ਵੈਬ ਡੈਸਕ : ਸਵਿਟਜ਼ਰਲੈਂਡ 'ਚ ਅੱਜ ਤੋਂ ਜਨਤਕ ਥਾਵਾਂ 'ਤੇ ਔਰਤਾਂ ਦੇ ਹਿਜਾਬ, ਬੁਰਕੇ ਜਾਂ ਕਿਸੇ ਹੋਰ ਸਾਧਨ ਨਾਲ ਮੂੰਹ ਢੱਕਣ 'ਤੇ ਪਾਬੰਦੀ ਲਾਗੂ ਹੋ ਗਈ ਹੈ। ਨਿਊਜ਼ ਏਜੰਸੀ ਰਾਇਟਰਜ਼ ਮੁਤਾਬਕ ਇਸ ਕਾਨੂੰਨ ਦੀ ਉਲੰਘਣਾ ਕਰਨ 'ਤੇ 1000 ਸਵਿਸ ਫ੍ਰੈਂਕ ਯਾਨੀ ਲਗਭਗ 96 ਹਜ਼ਾਰ ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾਵੇਗਾ।
2021 ਵਿੱਚ ਸਵਿਟਜ਼ਰਲੈਂਡ ਵਿੱਚ ਹੋਏ ਜਨਮਤ ਸੰਗ੍ਰਹਿ ਵਿੱਚ, 51.21% ਨਾਗਰਿਕਾਂ ਨੇ ਬੁਰਕੇ 'ਤੇ ਪਾਬੰਦੀ ਲਗਾਉਣ ਦੇ ਪੱਖ ਵਿੱਚ ਵੋਟ ਦਿੱਤੀ। ਇਸ ਤੋਂ ਬਾਅਦ, ਬੁਰਕੇ 'ਤੇ ਪਾਬੰਦੀ ਨੂੰ ਲੈ ਕੇ ਇਕ ਕਾਨੂੰਨ ਬਣਾਇਆ ਗਿਆ, ਜੋ ਅੱਜ ਯਾਨੀ 1 ਜਨਵਰੀ 2025 (ਨਵਾਂ ਸਾਲ) ਤੋਂ ਸ਼ੁਰੂ ਹੋ ਰਿਹਾ ਹੈ।
ਸਵਿਟਜ਼ਰਲੈਂਡ ਤੋਂ ਪਹਿਲਾਂ ਬੈਲਜੀਅਮ, ਫਰਾਂਸ, ਡੈਨਮਾਰਕ, ਆਸਟਰੀਆ, ਨੀਦਰਲੈਂਡ ਅਤੇ ਬੁਲਗਾਰੀਆ ਵਿੱਚ ਵੀ ਇਸ ਸਬੰਧੀ ਕਾਨੂੰਨ ਬਣ ਚੁੱਕੇ ਹਨ। ਇਸ ਕਾਨੂੰਨ ਤੋਂ ਬਾਅਦ ਔਰਤਾਂ ਜਨਤਕ ਦਫ਼ਤਰਾਂ, ਜਨਤਕ ਆਵਾਜਾਈ, ਰੈਸਟੋਰੈਂਟ, ਦੁਕਾਨਾਂ ਅਤੇ ਹੋਰ ਥਾਵਾਂ 'ਤੇ ਆਪਣੇ ਚਿਹਰੇ ਨੂੰ ਪੂਰੀ ਤਰ੍ਹਾਂ ਢੱਕ ਨਹੀਂ ਸਕਣਗੀਆਂ।
ਜਨਤਕ ਥਾਵਾਂ 'ਤੇ ਚਿਹਰਾ ਢੱਕਣ 'ਤੇ ਪਾਬੰਦੀ ਲਾਗੂ
NEXT STORY