ਵਾਸ਼ਿੰਗਟਨ (ਰਾਜ ਗੋਗਨਾ)- ਅਮਰੀਕਾ ਵਿਚ ਲਗਾਤਾਰ ਵੱਧ ਰਹੀਆਂ ਗੋਲੀਬਾਰੀ ਦੀਆਂ ਘਟਨਾਵਾਂ ਤੇ ਬੀਤੇ ਦਿਨੀਂ ਆਯੋਵਾ ਵਿਚ ਇਕ ਸਕੂਲ ਵਿਚ ਵਾਪਰੀ ਗੋਲੀਬਾਰੀ ਦੀ ਘਟਨਾ ਨੂੰ ਵੇਖਦਿਆਂ ਨੌਜਵਾਨਾਂ 'ਤੇ ਹਥਿਆਰ ਖ਼ਰੀਦਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਨਵੇਂ ਬੰਦੂਕ ਕਾਨੂੰਨ ਦੇ ਸਾਲ 2022 ਵਿੱਚ ਲਾਗੂ ਹੋਣ ਤੋਂ ਬਾਅਦ 500 ਤੋਂ ਵੱਧ ਕਿਸਮ ਦੇ ਹਥਿਆਰਾਂ ਦੀ ਖ਼ਰੀਦਾਰੀ ਅਤੇ ਕਈ ਜਨਤਕ ਥਾਵਾਂ 'ਤੇ ਵੀ ਹਥਿਆਰ ਲੈ ਕੇ ਜਾਣ 'ਤੇ ਪੂਰੀ ਪਾਬੰਦੀ ਲਗਾ ਦਿੱਤੀ ਗਈ ਹੈ। ਦੱਸ ਦੇਈਏ ਕਿ ਆਯੋਵਾ ਦੇ ਇੱਕ ਸਕੂਲ ਵਿੱਚ 17 ਸਾਲਾ ਨੌਜਵਾਨ ਨੇ ਗੋਲੀਬਾਰੀ ਕਰ ਦਿੱਤੀ ਸੀ। ਇਸ ਗੋਲੀਬਾਰੀ ਵਿੱਚ ਛੇਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ ਹੋ ਗਈ ਸੀ ਅਤੇ ਹੋਰ ਪੰਜ ਵਿਦਿਆਰਥੀ ਜ਼ਖ਼ਮੀ ਹੋ ਗਏ ਸਨ।
ਇਹ ਵੀ ਪੜ੍ਹੋ: ਨਿਊਜ਼ੀਲੈਂਡ ਦੀ 21 ਸਾਲਾ ਸਾਂਸਦ ਨੇ ਨੱਚ ਕੇ ਦਿੱਤਾ ਭਾਸ਼ਣ, ਅਜਿਹਾ ਗਰਜੀ ਕਿ ਹਿੱਲ ਗਈ ਸੰਸਦ (ਵੀਡੀਓ)
ਅਟਾਰਨੀ ਜਨਰਲ ਮੈਰਿਕ ਗਾਰਲੈਂਡ ਨੇ ਦੱਸਿਆ ਕਿ ਨਵੇਂ ਕਾਨੂੰਨ ਅਨੁਸਾਰ, ਕੈਲੀਫੋਰਨੀਆ ਵਿੱਚ ਗੰਨ ਦੇ ਮਾਲਕ ਹੁਣ ਮਨੋਰੰਜਨ ਪਾਰਕਾਂ, ਅਜਾਇਬ ਘਰਾਂ, ਚਰਚਾਂ, ਬੈਂਕਾਂ, ਜਨਤਕ ਪਾਰਕਾਂ ਜਾਂ ਹੋਰ ਥਾਵਾਂ 'ਤੇ ਹਥਿਆਰ ਲੈ ਕੇ ਨਹੀਂ ਜਾ ਸਕਣਗੇ, ਭਾਵੇਂ ਉਨ੍ਹਾਂ ਕੋਲ ਗੁਪਤ ਕੈਰੀ ਲਾਇਸੰਸ ਕਿਉਂ ਨਾਂ ਹੋਵੇ। ਇਹ ਪਾਬੰਦੀਆਂ ਰਾਜ ਦੇ ਕਾਨੂੰਨ ਦਾ ਹਿੱਸਾ ਹਨ ਜੋ ਇਸ ਹਫ਼ਤੇ ਲਾਗੂ ਹੋਈਆਂ ਹਨ ਅਤੇ ਅਦਾਲਤਾਂ ਵਿੱਚ ਪਹਿਲਾਂ ਤੋਂ ਹੀ ਜਾਂਚ ਦਾ ਸਾਹਮਣਾ ਕਰ ਰਹੇ ਲੋਕਾਂ 'ਤੇ ਵੀ ਲਾਗੂ ਹੁੰਦੀਆਂ ਹਨ। ਰਾਸ਼ਟਰਪਤੀ ਜੋਅ ਬਾਈਡੇਨ ਨੇ ਇਸ ਦੀ ਪ੍ਰਸ਼ੰਸਾ ਕੀਤੀ ਹੈ ਅਤੇ ਇਸਨੂੰ ਇੱਕ ਮਹੱਤਵਪੂਰਨ ਮੀਲ ਪੱਥਰ ਦੱਸਿਆ, ਜੋ ਲੋਕਾਂ ਦੀਆਂ ਜਾਨਾਂ ਬਚਾ ਰਿਹਾ ਹੈ। ਜੂਨ 2022 ਵਿੱਚ ਪਾਸ ਬੰਦੂਕ ਕਾਨੂੰਨ ਨੂੰ ਦਹਾਕਿਆਂ ਵਿੱਚ ਸਭ ਤੋਂ ਵਿਆਪਕ ਕਾਨੂੰਨ ਦੱਸਿਆ ਗਿਆ ਸੀ, ਜਿਸ ਵਿਚ 21 ਸਾਲ ਤੋਂ ਘੱਟ ਉਮਰ ਦੇ ਨੌਜਵਾਨਾਂ ਵੱਲੋਂ ਕਿਸੇ ਵੀ ਬੰਦੂਕ ਦੀ ਖ਼ਰੀਦ ਲਈ ਵਾਧੂ ਜਾਂਚ ਕੀਤੇ ਜਾਣ ਦੀ ਲੋੜ ਹੁੰਦੀ ਹੈ।
ਇਹ ਵੀ ਪੜ੍ਹੋ: ਨਿਊਯਾਰਕ ਦੇ ਸ਼ਹਿਰ ਬ੍ਰਾਈਟਨ ਨੇ ਰਚਿਆ ਇਤਿਹਾਸ, ਵਿਕਰਮ ਵਿਲਖੂ ਬਣੇ ਪਹਿਲੇ ਭਾਰਤੀ-ਅਮਰੀਕੀ ਜੱਜ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।
OMG! ਉਡਾਣ ਦੌਰਾਨ ਹਵਾ 'ਚ ਖੁੱਲ੍ਹਿਆ ਜਹਾਜ਼ ਦਾ ਦਰਵਾਜ਼ਾ, 177 ਲੋਕ ਵਾਲ-ਵਾਲ ਬਚੇ, ਹੋਈ ਐਮਰਜੈਂਸੀ ਲੈਂਡਿੰਗ
NEXT STORY