ਕਾਠਮੰਡੂ (ਯੂ.ਐਨ.ਆਈ.)- ਭਾਰਤ ਅਤੇ ਪਾਕਿਸਤਾਨ ਵਿਚਾਲੇ ਭਾਵੇਂ ਜੰਗਬੰਦੀ ਹੋ ਗਈ ਹੈ ਪਰ ਤਣਾਅ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਇਆ ਹੈ। ਇਸ ਦੌਰਾਨ ਨੇਪਾਲ ਦੇ ਵਿਦੇਸ਼ ਮੰਤਰਾਲਾ ਨੇ ਕਿਹਾ ਹੈ ਕਿ ਉਹ ਵਧੇ ਹੋਏ ਤਣਾਅ ਵਿਚਕਾਰ ਪਾਕਿਸਤਾਨ ਅਤੇ ਭਾਰਤ ਵਿੱਚ ਪੜ੍ਹ ਰਹੇ ਆਪਣੇ ਵਿਦਿਆਰਥੀਆਂ ਨਾਲ ਨਿਯਮਤ ਸੰਪਰਕ ਵਿੱਚ ਹੈ।
ਪੜ੍ਹੋ ਇਹ ਅਹਿਮ ਖ਼ਬਰ-'ਭਾਰਤ-ਪਾਕਿਸਤਾਨ ਮੁੱਦਿਆਂ ਦੇ ਹੱਲ ਲਈ "ਸ਼ਾਂਤਮਈ ਗੱਲਬਾਤ ਦਾ ਰਸਤਾ" ਸਹੀ'
ਇੱਕ ਬਿਆਨ ਵਿੱਚ ਮੰਤਰਾਲੇ ਨੇ ਕਿਹਾ ਕਿ ਸਰਕਾਰ ਹਾਲ ਹੀ ਦੇ ਘਟਨਾਕ੍ਰਮ ਤੋਂ ਪੂਰੀ ਤਰ੍ਹਾਂ ਜਾਣੂ ਹੈ ਅਤੇ ਭਾਰਤ ਅਤੇ ਪਾਕਿਸਤਾਨ ਵਿੱਚ ਨੇਪਾਲੀ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੰਮ ਕਰ ਰਹੀ ਹੈ। ਪਾਕਿਸਤਾਨ ਵਿੱਚ ਨੇਪਾਲੀ ਦੂਤਘਰ ਦੇਸ਼ ਵਿੱਚ ਵਿਦਿਆਰਥੀਆਂ ਅਤੇ ਨੇਪਾਲੀਆਂ ਨਾਲ ਨਿਯਮਤ ਸੰਪਰਕ ਵਿੱਚ ਹੈ। ਇਸੇ ਤਰ੍ਹਾਂ ਭਾਰਤ ਵਿਚ ਸਥਿਤ ਨੇਪਾਲੀ ਦੂਤਘਰ ਆਪਣੇ ਨਾਗਰਿਕਾਂ ਅਤੇ ਵਿਦਿਆਰਥੀਆਂ ਦੇ ਸੰਪਰਕ ਵਿਚ ਹੈ।
ਪੜ੍ਹੋ ਇਹ ਅਹਿਮ ਖ਼ਬਰ-ਭਾਰਤ-ਨੇਪਾਲ ਸੁਰੱਖਿਆ ਕਰਮਚਾਰੀਆਂ ਨੇ ਘੁਸਪੈਠ ਰੋਕਣ ਲਈ ਨਿਗਰਾਨੀ ਕੀਤੀ ਤੇਜ਼
ਇਸ ਦੌਰਾਨ ਮੰਤਰਾਲੇ ਨੇ ਨੇਪਾਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਕਿਸੇ ਵੀ ਤੁਰੰਤ ਸਹਾਇਤਾ ਲਈ ਇਸਲਾਮਾਬਾਦ ਵਿੱਚ ਨੇਪਾਲੀ ਦੂਤਘਰ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ ਹੈ।ਇਸੇ ਤਰ੍ਹਾਂ,ਭਾਰਤ ਵਿੱਚ ਨੇਪਾਲੀ ਦੂਤਘਰ ਨੇ ਨੇਪਾਲੀਆਂ ਨੂੰ ਐਮਰਜੈਂਸੀ ਦੀ ਸਥਿਤੀ ਵਿੱਚ ਸੁਰੱਖਿਆ ਅਤੇ ਐਮਰਜੈਂਸੀ ਸੇਵਾਵਾਂ ਦੇ ਨਜ਼ਦੀਕੀ ਸਥਾਨ ਦੀ ਪਛਾਣ ਕਰਨ ਤੋਂ ਬਾਅਦ ਸੁਚੇਤ ਅਤੇ ਸੁਰੱਖਿਅਤ ਰਹਿਣ ਦੀ ਅਪੀਲ ਕੀਤੀ ਹੈ। ਜਾਣਕਾਰੀ ਮੁਤਾਬਕ ਪਾਕਿਸਤਾਨ ਵਿੱਚ ਪੜ੍ਹ ਰਹੇ ਕੁਝ ਨੇਪਾਲੀ ਵਿਦਿਆਰਥੀਆਂ ਨੇ ਸਰਕਾਰ ਨੂੰ ਉਨ੍ਹਾਂ ਨੂੰ ਬਚਾਉਣ ਦੀ ਅਪੀਲ ਕੀਤੀ ਸੀ। ਪਾਕਿਸਤਾਨ ਵਿੱਚ ਨੇਪਾਲੀ ਦੂਤਘੜ ਅਨੁਸਾਰ ਉੱਥੇ ਲਗਭਗ 100 ਨੇਪਾਲੀ ਵਿਦਿਆਰਥੀ ਸੁਰੱਖਿਅਤ ਹਨ। ਜ਼ਿਕਰਯੋਗ ਹੈ ਕਿ ਨੇਪਾਲ ਨੇ ਪਹਿਲਗਾਮ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ ਸੀ ਜਿਸ ਵਿੱਚ ਇੱਕ ਨੇਪਾਲੀ ਨਾਗਰਿਕ ਸਮੇਤ 26 ਸੈਲਾਨੀ ਮਾਰੇ ਗਏ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਭਾਰਤ-ਨੇਪਾਲ ਸੁਰੱਖਿਆ ਕਰਮਚਾਰੀਆਂ ਨੇ ਘੁਸਪੈਠ ਰੋਕਣ ਲਈ ਨਿਗਰਾਨੀ ਕੀਤੀ ਤੇਜ਼
NEXT STORY