤਨ ਵਿੱਚ ਹੁੰਮ-ਹੁਮਾ ਕੇ ਪਹੁੰਚਣ ਦੀ ਕ੍ਰਿਪਾਤਲਤਾ ਕਰਨੀ। ਸੰਗਤਾਂ ਲਈ ਲੰਗਰ ਅਤੁੱਟ ਵਰਤਾਏ ਜਾਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਰੂਸੀ ਸੰਸਦੀ ਚੋਣਾਂ : ਨਤੀਜੇ ਸਾਹਮਣੇ ਆਏ, ਕ੍ਰੇਮਲਿਨ ਦੀ ਪਕੜ ਹੋਰ ਹੋਈ ਮਜ਼ਬੂਤ
NEXT STORY