ਕਾਠਮੰਡੂ (ਏਜੰਸੀ)- ਨੇਪਾਲ ਨੇ ਜਾਂਚ ਵਿਚ ਕੋਵਿਡ-19 ਪਾਜ਼ੇਟਿਵ ਪਾਏ ਗਏ ਭਾਰਤੀ ਸੈਲਾਨੀਆਂ ਦੇ ਆਪਣੇ ਦੇਸ਼ ਵਿਚ ਦਾਖ਼ਲੇ 'ਤੇ ਪਾਬੰਧੀ ਲਗਾ ਦਿੱਤੀ ਹੈ। 4 ਭਾਰਤੀ ਸੈਲਾਨੀਆਂ ਨੂੰ ਘਾਤਕ COVID-19 ਸੰਕਰਮਣ ਲਈ ਸਕਾਰਾਤਮਕ ਟੈਸਟ ਕਰਨ ਤੋਂ ਬਾਅਦ ਭਾਰਤ ਵਾਪਸ ਭੇਜ ਦਿੱਤਾ ਗਿਆ ਹੈ। ਹਿਮਾਲੀਅਨ ਦੇਸ਼ ਨੇ ਆਪਣੇ ਇੱਥੇ ਕੋਰੋਨਾ ਵਾਇਰਸ ਸੰਕਰਮਿਤਾਂ ਦੀ ਸੰਖਿਆ ਲਗਾਤਾਰ ਵਧਣ ਕਾਰਨ ਇਹ ਕਦਮ ਚੁੱਕਿਆ ਹੈ। ਭਾਰਤ ਦੇ 4 ਸੈਲਾਨੀ ਪੱਛਮੀ ਨੇਪਾਲ ਦੇ ਬੈਤਾਡੀ ਜ਼ਿਲ੍ਹੇ ਵਿਚ ਝੂਲਾਘਾਟ ਸਰਹੱਦੀ ਪੁਆਇੰਟ ਰਾਹੀਂ ਨੇਪਾਲ ਵਿਚ ਦਾਖ਼ਲ ਹੋਏ ਸਨ।
ਇਹ ਵੀ ਪੜ੍ਹੋ: ਔਰਤ ਨੇ ਪਤੀ ਤੋਂ ਤਲਾਕ ਲੈ ਕੇ ਕੁੱਤੇ ਨਾਲ ਕਰਵਾਇਆ ਵਿਆਹ, ਕਿਹਾ- ਇਸ ਦੇ ਨਾਲ ਪਹਿਲਾਂ ਤੋਂ ਜ਼ਿਆਦਾ ਖ਼ੁਸ਼ ਹਾਂ
ਬੈਤਾਡੀ ਵਿਚ ਸਿਹਤ ਦਫ਼ਤਰ ਦੇ ਸੂਚਨਾ ਅਧਿਕਾਰੀ ਬਿਪਿਨ ਲੇਖਕ ਨੇ ਦੱਸਿਆ ਕਿ 4 ਭਾਰਤੀ ਨਾਗਰਿਕ ਪਾਜ਼ੇਟਿਵ ਪਾਏ ਗਏ ਹਨ, ਜਿਸ ਦੇ ਬਾਅਦ ਉਨ੍ਹਾਂ ਨੂੰ ਦੇਸ਼ ਵਾਪਸ ਪਰਤਣ ਲਈ ਕਿਹਾ ਗਿਆ ਹੈ। ਲੇਖਕ ਨੇ ਕਿਹਾ, 'ਅਸੀਂ ਭਾਰਤੀਆਂ ਦੀ ਕੋਵਿਡ-19 ਜਾਂਚ ਨੂੰ ਵੀ ਤੇਜ਼ ਕਰ ਦਿੱਤਾ ਹੈ।' ਉਨ੍ਹਾਂ ਕਿਹਾ ਕਿ ਭਾਰਤ ਤੋਂ ਆਏ ਕਈ ਨੇਪਾਲੀ ਨਾਗਰਿਕ ਕੋਵਿਡ-19 ਪਾਜ਼ੇਟਿਵ ਪਾਏ ਗਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਭਾਰਤੀ ਸੈਲਾਨੀਆਂ ਨੂੰ ਦੇਸ਼ ਵਿਚ ਦਾਖ਼ਲ ਹੋਣ ਤੋਂ ਰੋਕ ਦਿੱਤਾ ਗਿਆ ਹੈ, ਜੋ ਕੋਰੋਨਾ ਵਾਇਰਸ ਨਾਲ ਪੀੜਤ ਹਨ। ਬੈਤਾਡੀ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦਾ ਖ਼ਤਰਾ ਬਹੁਤ ਜ਼ਿਆਦਾ ਹੈ, ਕਿਉਂਕਿ ਇਸ ਦੀਆਂ ਸਰਹੱਦਾਂ ਭਾਰਤ ਨਾਲ ਲੱਗਦੀਆਂ ਹਨ। ਜ਼ਿਲ੍ਹੇ ਵਿਚ ਹੁਣ 31 ਮਰੀਜ਼ ਇਲਾਜ ਅਧੀਨ ਹਨ। ਮੰਗਲਵਾਰ ਨੂੰ ਅਪਡੇਟ ਕੀਤੇ ਗਏ ਸਿਰਤ ਮੰਤਰਾਲਾ ਦੇ ਅੰਕੜਿਆਂ ਮੁਤਾਬਕ ਭਾਰਤ ਵਿਚ ਸੰਕਰਮਿਤਾਂ ਦੀ ਸੰਖਿਆ ਵੱਧ ਕੇ 4,41,74,650 ਹੋ ਗਈ ਹੈ। ਅੰਕੜਿਆਂ ਵਿਚ ਕਿਹਾ ਗਿਆ ਹੈ ਕਿ ਮਰਨ ਵਾਲਿਆਂ ਦੀ ਸੰਖਿਆ ਵੱਧ ਕੇ 5,26,772 'ਤੇ ਪਹੁੰਚ ਗਈ ਹੈ।
ਇਹ ਵੀ ਪੜ੍ਹੋ: ਪਾਕਿਸਤਾਨ 'ਚ ਨੇਤਾ ਦੇ ਰਿਸ਼ਤੇਦਾਰ ਦੀ ਦਾਦਾਗਿਰੀ, ਕਾਰ ਨੂੰ ਓਵਰਟੇਕ ਕਰਨ 'ਤੇ ਹਿੰਦੂ ਪਰਿਵਾਰ 'ਤੇ ਕੀਤਾ ਹਮਲਾ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਔਰਤ ਨੇ ਪਤੀ ਤੋਂ ਤਲਾਕ ਲੈ ਕੇ ਕੁੱਤੇ ਨਾਲ ਕਰਵਾਇਆ ਵਿਆਹ, ਕਿਹਾ- ਪਹਿਲਾਂ ਨਾਲੋਂ ਜ਼ਿਆਦਾ ਖ਼ੁਸ਼ ਹਾਂ
NEXT STORY