ਵਾਸ਼ਿੰਗਟਨ (ਰਾਜ ਗੋਗਨਾ) - ਅਮਰੀਕੀ ਪੁਲਾੜ ਏਜੰਸੀ ਨਾਸਾ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸਪੇਸ ਸਟੇਸ਼ਨ ਤੋਂ ਸੁਨੀਤਾ ਵਿਲੀਅਮਜ਼ ਅਤੇ ਬੈਰੀ ਵਿਲਮੋਰ ਦੀ ਵਾਪਸੀ ’ਤੇ ਸ਼ਨੀਵਾਰ ਤੱਕ ਪੱਕਾ ਫੈਸਲਾ ਹੋਣ ਦੀ ਉਮੀਦ ਹੈ। ਨਾਸਾ ਨੇ ਇਹ ਵੀ ਕਿਹਾ ਕਿ ਕੀ ਸਟਾਰਐਕਸ ਵਾਹਨ ਦੀ ਵਰਤੋਂ ਬੋਇੰਗ ਦੇ ਸਟਾਰਲਾਈਨਰ ਪੁਲਾੜ ਜਹਾਜ਼ ਵਿਚ ਸਵਾਰ ਇਨ੍ਹਾਂ ਪੁਲਾੜ ਯਾਤਰੀਆਂ ਨੂੰ ਵਾਪਸ ਲਿਆਉਣ ਲਈ ਕੀਤੀ ਜਾਵੇਗੀ।
ਇਸ ਮੁੱਦੇ ’ਤੇ ਵੀ ਫੈਸਲਾ ਲਿਆ ਜਾਵੇਗਾ। ਸਮਾਚਾਰ ਏਜੰਸੀ ਰਾਇਟਰਸ ਦੇ ਮੁਤਾਬਕ ਪੁਲਾੜ ਏਜੰਸੀ ਨੇ ਇਕ ਬਿਆਨ ’ਚ ਕਿਹਾ ਕਿ ਸਟਾਰਲਾਈਨਰ ਨੂੰ ਪੁਲਾੜ ਯਾਤਰੀਆਂ ਦੇ ਨਾਲ ਧਰਤੀ ’ਤੇ ਵਾਪਸ ਲਿਆਉਣ ਬਾਰੇ ਨਾਸਾ ਦਾ ਫੈਸਲਾ ਏਜੰਸੀ ਪੱਧਰ ਦੀ ਸਮੀਖਿਆ ਬੈਠਕ ਤੋਂ ਬਾਅਦ ਹੀ ਆ ਸਕਦਾ ਹੈ। ਇਸ ਸਬੰਧੀ ਸ਼ਨੀਵਾਰ ਤੋਂ ਪਹਿਲਾਂ ਕੋਈ ਫੈਸਲਾ ਹੋਣ ਦੀ ਉਮੀਦ ਨਹੀਂ ਹੈ।
ਸਾਬਕਾ ਫੌਜੀ ਔਰਤ ਨੇ ਬਣਾਇਆ ਗਿਨੀਜ਼ ਵਰਲਡ ਰਿਕਾਰਡ
NEXT STORY