ਇੰਟਰਨੈਸ਼ਨਲ ਡੈਸਕ— ਨੇਪਾਲ ਪੁਲਸ ਨੇ ਚੀਨ ਦੇ 4 ਨਾਗਰਿਕਾਂ ਨੂੰ ਸੋਨੇ ਦੀ ਤਸਕਰੀ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਸਾਰਿਆਂ ਨੂੰ ਬੁੱਧਵਾਰ ਨੂੰ ਕਾਠਮੰਡੂ ਦੀ ਅਦਾਲਤ 'ਚ ਪੇਸ਼ ਕੀਤਾ ਗਿਆ ਜਿੱਥੋਂ ਦੋਸ਼ੀਆਂ ਨੂੰ ਪੰਜ ਦਿਨਾਂ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ 18 ਜੁਲਾਈ ਨੂੰ ਕਾਠਮੰਡੂ ਪੁਲਸ ਨੇ 155 ਕਿਲੋ ਸੋਨਾ ਜ਼ਬਤ ਕੀਤਾ ਸੀ। ਪੁਲਸ ਨੂੰ ਇਕ ਮੁਖ਼ਬਰ ਤੋਂ ਇਸ ਦੀ ਜਾਣਕਾਰੀ ਮਿਲੀ। ਉਦੋਂ ਤੋਂ ਹੀ ਇਸ ਮਾਮਲੇ ਦੀ ਜਾਂਚ ਚੱਲ ਰਹੀ ਸੀ।
ਨੇਪਾਲ ਪੁਲਸ ਅਤੇ ਇੱਥੇ ਪ੍ਰੀਮੀਅਮ ਜਾਂਚ ਏਜੰਸੀ ਕੇਂਦਰੀ ਜਾਂਚ ਬਿਊਰੋ (ਸੀ.ਆਈ.ਬੀ.) ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਨੇ ਬੁੱਧਵਾਰ ਤੜਕੇ ਕੁਝ ਘਰਾਂ ਦੀ ਤਲਾਸ਼ੀ ਲਈ ਸੀ। ਕਾਠਮੰਡੂ ਪੋਸਟ' ਦੀ ਪ੍ਰਕਾਸ਼ਿਤ ਰਿਪੋਰਟ 'ਚ ਦੱਸਿਆ ਗਿਆ ਹੈ ਕਿ ਨੇਪਾਲ ਪੁਲਸ ਅਤੇ ਉਸ ਦੀ ਪ੍ਰੀਮੀਅਮ ਜਾਂਚ ਏਜੰਸੀ ਕੇਂਦਰੀ ਜਾਂਚ ਏਜੰਸੀ (ਸੀਆਈਬੀ) ਨੇ ਮੰਗਲਵਾਰ ਅਤੇ ਬੁੱਧਵਾਰ ਦੀ ਦਰਮਿਆਨੀ ਰਾਤ ਨੂੰ ਕਾਠਮੰਡੂ ਦੇ ਕੁਝ ਖੇਤਰਾਂ 'ਚ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਚਾਰ ਚੀਨੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਪੁਲਸ ਦਾ ਦਾਅਵਾ ਹੈ ਕਿ ਇਹ ਸਾਰੇ ਚੀਨੀ ਨਾਗਰਿਕ ਕਾਠਮੰਡੂ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਸੋਨੇ ਦੀ ਤਸਕਰੀ ਦੇ ਨੈੱਟਵਰਕ 'ਚ ਸ਼ਾਮਲ ਹਨ। ਕਾਠਮੰਡੂ ਪੁਲਸ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਚੀਨੀ ਨਾਗਰਿਕਾਂ 'ਚ ਇਕ ਔਰਤ ਵੀ ਸ਼ਾਮਲ ਹੈ। ਇਨ੍ਹਾਂ ਨੂੰ ਅੱਗੇ ਦੀ ਪੁੱਛਗਿੱਛ ਲਈ ਰਿਮਾਂਡ 'ਤੇ ਲਿਆ ਗਿਆ ਹੈ। ਇਸੇ ਮਾਮਲੇ 'ਚ ਪਹਿਲਾਂ ਵੀ 17 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਹ ਸਾਰੇ ਨੇਪਾਲ ਦੇ ਨਾਗਰਿਕ ਹਨ।
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੈਰਾਨੀਜਨਕ! ਬੀਮਾਰੀ ਨਾਲ ਪੀੜਤ ਔਰਤ ਨੇ ਗਿਨੀਜ਼ ਵਰਲਡ ਰਿਕਾਰਡ 'ਚ ਬਣਾਈ ਜਗ੍ਹਾ
NEXT STORY