ਇਸਲਾਮਾਬਾਦ (ਭਾਸ਼ਾ) : ਪਾਕਿਸਤਾਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐੱਨ.ਐੱਸ.ਏ.) ਮੁਈਦ ਯੂਸਫ ਨੇ ਬੁੱਧਵਾਰ ਨੂੰ ਦੋਸ਼ ਲਗਾਇਆ ਕਿ ਯੁੱਧ ਪ੍ਰਭਾਵਿਤ ਅਫਗਾਨਿਸਤਾਨ ਵਿਚ ਸੁਰੱਖਿਆ ਦੀ ਵਿਗੜਦੀ ਸਥਿਤੀ ਦੇ ਮੱਦੇਨਜ਼ਰ ਗੁਆਂਢੀ ਦੇਸ਼ਾਂ ਦੇ ਸੋਸ਼ਲ ਮੀਡੀਆ ਅਕਾਊਂਟ ਇਸਲਾਮਾਬਾਦ ਨੂੰ ਬਦਨਾਮ ਕਰਨ ਲਈ ਸਰਗਰਮ ਹਨ। ਸੂਚਨਾ ਮੰਤਰੀ ਫਵਾਦ ਚੌਧਰੀ ਨਾਲ ਪੱਤਰਕਾਰ ਸੰਮੇਲਨ ਨੂੰ ਸੰਬੋਧਿਤ ਕਰਦੇ ਹੋਏ ਯੂਸਫ ਨੇ ਦੋਸ਼ ਲਗਾਇਆ, ‘ਅਫਗਾਨਿਸਤਾਨ ਦੀਆਂ ਅਸਫ਼ਲਤਾਵਾਂ ਲਈ ਪਾਕਿਸਤਾਨ ਨੂੰ ਜ਼ਿੰਮੇਦਾਰ ਠਹਿਰਾਉਣ ਦੀਆਂ ਕੋਸ਼ਿਸ਼ਾਂ ਕੀਤੀ ਜਾ ਰਹੀਆਂ ਹਨ। ਜਿਵੇਂ-ਜਿਵੇਂ ਤਾਲਿਬਾਨ ਦੇ ਹਮਲੇ ਤੇਜ਼ ਹੁੰਦੇ ਜਾ ਰਹੇ ਹਨ, ਉਸ ਦਾ ਦੋਸ਼ ਪਾਕਿਸਤਾਨ ’ਤੇ ਮੜ੍ਹਨ ਲਈ ਅਭਿਆਨ ਚਲਾਏ ਜਾ ਰਹੇ ਹਨ।’
ਉਨ੍ਹਾਂ ਦੋਸ਼ ਲਗਾਇਆ ਕਿ ਪਾਕਿਸਤਾਨ ਨੂੰ ਬਦਨਾਮ ਕਰਨ ਲਈ ਅਫਗਾਨਿਸਤਾਨ ਅਤੇ ਭਾਰਤੀ ਖ਼ਾਤਿਆਂ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਇਨ੍ਹਾਂ ਦਾਅਵਿਆਂ ਦਾ ਖੰਡਨ ਕੀਤਾ ਕਿ ਪਾਕਿਸਤਾਨ ਅਫਗਾਨਿਸਤਾਨ ਵਿਚ ਤਾਲਿਬਾਨ ਦਾ ਸਮਰਥਨ ਕਰ ਰਿਹਾ ਹੈ। ਸੂਚਨਾ ਮੰਤਰੀ ਚੌਧਰੀ ਨੇ ਦਾਅਵਾ ਕੀਤਾ ਕਿ ਜੂਨ 2019 ਤੋਂ ਅਗਸਤ 2021 ਤੱਕ ਦੇ ਟਵਿਟਰ ਟਰੈਂਡਾਂ ਦੇ ਵਿਸ਼ਲੇਸ਼ਣ ਤੋਂ ਪਤਾ ਲੱਗਾ ਹੈ ਕਿ ‘ਭਾਰਤ ਨੇ ਪਾਕਿਸਤਾਨ ਖ਼ਿਲਾਫ਼ ਪ੍ਰਮੁੱਖ ਟਰੈਂਡਾਂ ਦੀ ਅਗਵਾਈ ਕੀਤੀ ਅਤੇ ਭਾਰਤ ਦੀ ਮਦਦ ਕਰਨ ਵਾਲਾ ਸਥਾਨਕ ਸੰਗਠਨ ਪੀ.ਟੀ.ਐੱਮ. (ਪਸ਼ਤੂਨ ਤਹਿਫੁਜ਼ ਅੰਦੋਲਨ) ਅਤੇ ਉਸ ਦੇ ਕਾਰਕੁਨ ਹਨ।’
ਅਫਗਾਨ ਸਰਕਾਰ ਦਾ ਵੱਡਾ ਕਦਮ, ਤਾਲਿਬਾਨ ਨੂੰ ਦਿੱਤਾ ਸੱਤਾ 'ਚ ਹਿੱਸੇਦਾਰੀ ਦਾ ਪ੍ਰਸਤਾਵ
NEXT STORY