ਇੰਟਰਨੈਸ਼ਨਲ ਡੈਸਕ- ਈਰਾਨ-ਇਜ਼ਰਾਈਲ ਵਿਚਾਲੇ ਜੰਗ ਅੱਜ ਆਖ਼ਿਰਕਾਰ ਰੁਕ ਗਈ ਹੈ। ਬੀਤੀ ਰਾਤ ਜਦੋਂ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਦੋਵਾਂ ਦੇਸ਼ਾਂ ਵਿਚਾਲੇ ਸੀਜ਼ਫਾਇਰ ਦਾ ਐਲਾਨ ਕੀਤਾ ਸੀ ਤਾਂ ਈਰਾਨ ਨੇ ਇਸ ਨੂੰ ਨਾ ਮੰਨਦੇ ਹੋਏ ਇਕ ਵਾਰ ਫ਼ਿਰ ਤੋਂ ਇਜ਼ਰਾਈਲ 'ਤੇ ਮਿਜ਼ਾਈਲਾਂ ਨਾਲ ਹਮਲਾ ਕੀਤਾ ਸੀ। ਹਾਲਾਂਕਿ ਇਸ ਹਮਲੇ ਤੋਂ ਬਾਅਦ ਈਰਾਨ ਨੇ ਸੀਜ਼ਫਾਇਰ ਦਾ ਐਲਾਨ ਕਰ ਦਿੱਤਾ ਸੀ, ਜਿਸ ਮਗਰੋਂ ਇਜ਼ਰਾਈਲ ਨੇ ਵੀ ਨਾਗਰਿਕਾਂ ਲਈ ਸਾਰੇ ਅਲਰਟ ਹਟਾ ਦਿੱਤੇ ਸਨ ਤੇ ਉਨ੍ਹਾਂ ਨੂੰ ਬੰਬ ਸ਼ੈਲਟਰਾਂ 'ਚੋਂ ਬਾਹਰ ਆਉਣ ਦੀ ਇਜਾਜ਼ਤ ਦੇ ਦਿੱਤੀ ਸੀ।
ਇਸ ਇਤਿਹਾਸਕ ਸੀਜ਼ਫਾਇਰ ਤੋਂ ਬਾਅਦ ਟਰੰਪ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਟਰੁੱਥ ਸੋਸ਼ਲ' 'ਤੇ ਇਕ ਪੋਸਟ ਪਾ ਕੇ ਇਸ ਸੀਜ਼ਫਾਇਰ ਦੀ ਪੁਸ਼ਟੀ ਕੀਤੀ ਸੀ ਤੇ ਦੱਸਿਆ ਕਿ ਦੋਵਾਂ ਦੇਸ਼ਾਂ ਵਿਚਾਲੇ ਸੀਜ਼ਫਾਇਰ ਹੋ ਗਿਆ ਗਿਆ ਹੈ ਤੇ ਹੁਣ ਇਸ ਦਾ ਉਲੰਘਣ ਨਾ ਕੀਤਾ ਜਾਵੇ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਰੁਕ ਗਈ ਜੰਗ ! ਈਰਾਨ ਨੇ ਕੀਤਾ ਸੀਜ਼ਫਾਇਰ ਦਾ ਐਲਾਨ
ਇਸ ਮਗਰੋਂ ਹੁਣ ਇਜ਼ਰਾਈਲ ਨੇ ਵੀ ਸੀਜ਼ਫਾਇਰ ਮਗਰੋਂ ਪਹਿਲਾ ਬਿਆਨ ਜਾਰੀ ਕੀਤਾ ਹੈ। ਤਾਜ਼ਾ ਬਿਆਨ 'ਚ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਸੀਜ਼ਫਾਇਰ ਲਈ ਟਰੰਪ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਸੀਜ਼ਫਾਇਰ ਦਾ ਫੈਸਲਾ ਮਨਜ਼ੂਰ ਹੈ। ਇਜ਼ਰਾਈਲ ਨੇ ਕਿਹਾ ਕਿ ਜੰਗਬੰਦੀ ਦੀ ਪਾਲਣਾ ਕਰਨਾ ਦੋਵਾਂ ਦੇਸ਼ਾਂ ਲਈ ਜ਼ਰੂਰੀ ਹੈ। ਜੇਕਰ ਈਰਾਨ ਨੇ ਹੁਣ ਇਸ ਜੰਗਬੰਦੀ ਦੀ ਉਲੰਘਣਾ ਕੀਤੀ ਤਾਂ ਇਸ ਦਾ ਮੂੰਹਤੋੜ ਜਵਾਬ ਦੇਵਾਂਗੇ।
ਇਸ ਤੋਂ ਇਲਾਵਾ ਇਜ਼ਰਾਈਲੀ ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਸਾਡਾ ਮਕਸਦ ਈਰਾਨ ਨੂੰ ਪਰਮਾਣੂ ਹਥਿਆਰ ਬਣਾਉਣ ਤੋਂ ਰੋਕਣਾ ਸੀ, ਜਿਸ 'ਚ ਅਸੀਂ ਕਾਮਯਾਬ ਰਹੇ ਹਾਂ। ਅਸੀਂ ਇਸ ਕਾਰਵਾਈ ਰਾਹੀਂ ਈਰਾਨ ਤੋਂ ਪਰਮਾਣੂ ਖ਼ਤਰੇ ਨੂੰ ਘੱਟ ਕੀਤਾ ਹੈ। ਉਨ੍ਹਾਂ ਕਿਹਾ ਕਿ ਜੰਗਬੰਦੀ ਦੌਰਾਨ ਈਰਾਨ ਵੱਲੋਂ ਕੀਤੀ ਗਈ ਉਲੰਘਣਾ ਹੁਣ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਹੁਣ ਤੱਕ ਮਿਲੀ ਜਾਣਕਾਰੀ ਮੁਤਾਬਕ ਸੀਜ਼ਫਾਇਰ ਮਗਰੋਂ ਦੋਵਾਂ ਦੇਸ਼ਾਂ 'ਚੋਂ ਕਿਸੇ ਨੇ ਵੀ ਸੀਜ਼ਫਾਇਰ ਦਾ ਉਲੰਘਣ ਨਹੀਂ ਕੀਤਾ।
ਇਹ ਵੀ ਪੜ੍ਹੋ- ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ ! ਭੱਖ਼ਦੀ ਗਰਮੀ ਕਾਰਨ 7 ਜੁਲਾਈ ਤੱਕ ਹੋ ਗਿਆ ਛੁੱਟੀਆਂ ਦਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਇਕ ਵਾਰ ਫ਼ਿਰ ਕੰਬ ਗਈ ਧਰਤੀ ! ਸਵੇਰੇ-ਸਵੇਰੇ ਲੋਕਾਂ ਨੂੰ ਪੈ ਗਈਆਂ ਭਾਜੜਾਂ
NEXT STORY