ਬੇਰੂਤ (ਏਪੀ) : ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਆਪਣੀ ਅਮਰੀਕਾ ਯਾਤਰਾ ਅੱਧ ਵਿਚਾਲੇ ਛੱਡ ਕੇ ਵਤਨ ਪਰਤ ਰਹੇ ਹਨ। ਪ੍ਰਧਾਨ ਮੰਤਰੀ ਦਫ਼ਤਰ ਨੇ ਇਹ ਜਾਣਕਾਰੀ ਦਿੱਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਇਹ ਐਲਾਨ ਬੇਰੂਤ ਵਿਚ ਹਿਜ਼ਬੁੱਲਾ ਦੇ ਹੈੱਡਕੁਆਰਟਰ 'ਤੇ ਵੱਡੇ ਇਜ਼ਰਾਈਲੀ ਹਵਾਈ ਹਮਲੇ ਤੋਂ ਤੁਰੰਤ ਬਾਅਦ ਕੀਤੀ। ਸੰਯੁਕਤ ਰਾਸ਼ਟਰ ਨੂੰ ਸੰਬੋਧਨ ਕਰਨ ਲਈ ਨਿਊਯਾਰਕ ਪਹੁੰਚੇ ਨੇਤਨਯਾਹੂ ਨੇ ਪਹਿਲਾਂ ਤੋਂ ਤੈਅ ਪ੍ਰੋਗਰਾਮ ਮੁਤਾਬਕ ਯਹੂਦੀ ਸ਼ੱਬਤ (ਸਬਤ ਦਾ ਦਿਨ) ਖਤਮ ਹੋਣ ਤੋਂ ਬਾਅਦ ਸ਼ਨੀਵਾਰ ਰਾਤ ਤੱਕ ਅਮਰੀਕਾ 'ਚ ਹੀ ਰਹਿਣਾ ਸੀ। ਇਜ਼ਰਾਈਲੀ ਨੇਤਾ ਆਮ ਤੌਰ 'ਤੇ ਬਹੁਤ ਮਹੱਤਵਪੂਰਨ ਮਾਮਲਿਆਂ ਨੂੰ ਛੱਡ ਕੇ ਸ਼ੱਬਤ (ਸ਼ੁੱਕਰਵਾਰ ਤੋਂ ਸ਼ਨੀਵਾਰ) ਨੂੰ ਯਾਤਰਾ ਨਹੀਂ ਕਰਦੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਈਰਾਨੀ ਲੋਕਾਂ 'ਤੇ ਅਮਰੀਕਾ 'ਚ ਟਰੰਪ ਦੀ ਰਾਸ਼ਟਰਪਤੀ ਚੋਣ ਮੁਹਿੰਮ ਨੂੰ ਹੈਕ ਕਰਨ ਦਾ ਦੋਸ਼
NEXT STORY