ਨਵੀਂ ਦਿੱਲੀ (ਭਾਸ਼ਾ) : ਨੇਪਾਲ ਦੀ ਵਿਦੇਸ਼ ਮੰਤਰੀ ਆਰਜੂ ਰਾਣਾ ਦੇਉਬਾ ਦੁਵੱਲੇ ਸਬੰਧਾਂ ਦੀ ਵਿਆਪਕ ਸਮੀਖਿਆ ਦੇ ਉਦੇਸ਼ ਨਾਲ ਪੰਜ ਦਿਨਾਂ ਦੌਰੇ 'ਤੇ ਐਤਵਾਰ ਨੂੰ ਇੱਥੇ ਨਵੀਂ ਦਿੱਲੀ ਪਹੁੰਚੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜਾਇਸਵਾਲ ਨੇ ਕਿਹਾ ਕਿ ਦੇਉਬਾ ਦਾ ਦੌਰਾ ਦੋਵਾਂ ਦੇਸ਼ਾਂ ਦੇ ਨੇੜਲੇ ਅਤੇ ਗੂੜ੍ਹੇ ਸਬੰਧਾਂ ਦਾ ਸਬੂਤ ਹੈ। ਉਨ੍ਹਾਂ ਨੇ 'ਐਕਸ' 'ਤੇ ਪੋਸਟ ਕੀਤਾ, "ਨੇਪਾਲ ਦੇ ਵਿਦੇਸ਼ ਮੰਤਰੀ ਆਰਜੂ ਰਾਣਾ ਦੇਉਬਾ ਦੇ ਅਧਿਕਾਰਤ ਦੌਰੇ 'ਤੇ ਨਵੀਂ ਦਿੱਲੀ ਪਹੁੰਚਣ 'ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਹੈ।" ਇਹ ਦੌਰਾ ਦੋਵਾਂ ਦੇਸ਼ਾਂ ਦੇ ਨਜ਼ਦੀਕੀ ਸਬੰਧਾਂ ਦਾ ਸਬੂਤ ਹੈ।''
ਦੇਉਬਾ ਸੋਮਵਾਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਵਿਆਪਕ ਮੁੱਦਿਆਂ 'ਤੇ ਗੱਲਬਾਤ ਕਰਨਗੇ। ਨੇਪਾਲ ਦੇ ਵਿਦੇਸ਼ ਮੰਤਰੀ ਦਾ ਇਹ ਦੌਰਾ ਭਾਰਤੀ ਵਿਦੇਸ਼ ਸਕੱਤਰ ਵਿਕਰਮ ਮਿਸਰੀ ਦੇ ਕਾਠਮੰਡੂ ਦੌਰੇ ਤੋਂ ਇਕ ਹਫ਼ਤੇ ਬਾਅਦ ਆਇਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਾਪਾਨ ਦੇ ਇਬਾਰਾਕੀ 'ਚ ਆਇਆ 5.1 ਤੀਬਰਤਾ ਵਾਲਾ ਭੂਚਾਲ, ਮੱਧ ਟੋਕੀਓ 'ਚ ਮਹਿਸੂਸ ਕੀਤੇ ਗਏ ਝਟਕੇ
NEXT STORY