ਵਾਸ਼ਿੰਗਟਨ: ਕੋਰੋਨਾ ਵਾਇਰਸ ਇਕ ਵਾਰ ਫਿਰ ਆਪਣੇ ਪੈਰ ਪਸਾਰ ਰਿਹਾ ਹੈ। ਦੁਨੀਆ ਭਰ ਵਿਚ ਕੋਰੋਨਾ ਸਬੰਧੀ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਇਹ ਵਾਧਾ ਮੁੱਖ ਤੌਰ 'ਤੇ ਪੂਰਬੀ ਮੈਡੀਟੇਰੀਅਨ, ਦੱਖਣ-ਪੂਰਬੀ ਏਸ਼ੀਆ ਅਤੇ ਪੱਛਮੀ ਪ੍ਰਸ਼ਾਂਤ ਖੇਤਰਾਂ ਵਿੱਚ ਦੇਖਿਆ ਗਿਆ ਹੈ। ਹੁਣ ਵਿਸ਼ਵ ਸਿਹਤ ਸੰਗਠਨ (WHO) ਨੇ ਕੋਵਿਡ-19 ਦੇ ਸੰਕਰਮਣ ਵਿੱਚ ਵਾਧੇ ਦੀ ਚੇਤਾਵਨੀ ਦਿੱਤੀ ਹੈ ਜੋ ਇੱਕ ਨਵੇਂ ਰੂਪ, NB.1.8.1 ਦੇ ਉਭਰਨ ਨਾਲ ਜੁੜਿਆ ਹੈ। ਫਿਲਹਾਲ ਇਸ ਵੇਰੀਐਂਟ ਦੀ ਜਾਂਚ ਚੱਲ ਰਹੀ ਹੈ।
ਵਿਸ਼ਵ ਸਿਹਤ ਸੰਗਠਨ ਨੇ ਪੁਸ਼ਟੀ ਕੀਤੀ ਹੈ ਕਿ ਨਵਾਂ ਵੇਰੀਐਂਟ ਪਿਛਲੀਆਂ ਕਿਸਮਾਂ ਨਾਲੋਂ ਵੱਡਾ ਸਿਹਤ ਜੋਖਮ ਪੈਦਾ ਨਹੀਂ ਕਰਦਾ ਪਰ ਵਾਇਰਸ ਦੇ ਨਿਰੰਤਰ ਵਿਕਾਸ ਨਾਲ ਲਾਗ ਦੀਆਂ ਨਵੀਆਂ ਲਹਿਰਾਂ ਆ ਸਕਦੀਆਂ ਹਨ। ਨਵੇਂ ਵੇਰੀਐਂਟ ਦੇ ਫੈਲਣ ਨਾਲ ਲਾਗਾਂ ਵਿੱਚ ਵਾਧਾ ਹੋ ਸਕਦਾ ਹੈ, ਜਿਸ ਨਾਲ ਲੋਕਾਂ ਦੀਆਂ ਜਾਨਾਂ ਖ਼ਤਰੇ ਵਿੱਚ ਪੈ ਸਕਦੀਆਂ ਹਨ। WHO ਨੇ ਕਿਹਾ ਕਿ ਮੌਜੂਦਾ ਵਾਧਾ ਵਾਇਰਸ ਦੇ ਮੌਸਮੀ ਪੈਟਰਨ ਨਾਲ ਮੇਲ ਖਾਂਦਾ ਹੈ ਅਤੇ ਜ਼ੋਰ ਦਿੱਤਾ ਕਿ ਵਿਆਪਕ ਪ੍ਰਤੀਰੋਧਕ ਸ਼ਕਤੀ ਅਤੇ ਟੀਕਾਕਰਨ ਕਵਰੇਜ ਕਾਰਨ ਹਸਪਤਾਲ ਵਿੱਚ ਭਰਤੀ ਜਾਂ ਗੰਭੀਰ ਦੇਖਭਾਲ ਦੀ ਜ਼ਰੂਰਤ ਨਹੀਂ ਹੋਵੇਗੀ।
ਪੜ੍ਹੋ ਇਹ ਅਹਿਮ ਖ਼ਬਰ-ਗਾਰਡਜ਼ ਦੀ ਤਾਇਨਾਤੀ ਤੋਂ ਬਾਅਦ Trump ਵਿਰੁੱਧ ਪ੍ਰਦਰਸ਼ਨ ਤੇਜ਼; ਵਾਹਨਾਂ ਨੂੰ ਲਾਈ ਅੱਗ (ਤਸਵੀਰਾਂ)
WHO ਨੇ ਸਾਰੇ ਦੇਸ਼ਾਂ ਨੂੰ ਲਾਗ ਦੇ ਫੈਲਣ ਨੂੰ ਰੋਕਣ ਲਈ ਤੁਰੰਤ ਕਾਰਵਾਈ ਕਰਨ ਦੀ ਸਲਾਹ ਦਿੱਤੀ ਹੈ, ਜਿਸ ਵਿੱਚ ਟੀਕਾਕਰਨ, ਮਾਸਕ ਪਹਿਨਣਾ ਅਤੇ ਸਮਾਜਿਕ ਦੂਰੀ ਸ਼ਾਮਲ ਹੈ। WHO ਨੇ ਲਾਗ ਦੇ ਫੈਲਣ ਨੂੰ ਰੋਕਣ ਦੇ ਉਨ੍ਹਾਂ ਦੇ ਯਤਨਾਂ ਵਿੱਚ ਸਾਰੇ ਦੇਸ਼ਾਂ ਦਾ ਸਮਰਥਨ ਕਰਨ ਦੀ ਪੇਸ਼ਕਸ਼ ਕੀਤੀ ਹੈ। ਵਿਸ਼ਵ ਸਿਹਤ ਸੰਸਥਾ ਨੇ ਸਮੁੱਚੇ ਵਿਸ਼ਵਵਿਆਪੀ ਜੋਖਮ ਪੱਧਰ ਨੂੰ "ਉੱਚ" ਵਜੋਂ ਸ਼੍ਰੇਣੀਬੱਧ ਕੀਤਾ। ਨਾਲ ਹੀ ਦੇਸ਼ਾਂ ਨੂੰ ਸਿਹਤ ਨਿਗਰਾਨੀ ਨੂੰ ਮਜ਼ਬੂਤ ਕਰਨ, ਗਲਤ ਜਾਣਕਾਰੀ ਦਾ ਮੁਕਾਬਲਾ ਕਰਨ ਅਤੇ ਵਿਅਕਤੀਆਂ ਨੂੰ ਰੋਕਥਾਮ ਉਪਾਵਾਂ ਦੀ ਪਾਲਣਾ ਕਰਨ ਲਈ ਉਤਸ਼ਾਹਿਤ ਕਰਨ ਦੀ ਅਪੀਲ ਕੀਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਟੀਟੀਪੀ ਨਾਲ ਸਬੰਧਤ ਅੱਤਵਾਦੀਆਂ ਨੇ ਪੁਲਸ ਮੁਲਾਜ਼ਮ ਦੀ ਗੋਲੀ ਮਾਰ ਕੇ ਕੀਤੀ ਹੱਤਿਆ
NEXT STORY