ਕੀਵ (ਏਜੰਸੀ)- ਉੱਤਰੀ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਦੇ ਨਵੇਂ ਜਨਰਲ ਸਕੱਤਰ ਮਾਰਕ ਰੂਟ ਨੇ ਅਹੁਦਾ ਸੰਭਾਲਣ ਤੋਂ ਬਾਅਦ ਆਪਣੀ ਪਹਿਲੀ ਅਧਿਕਾਰਤ ਯਾਤਰਾ ਤਹਿਤ ਵੀਰਵਾਰ ਨੂੰ ਯੂਕ੍ਰੇਨ ਦਾ ਦੌਰਾ ਕੀਤਾ ਅਤੇ ਦੇਸ਼ ਨੂੰ ਲਗਾਤਾਰ ਸਮਰਥਨ ਦੇਣ ਦਾ ਵਾਅਦਾ ਕੀਤਾ। ਰੂਟ ਨੇ ਕੀਵ ਵਿੱਚ ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਮੁਲਾਕਾਤ ਕੀਤੀ।
ਇਹ ਵੀ ਪੜ੍ਹੋ: ਇਜ਼ਰਾਈਲੀ ਫੌਜ ਦੀ ਚੇਤਾਵਨੀ; ਦੱਖਣੀ ਲੇਬਨਾਨ ਦੇ ਇਲਾਕਿਆਂ ਨੂੰ ਖਾਲ੍ਹੀ ਕਰਨ ਲਈ ਕਿਹਾ
ਨਾਟੋ ਮੁਖੀ ਦੇ ਦੌਰੇ ਦੌਰਾਨ ਕੀਵ ਵਿੱਚ ਦੋ ਵਾਰ ਹਵਾਈ ਹਮਲੇ ਦੇ ਸਾਇਰਨ ਵੱਜੇ। ਨਾਟੋ ਦੇ ਨਵੇਂ ਮੁਖੀ ਨੇ ਫਰਵਰੀ 2022 ਤੋਂ ਰੂਸੀ ਹਮਲੇ ਦਾ ਸਾਹਮਣਾ ਕਰ ਰਹੇ ਯੂਕ੍ਰੇਨ ਲਈ ਪੱਛਮੀ ਦੇਸ਼ਾਂ ਦਾ ਸਮਰਥਨ ਵਧਾਉਣ ਵਿੱਚ ਮਦਦ ਕਰਨ ਦਾ ਵਾਅਦਾ ਕੀਤਾ। ਰੂਟ ਨੇ ਭਰੋਸਾ ਪ੍ਰਗਟਾਇਆ ਕਿ ਉਹ ਨਵੰਬਰ ਵਿੱਚ ਨਾਟੋ ਦੇ ਸਭ ਤੋਂ ਸ਼ਕਤੀਸ਼ਾਲੀ ਮੈਂਬਰ, ਅਮਰੀਕਾ ਦੇ ਰਾਸ਼ਟਰਪਤੀ ਚੁਣੇ ਜਾਣ ਵਾਲੇ ਕਿਸੇ ਵੀ ਵਿਅਕਤੀ ਨਾਲ ਕੰਮ ਕਰ ਸਕਦੇ ਹਨ। ਨਾਟੋ ਮੁਖੀ ਦਾ ਇਹ ਦੌਰਾ ਯੂਕ੍ਰੇਨ ਲਈ ਪੱਛਮੀ ਦੇਸ਼ਾਂ ਦਾ ਸਮਰਥਨ ਜਾਰੀ ਰੱਖਣ ਦੀ ਦਿਸ਼ਾ ਵਿੱਚ ਅਹਿਮ ਸਾਬਤ ਹੋ ਸਕਦਾ ਹੈ।
ਇਹ ਵੀ ਪੜ੍ਹੋ: ਹਸਪਤਾਲ 'ਚ ਲੱਗੀ ਭਿਆਨਕ ਅੱਗ, ਸਾਹ ਘੁੱਟਣ ਕਾਰਨ 8 ਲੋਕਾਂ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਸਟ੍ਰੇਲੀਆ ਸਰਕਾਰ ਨੂੰ ਝਟਕਾ, ਸਟੂਡੈਂਟ ਵੀਜ਼ਾ ਅਰਜ਼ੀਆਂ 'ਚ ਭਾਰੀ ਗਿਰਾਵਟ
NEXT STORY