ਅੰਕਾਰਾ- ਗਲੋਬਲ ਮਹਾਮਾਰੀ ਕੋਰੋਨਾ ਵਾਇਰਸ ਨਾਲ ਬੁਰੀ ਤਰ੍ਹਾਂ ਜੂਝ ਰਹੇ ਤੁਰਕੀ ਵਿਚ 24 ਘੰਟਿਆਂ ਦੌਰਾਨ 2,392 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਮੱਦੇਨਜ਼ਰ ਦੇਸ਼ ਦੀ ਰਾਸ਼ਟਰੀ ਹਵਾਈ ਕੰਪਨੀ ਤੁਰਕਿਸ਼ ਏਅਰਲਾਈਨਜ਼ ਨੇ 28 ਮਈ ਤੱਕ ਲਈ ਆਪਣੀਆਂ ਸਾਰੀਆਂ ਘਰੇਲੂ ਅਤੇ ਕੌਮਾਂਤਰੀ ਉਡਾਣਾਂ ਨੂੰ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ।
ਤੁਰਕੀ ਦੇ ਸਿਹਤ ਮੰਤਰੀ ਫਾਹਰੇਤਿਨ ਕੋਕਾ ਨੇ ਮੰਗਲਵਾਰ ਨੂੰ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਕੋਰੋਨਾ ਦੇ 2,392 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦ ਕਿ ਇਸ ਦੌਰਾਨ ਵਾਇਰਸ ਕਾਰਨ 92 ਲੋਕਾਂ ਦੀ ਮੌਤ ਹੋ ਗਈ ਹੈ।
ਕੋਕਾ ਨੇ ਟਵੀਟ ਕਰ ਕੇ ਦੱਸਿਆ ਕਿ ਤੁਰਕੀ ਵਿੱਚ ਕੋਰੋਨਾ ਦੀ ਲਪੇਟ ਵਿਚ ਆਏ ਲੋਕਾਂ ਦੀ ਗਿਣਤੀ 1,14,653 ਹੋ ਗਈ ਹੈ, ਜਦੋਂ ਕਿ ਹੁਣ ਤੱਕ ਇਸ ਕਾਰਨ 2,992 ਲੋਕਾਂ ਦੀ ਮੌਤ ਹੋ ਚੁੱਕੀ ਹੈ। ਤੁਰਕੀ ਵਿਚ ਪਿਛਲੇ 24 ਘੰਟਿਆਂ ਦੌਰਾਨ 29,230 ਵਿਅਕਤੀਆਂ ਦੀ ਜਾਂਚ ਕੀਤੀ ਗਈ ਹੈ। ਦੇਸ਼ ਵਿੱਚ ਹੁਣ ਤੱਕ ਕੁੱਲ 9,48,115 ਲੋਕਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ। ਤੁਰਕੀ ਵਿਚ 38,809 ਲੋਕ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਗਏ ਹਨ ਜਦਕਿ 1,621 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਜ਼ਿਕਰਯੋਗ ਹੈ ਕਿ ਤੁਰਕੀ ਵਿੱਚ ਕੋਰੋਨਾ ਦਾ ਪਹਿਲਾ ਮਾਮਲਾ 11 ਮਾਰਚ ਨੂੰ ਸਾਹਮਣੇ ਆਇਆ ਸੀ ਤੇ ਤਕਰੀਬਨ ਡੇਢ ਮਹੀਨੇ ਵਿਚ ਪੀੜਤਾਂ ਦੀ ਗਿਣਤੀ ਲੱਖ ਤੋਂ ਉੱਪਰ ਹੋ ਗਈ ਹੈ। ਹਾਲਾਂਕਿ ਦੇਸ਼ ਵਿਚ ਕੋਰੋਨਾ ਟੈਸਟ ਦੀ ਰਫਤਾਰ ਵੀ ਕਾਫੀ ਤੇਜ਼ ਹੈ ਤੇ ਹੁਣ ਤੱਕ 9 ਲੱਖ ਤੋਂ ਵੱਧ ਲੋਕਾਂ ਦੀ ਜਾਂਚ ਹੋ ਚੁੱਕੀ ਹੈ।
ਪ੍ਰਮਾਣੂ ਬੰਬ ਬਣਾਉਣ ਵਾਲੇ ਵਿਗਿਆਨੀ ਲੱਭ ਰਹੇ ਨੇ ਕੋਵਿਡ-19 ਦਾ ਇਲਾਜ, ਬਣਾਈ ਖਾਸ ਟੀਮ
NEXT STORY