ਕਾਠਮੰਡੂ (ਵਾਰਤਾ)- ਨੇਪਾਲ ਦੇ ਉਦੈਪੁਰ ਜ਼ਿਲ੍ਹੇ ਵਿੱਚ ਵੀਰਵਾਰ ਸਵੇਰੇ ਇਕ ਜੀਪ ਦੇ ਹਾਈਵੇਅ ਤੋਂ ਫਿਸਲ ਕੇ ਖੱਡ ਵਿੱਚ ਡਿੱਗਣ ਕਾਰਨ ਇੱਕ ਬੱਚੇ ਸਮੇਤ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਜ਼ਿਲ੍ਹਾ ਪੁਲਸ ਦੇ ਬੁਲਾਰੇ ਰੋਸ਼ਨ ਥਾਪਾ ਨੇ ਕਿਹਾ ਕਿ 'ਅਸੀਂ ਜੀਪ 'ਚ ਸਵਾਰ 16 'ਚੋਂ 9 ਲੋਕਾਂ ਨੂੰ ਬਚਾ ਲਿਆ ਹੈ, ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ 'ਚ ਦਾਖ਼ਲ ਕਰਵਾਇਆ ਗਿਆ ਹੈ। ਪੁਲਸ ਨੂੰ ਖ਼ਦਸ਼ਾ ਹੈ ਕਿ ਜੀਪ 'ਚ ਸਮਰੱਥਾ ਤੋਂ ਜ਼ਿਆਦਾ ਯਾਤਰੀ ਸਵਾਰ ਹੋ ਸਕਦੇ ਹਨ, ਜਿਸ ਕਾਰਨ ਢਲਾਣਦਾਰ ਸੜਕ 'ਤੇ ਇਹ ਹਾਦਸਾ ਵਾਪਰਿਆ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਹਾਦਸੇ ਦੇ ਸਮੇਂ ਜੀਪ ਵਿੱਚ 16 ਲੋਕ ਸਵਾਰ ਸਨ।
ਇਹ ਵੀ ਪੜ੍ਹੋ: ਇੰਸਟਾਗ੍ਰਾਮ ਦੀ ਫੇਕ ID ਬਣਾ ਕੁੜੀ ਨੂੰ ਭੇਜੀਆਂ ਅਸ਼ਲੀਲ ਤਸਵੀਰਾਂ ਤੇ ਮੈਸੇਜ, ਫਿਰ ਕੀਤਾ ਸ਼ਰਮਨਾਕ ਕਾਰਾ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੀਨ 'ਚ ਸਾਲ 2023 'ਚ ਨਕਲੀ ਉਤਪਾਦਾਂ ਦੇ ਅਪਰਾਧਾਂ ਲਈ 14,560 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ
NEXT STORY