ਕਾਠਮੰਡੂ, (ਭਾਸ਼ਾ)- ਨੇਪਾਲ ਦੇ ਰਾਸ਼ਟਰਪਤੀ ਰਾਮਚੰਦਰ ਪੌਡੇਲ ਨੂੰ ਸ਼ਨੀਵਾਰ ਨੂੰ ਅਚਾਨਕ ਸਿਹਤ ਖਰਾਬ ਹੋਣ ਕਾਰਨ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਦੀ ਹਾਲਤ ਇਸ ਸਮੇਂ ਸਥਿਰ ਹੈ। ਰਾਸ਼ਟਰਪਤੀ ਦਫ਼ਤਰ ਦੇ ਸੂਤਰਾਂ ਨੇ ਦੱਸਿਆ ਕਿ 80 ਸਾਲਾ ਪੌਡੇਲ ਨੂੰ ਸਿਹਤ ਵਿਗੜਨ ਤੋਂ ਬਾਅਦ ਕਾਠਮੰਡੂ ਦੇ ਮਨਮੋਹਨ ਕਾਰਡੀਓਥੋਰੈਸਿਕ ਐਂਡ ਵੈਸਕੂਲਰ ਟ੍ਰਾਂਸਪਲਾਂਟ ਸੈਂਟਰ ਵਿਚ ਦਾਖਲ ਕਰਵਾਇਆ ਗਿਆ ਹੈ।
ਹਸਪਤਾਲ ਦੇ ਸੂਤਰਾਂ ਅਨੁਸਾਰ ਰਾਸ਼ਟਰਪਤੀ ਨੇ ਅਚਾਨਕ ਤੇਜ਼ ਸਿਰ ਦਰਦ ਅਤੇ ਉਲਟੀਆਂ ਦੀ ਸ਼ਿਕਾਇਤ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਉਨ੍ਹਾਂ ਦੱਸਿਆ ਕਿ ਡਾਕਟਰ ਪੌਡੇਲ ਦੀ ਸਿਹਤ ਦੀ ਨਿਗਰਾਨੀ ਕਰ ਰਹੇ ਹਨ ਅਤੇ ਉਨ੍ਹਾਂ ਦੀ ਹਾਲਤ ਇਸ ਸਮੇਂ ਸਥਿਰ ਹੈ। ਪੌਡੇਲ ਦਾ ਸ਼ਨੀਵਾਰ ਸਵੇਰੇ ‘ਜੈਨ ਜ਼ੈੱਡ.’ ਸਮੂਹ ਦੇ ਪ੍ਰਤੀਨਿਧੀਆਂ ਨਾਲ ਚਰਚਾ ਕਰਨ ਦਾ ਪ੍ਰੋਗਰਾਮ ਸੀ, ਜਿਨ੍ਹਾਂ ਵਿਚੋਂ ਲੱਗਭਗ 20 ਰਾਸ਼ਟਰਪਤੀ ਦਫ਼ਤਰ ਵਿਖੇ ਗੱਲਬਾਤ ਲਈ ਪਹੁੰਚ ਚੁੱਕੇ ਸਨ। ਹਾਲਾਂਕਿ ਸੂਤਰਾਂ ਨੇ ਦੱਸਿਆ ਕਿ ਪੌਡੇਲ ਦੀ ਸਿਹਤ ਵਿਗੜਨ ਤੋਂ ਬਾਅਦ ਮੀਟਿੰਗ ਸੋਮਵਾਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਅਮਰੀਕਾ ਦੇ ਸਕੂਲ 'ਚ ਅੰਨ੍ਹੇਵਾਹ ਗੋਲੀਬਾਰੀ, 4 ਮੌਤਾਂ; 12 ਜ਼ਖਮੀ
NEXT STORY