ਇੰਟਰਨੈਸ਼ਨਲ ਡੈਸਕ : ਕੋਰੋਨਾ ਦੀ ਵਧਦੀ ਆਫ਼ਤ ਦਰਮਿਆਨ ਚੀਨ ਦੇ ਗੁਆਂਗਝੂ ’ਚ ਮੁੜ ਨਵੀਆਂ ਪਾਬੰਦੀਆਂ ਲਾਈਆਂ ਗਈਆਂ ਹਨ। ਚੀਨ ਦੇ ਦੱਖਣੀ ਸੂਬੇ ਗੁਆਂਗਝੂ ’ਚ ਲੋਕ ਹੁਣ ਬਿਨਾਂ ਕਿਸੇ ਜ਼ਰੂਰੀ ਕੰਮ ਦੇ ਬਾਹਰ ਨਹੀਂ ਜਾ ਸਕਦੇ। ਹਾਲ ਹੀ ’ਚ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਇਹ ਕਦਮ ਚੁੱਕਿਆ ਗਿਆ ਹੈ। ਸ਼ਹਿਰ ਦੇ ਪ੍ਰਸ਼ਾਸਨ ਵੱਲੋਂ ਜਾਰੀ ਨਿਯਮਾਂ ਦੇ ਅਨੁਸਾਰ ਇਜਾਜ਼ਤ ਮਿਲਣ ਤੋਂ ਬਾਅਦ ਵੀ ਕਿਸੇ ਵੀ ਵਿਅਕਤੀ ਨੂੰ ਲਾਗ ਮੁਫਤ ਹੋਣ ਦੀ ਪੁਸ਼ਟੀ ਕਰਨ ਵਾਲੀ ਰਿਪੋਰਟ ਦਿਖਾਉਣੀ ਹੋਵੇਗੀ, ਜੋ 48 ਘੰਟੇ ਪੁਰਾਣੀ ਹੋਵੇ। ਇਹ ਨਿਯਮ ਸੋਮਵਾਰ ਤੋਂ ਲਾਗੂ ਹੋ ਗਿਆ ਹੈ।
ਇਹ ਵੀ ਪੜ੍ਹੋ : ਇਟਲੀ : 18 ਮਹੀਨਿਆਂ ਬਾਅਦ ਸ਼ੁਰੂ ਹੋਈ ਕਰੂਜ਼ ਸੇਵਾ ਖ਼ਿਲਾਫ਼ ਵਾਤਾਵਰਣ ਪ੍ਰੇਮੀਆਂ ਨੇ ਕੀਤਾ ਜ਼ਬਰਦਸਤ ਪ੍ਰਦਰਸ਼ਨ
ਗੁਆਂਗਝੂ ਦੇ ਨੇੜੇ-ਤੇੜੇ ਦੇ ਸੂਬਿਆਂ ’ਚ ਵੀ ਲੋਕਾਂ ’ਤੇ ਇਹ ਨਿਯਮ ਲਾਗੂ ਹੋਵੇਗਾ। ਇਨ੍ਹਾਂ ਨਿਯਮਾਂ ਅਨੁਸਾਰ ਰੈਸਟੋਰੈਂਟਾਂ ’ਚ ਬੈਠ ਕੇ ਖਾਣ ’ਤੇ ਵੀ ਪਾਬੰਦੀ ਲਗਾਈ ਗਈ ਹੈ। ਇਸ ਦੇ ਨਾਲ ਹੀ ਵੱਡੀ ਪੱਧਰ ’ਤੇ ਟੈਸਟਿੰਗ ਕੀਤੀ ਜਾ ਰਹੀ ਹੈ ਅਤੇ ਉੱਚ ਜੋਖਮ ਵਾਲੇ ਖੇਤਰਾਂ ’ਚ ਲੋਕਾਂ ਦੇ ਬਾਹਰ ਜਾਣ ’ਤੇ ਪਾਬੰਦੀ ਹੈ। ਸ਼ਹਿਰ ਦੇ ਦੋ ਜ਼ਿਲ੍ਹਿਆਂ ਦੀ ਆਬਾਦੀ 1.8 ਕਰੋੜ ਹੈ ਅਤੇ ਇਥੇ ਸਾਰੀਆਂ ਗਤੀਵਿਧੀਆਂ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ। ਰਿਪੋਰਟਾਂ ਦੇ ਅਨੁਸਾਰ ਗੁਆਂਗਝੂ ’ਚ ਵਾਇਰਸ ਦਾ ਇਹ ਨਵਾਂ ਰੂਪ ‘ਡੈਲਟਾ’ ਹੈ, ਜੋ ਪਹਿਲਾਂ ਭਾਰਤ ’ਚ ਪ੍ਰਗਟ ਹੋਇਆ ਸੀ, ਬਹੁਤ ਜ਼ਿਆਦਾ ਖਤਰਨਾਕ ਹੈ।
ਇਹ ਵੀ ਪੜ੍ਹੋ : ਜੀ-7 ਸ਼ਿਖਰ ਸੰਮੇਲਨ : 2022 ਦੇ ਅਖੀਰ ਤੱਕ ਦੁਨੀਆ ਦੇ ਸਾਰੇ ਲੋਕਾਂ ਨੂੰ ਕੋਰੋਨਾ ਵੈਕਸੀਨ ਦਾ ਰੱਖਾਂਗੇ ਟੀਚਾ : ਜੋਹਨਸਨ
ਗੁਆਂਗਝੂ ’ਚ ਵਾਇਰਸ ਨਾਲ ਮੌਤ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ ਹੈ ਪਰ ਸੋਮਵਾਰ ਸਵੇਰ ਤਕ ਚਾਰ ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਕੋਰੋਨਾ ਪਾਜ਼ੇਟਿਵ ਵਿਅਕਤੀਆਂ ਗਿਣਤੀ 100 ਹੋ ਗਈ ਸੀ। ਇਹ ਸਾਰੇ ਮਾਮਲੇ 21 ਮਈ ਤੋਂ ਬਾਅਦ ਸਾਹਮਣੇ ਆਏ ਹਨ।
ਚੀਨ ’ਚ ਚਾਕੂ ਨਾਲ ਹਮਲੇ ਦੀ ਘਟਨਾ ’ਚ 6 ਲੋਕਾਂ ਦੀ ਮੌਤ
NEXT STORY