ਤਿਆਨਜਿਨ (ਭਾਸ਼ਾ)– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਕਿਹਾ ਕਿ ਭਾਰਤ ਅਤੇ ਰੂਸ ਹਮੇਸ਼ਾ ਮੁਸ਼ਕਿਲ ਹਾਲਾਤ ਵਿਚ ਵੀ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਰਹੇ ਹਨ। ਪੁਤਿਨ ਨਾਲ ਮੋਦੀ ਦੀ ਮੁਲਾਕਾਤ ਅਜਿਹੇ ਸਮੇਂ ਹੋਈ ਹੈ, ਜਦੋਂ ਭਾਰਤ ਅਤੇ ਅਮਰੀਕਾ ਦੇ ਸਬੰਧ ਪਿਛਲੇ 2 ਦਹਾਕਿਆਂ ਵਿਚ ਸੰਭਾਵਿਤ ਤੌਰ ’ਤੇ ਸਭ ਤੋਂ ਮਾੜੇ ਦੌਰ ’ਚੋਂ ਲੰਘ ਰਹੇ ਹਨ।
ਮੋਦੀ ਅਤੇ ਪੁਤਿਨ ਨੇ ਸ਼ੰਘਾਈ ਸਹਿਯੋਗ ਸੰਗਠਨ (ਐੱਸ. ਸੀ. ਓ.) ਦੇ ਸਾਲਾਨਾ ਸਿਖਰ ਸੰਮੇਲਨ ਤੋਂ ਇਲਾਵਾ ਵੀ ਮੁਲਾਕਾਤ ਕੀਤੀ, ਜਿਸ ਵਿਚ ਆਰਥਿਕ, ਵਿੱਤੀ ਅਤੇ ਊਰਜਾ ਖੇਤਰਾਂ ਵਿਚ ਦੁਵੱਲੇ ਸਹਿਯੋਗ ਨੂੰ ਵਧਾਉਣ ’ਤੇ ਧਿਆਨ ਕੇਂਦਰਿਤ ਕੀਤਾ ਗਿਆ। ਅਧਿਕਾਰਤ ਗੱਲਬਾਤ ਤੋਂ ਪਹਿਲਾਂ ਦੋਵਾਂ ਨੇਤਾਵਾਂ ਨੇ ਐੱਸ. ਸੀ. ਓ. ਸਿਖਰ ਸੰਮੇਲਨ ਵਿਚ ਆਪਣੇ ਪ੍ਰੋਗਰਾਮ ਖਤਮ ਕਰਨ ਤੋਂ ਬਾਅਦ ਇਕੋ ਕਾਰ ਵਿਚ ਇਕੱਠਿਆਂ ਯਾਤਰਾ ਕਰਦੇ ਹੋਏ 40 ਮਿੰਟ ਤੋਂ ਵੱਧ ਸਮੇਂ ਲਈ ਗੈਰ-ਰਸਮੀ ਗੱਲਬਾਤ ਕੀਤੀ।
ਮੋਦੀ ਨੇ ਕਿਹਾ ਕਿ ਭਾਰਤ ਯੂਕ੍ਰੇਨ ਵਿਚ ਸ਼ਾਂਤੀ ਬਹਾਲ ਕਰਨ ਦੇ ਸਾਰੇ ਹਾਲੀਆ ਯਤਨਾਂ ਦਾ ਸਵਾਗਤ ਕਰਦਾ ਹੈ। ਉਨ੍ਹਾਂ ਕਿਹਾ ਕਿ ਇਹ ਮਨੁੱਖਤਾ ਦਾ ਸੱਦਾ ਹੈ ਕਿ ਯੂਕ੍ਰੇਨ ਸੰਘਰਸ਼ ਨੂੰ ਜਲਦੀ ਤੋਂ ਜਲਦੀ ਖਤਮ ਕੀਤਾ ਜਾਵੇ। ਪੁਤਿਨ ਨੇ ਕਿਹਾ ਕਿ ਰੂਸ ਅਤੇ ਭਾਰਤ ਨੇ ਦਹਾਕਿਆਂ ਤੋਂ ‘ਵਿਸ਼ੇਸ਼ ਦੋਸਤਾਨਾ ਅਤੇ ਵਿਸ਼ਵਾਸ-ਆਧਾਰਤ’ ਸਬੰਧ ਬਣਾਈ ਰੱਖੇ ਹਨ ਅਤੇ ਇਹ ਸਬੰਧਾਂ ਦੇ ਭਵਿੱਖ ਦੇ ਵਿਕਾਸ ਦੀ ਨੀਂਹ ਹੈ। ਉਨ੍ਹਾਂ ਕਿਹਾ ਕਿ ਭਾਰਤ-ਰੂਸ ਸਬੰਧ ਖੇਤਰੀ ਅਤੇ ਵਿਸ਼ਵਵਿਆਪੀ ਸਥਿਰਤਾ ਦੇ ਥੰਮ੍ਹ ਹਨ।
ਉਨ੍ਹਾਂ ਕਿਹਾ, ‘ਇਹ ਸਬੰਧ ਪੂਰੀ ਤਰ੍ਹਾਂ ਸੌੜੀ ਸਿਆਸਤ ਤੋਂ ਉੱਪਰ ਹਨ ਅਤੇ ਇਨ੍ਹਾਂ ਨੂੰ ਸਾਡੇ ਬਹੁ-ਗਿਣਤੀ ਲੋਕਾਂ ਦਾ ਸਮਰਥਨ ਪ੍ਰਾਪਤ ਹੈ। ਮੋਦੀ-ਪੁਤਿਨ ਵਿਚਾਲੇ ਗੱਲਬਾਤ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਯੂਕ੍ਰੇਨ ਯੁੱਧ ਨੂੰ ਖਤਮ ਕਰਨ ਦੀਆਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ ਰੂਸੀ ਰਾਸ਼ਟਰਪਤੀ ਨਾਲ ਇਕ ਮੀਟਿੰਗ ਕਰਨ ਤੋਂ ਦੋ ਹਫ਼ਤਿਆਂ ਬਾਅਦ ਹੋਈ ਹੈ।
ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਸਾਹਮਣੇ ਮੋਦੀ ਨੇ ਪਹਿਲਗਾਮ ਹਮਲੇ ਦੀ ਕੀਤੀ ਨਿੰਦਾ
ਚੀਨ ਵਿਚ ਐੱਸ. ਸੀ. ਓ. ਸਿਖਰ ਸੰਮੇਲਨ ਦੇ ਦੂਜੇ ਦਿਨ ਭਾਰਤ ਨੂੰ ਵੱਡੀ ਸਫਲਤਾ ਮਿਲੀ। ਇੱਥੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਮੌਜੂਦਗੀ ’ਚ ਪਹਿਲਗਾਮ ਹਮਲੇ ਦੀ ਨਿੰਦਾ ਕੀਤੀ ਗਈ। ਐੱਸ. ਸੀ. ਓ. ਐਲਾਨਨਾਮੇ ’ਚ ਕਿਹਾ ਗਿਆ ਹੈ ਕਿ ਅਪਰਾਧੀਆਂ, ਪ੍ਰਬੰਧਕਾਂ ਅਤੇ ਉਨ੍ਹਾਂ ਦਾ ਸਮਰਥਨ ਕਰਨ ਵਾਲਿਆਂ ਨੂੰ ਸਜ਼ਾ ਦੇਣਾ ਜ਼ਰੂਰੀ ਹੈ। ਜ਼ਿਕਰਯੋਗ ਹੈ ਕਿ ਇਸ ਸਾਲ 22 ਅਪ੍ਰੈਲ ਨੂੰ ਅੱਤਵਾਦੀਆਂ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ 26 ਸੈਲਾਨੀਆਂ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ। ਇਹ ਧਿਆਨ ਦੇਣ ਯੋਗ ਹੈ ਕਿ ਇਸ ਤੋਂ ਪਹਿਲਾਂ ਜੂਨ ਵਿਚ ਹੋਈ ਰੱਖਿਆ ਮੰਤਰੀਆਂ ਦੀ ਮੀਟਿੰਗ ਦੌਰਾਨ ਐੱਸ. ਸੀ. ਓ. ਐਲਾਨਨਾਮੇ ’ਚ ਪਹਿਲਗਾਮ ਹਮਲੇ ਦਾ ਕੋਈ ਜ਼ਿਕਰ ਨਹੀਂ ਸੀ। ਭਾਰਤ ਨੇ ਇਸ ’ਤੇ ਨਾਰਾਜ਼ਗੀ ਪ੍ਰਗਟਾਈ ਸੀ। ਨਾਲ ਹੀ ਇਸ ’ਤੇ ਦਸਤਖਤ ਕਰਨ ਤੋਂ ਇਨਕਾਰ ਕਰ ਦਿੱਤਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟਰੰਪ ਦੇ ਵਿੱਤ ਮੰਤਰੀ ਨੇ ਭਾਰਤ, ਚੀਨ ਤੇ ਰੂਸ ਨੂੰ ਦੱਸਿਆ 'Bad Actors', ਕਿਹਾ- 'ਸਿਰਫ਼ ਦਿਖਾਵਾ ਹੈ SCO Summit'
NEXT STORY