ਬੀਜਿੰਗ- ਚੀਨ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਕੋਵਿਡ-19 ਮਹਾਮਾਰੀ ਦੇ ਪੰਜ ਸਾਲ ਬਾਅਦ, ਇੱਕ ਨਵੇਂ ਵਾਇਰਸ, ਹਿਊਮਨ ਮੇਟਾਪਨੀਓਮੋਵਾਇਰਸ (ਐਚ.ਐਮ.ਪੀ.ਵੀ) ਦੇ ਖਤਰੇ ਨੇ ਚੀਨ ਵਿੱਚ ਦਹਿਸ਼ਤ ਪੈਦਾ ਕਰ ਦਿੱਤੀ ਹੈ, ਜੋ ਕਿ ਇੱਕ RNA ਵਾਇਰਸ ਹੈ। ਚੀਨ ਤੋਂ ਅਜਿਹੇ ਵੀਡੀਓ ਸਾਹਮਣੇ ਆ ਰਹੇ ਹਨ, ਜਿਨ੍ਹਾਂ 'ਚ ਹਸਪਤਾਲ ਮਰੀਜ਼ਾਂ ਨਾਲ ਭਰੇ ਨਜ਼ਰ ਆ ਰਹੇ ਹਨ। ਸੋਸ਼ਲ ਮੀਡੀਆ ਪੋਸਟਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਵਾਇਰਸ ਦੇ ਫੈਲਣ ਕਾਰਨ ਹਸਪਤਾਲਾਂ ਅਤੇ ਕਬਰਸਤਾਨਾਂ ਵਿੱਚ ਥਾਂ ਦੀ ਘਾਟ ਹੈ। HMPV ਦੇ ਨਾਲ ਇਨਫਲੂਐਂਜ਼ਾ ਏ ਅਤੇ ਮਾਈਕੋਪਲਾਜ਼ਮਾ ਨਿਮੋਨੀਆ ਅਤੇ ਕੋਵਿਡ-19 ਵੀ ਸਰਗਰਮ ਹਨ। ਇਸ ਵਾਇਰਸ ਨਾਲ ਸਭ ਤੋਂ ਵੱਧ ਬੱਚੇ ਪ੍ਰਭਾਵਿਤ ਹੋ ਰਹੇ ਹਨ।
ਜਦੋਂ ਕੋਈ ਵਿਅਕਤੀ ਵਾਇਰਸ ਨਾਲ ਸੰਕਰਮਿਤ ਹੁੰਦਾ ਹੈ, ਤਾਂ ਮਰੀਜ਼ ਵਿਚ ਜ਼ੁਕਾਮ ਅਤੇ ਕੋਵਿਡ -19 ਵਰਗੇ ਲੱਛਣ ਹੁੰਦੇ ਹਨ। ਇਸ ਦਾ ਸਭ ਤੋਂ ਵੱਧ ਅਸਰ ਛੋਟੇ ਬੱਚਿਆਂ ‘ਤੇ ਦੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਵਿੱਚੋਂ 2 ਸਾਲ ਤੋਂ ਘੱਟ ਉਮਰ ਦੇ ਬੱਚੇ ਸਭ ਤੋਂ ਵੱਧ ਪ੍ਰਭਾਵਿਤ ਹੁੰਦੇ ਹਨ। ਚੀਨ ਦੇ ਰੋਗ ਨਿਯੰਤਰਣ ਅਤੇ ਰੋਕਥਾਮ ਕੇਂਦਰ (ਸੀ.ਡੀ.ਸੀ) ਅਨੁਸਾਰ ਇਸਦੇ ਲੱਛਣਾਂ ਵਿੱਚ ਖੰਘ, ਬੁਖਾਰ, ਨੱਕ ਬੰਦ ਹੋਣਾ ਅਤੇ ਗਲੇ ਵਿੱਚ ਘਰਰ ਘਰਰ ਆਉਣਾ ਸ਼ਾਮਲ ਹਨ।
ਪੜ੍ਹੋ ਇਹ ਅਹਿਮ ਖ਼ਬਰ-ਚੀਨ ਦਾ ਕਮਾਲ, ਬਣਾਈ ਦਿਮਾਗ ਪੜ੍ਹਨ ਵਾਲੀ ਮਸ਼ੀਨ
ਐਚ.ਐਮ.ਪੀ.ਵੀ ਤੋਂ ਇਲਾਵਾ ਇਨਫਲੂਐਨਜ਼ਾ ਏ, ਮਾਈਕੋਪਲਾਜ਼ਮਾ ਨਿਮੋਨੀਆ ਅਤੇ ਕੋਵਿਡ -19 ਦੇ ਕੇਸ ਵੀ ਸਾਹਮਣੇ ਆ ਰਹੇ ਹਨ। ਇਸ ਕਾਰਨ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਚੀਨ ਨੇ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਹੈ, ਸੋਸ਼ਲ ਮੀਡੀਆ ‘ਤੇ ਮਰੀਜ਼ਾਂ ਦੀਆਂ ਫੋਟੋਆਂ ਪੋਸਟ ਕਰਕੇ ਦਾਅਵਾ ਕੀਤਾ ਗਿਆ ਹੈ ਕਿ ਚੀਨ ਨੇ ਵਾਇਰਸ ਫੈਲਣ ਤੋਂ ਬਾਅਦ ਕਈ ਥਾਵਾਂ ‘ਤੇ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ। ਦਾਅਵੇ ਮੁਤਾਬਕ ਹਸਪਤਾਲਾਂ ‘ਚ ਭੀੜ ਵਧ ਰਹੀ ਹੈ।
ਹਾਲਾਂਕਿ ਚੀਨ ਵੱਲੋਂ ਅਜਿਹੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਦਿ ਸਟਾਰ ਦੀ ਰਿਪੋਰਟ ਅਨੁਸਾਰ ਸੀ.ਡੀ.ਸੀ ਨੇ ਕਿਹਾ ਹੈ ਕਿ ਅਸਥਮਾ ਅਤੇ ਕ੍ਰੋਨਿਕ ਅਬਸਟਰਕਟਿਵ ਪਲਮੋਨਰੀ ਵਰਗੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਵਿੱਚ ਸੰਕਰਮਣ ਦਾ ਖ਼ਤਰਾ ਜ਼ਿਆਦਾ ਹੁੰਦਾ ਹੈ। ਖੰਘਣ ਅਤੇ ਛਿੱਕਣ ਨਾਲ ਵਾਇਰਸ ਫੈਲਣ ਦਾ ਖ਼ਤਰਾ ਜ਼ਿਆਦਾ ਹੁੰਦਾ ਹੈ। ਜੇਕਰ ਵਾਇਰਸ ਦਾ ਪ੍ਰਭਾਵ ਗੰਭੀਰ ਹੁੰਦਾ ਹੈ, ਤਾਂ ਇਹ ਬ੍ਰੌਨਕਾਈਟਸ ਅਤੇ ਨਿਮੋਨੀਆ ਦਾ ਕਾਰਨ ਵੀ ਬਣ ਸਕਦਾ ਹੈ। ਰਾਇਟਰਜ਼ ਅਨੁਸਾਰ ਚੀਨ ਇਸ ਨਾਲ ਨਜਿੱਠਣ ਲਈ ਇੱਕ ਨਿਗਰਾਨੀ ਪ੍ਰਣਾਲੀ ਦੀ ਵੀ ਜਾਂਚ ਕਰ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਨੇਪਾਲ 'ਚ ਟ੍ਰੈਫਿਕ ਹਾਦਸੇ, ਪੰਜ ਮੌਤਾਂ
NEXT STORY