ਵੈਲਿੰਗਟਨ (ਭਾਸ਼ਾ): ਨਿਊਜ਼ੀਲੈਂਡ ਦੇ ਸਭ ਤੋਂ ਵੱਡੇ ਸ਼ਹਿਰ ਆਕਲੈਂਡ ਵਿਚ ਕੋਰੋਨਾ ਵਾਇਰਸ ਦੇ 3 ਨਵੇਂ ਮਾਮਲੇ ਸਾਹਮਣੇ ਆਉਣ ਦੇ ਬਾਅਦ ਇੱਥੇ ਤਿੰਨ ਦਿਨ ਦੀ ਤਾਲਾਬੰਦੀ ਲਗਾਈ ਗਈ ਹੈ। ਸਿਹਤ ਅਧਿਕਾਰੀਆਂ ਨੇ ਸੋਮਵਾਰ ਨੂੰ ਦੱਸਿਆ ਕਿ ਨਵੇਂ ਮਾਮਲੇ ਬ੍ਰਿਟੇਨ ਵਿਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਜ਼ਿਆਦਾ ਛੂਤਕਾਰੀ ਵੈਰੀਐਂਟ ਨਾਲ ਜੁੜੇ ਹਨ।ਪ੍ਰਧਾਨ ਮੰਤਰੀ ਜੈਸਿੰਡਾ ਅਰਡਰਨ ਨੇ ਕੈਬਨਿਟ ਵਿਚ ਸ਼ਾਮਲ ਸੀਨੀਅਰ ਸਾਂਸਦਾਂ ਦੇ ਨਾਲ ਬੈਠਕ ਕਰਨ ਦੇ ਬਾਅਦ ਤਾਲਾਬੰਦੀ ਲਗਾਏ ਜਾਣ ਦੀ ਘੋਸ਼ਣਾ ਕੀਤੀ।
ਅਰਡਰਨ ਨੇ ਦੱਸਿਆ ਕਿ ਉਹਨਾਂ ਨੇ ਵਾਇਰਸ ਦੇ ਬਾਰੇ ਵਿਚ ਹੋਰ ਜਾਣਕਾਰੀ ਹਾਸਲ ਕਰਨ ਲਈ ਸਾਵਧਾਨੀ ਵਜੋਂ ਕਦਮ ਚੁੱਕਣ ਦਾ ਫ਼ੈਸਲਾ ਲਿਆ ਹੈ। ਗੌਰਤਲਬ ਹੈ ਕਿ ਕੋਰੋਨਾ ਵਾਇਰਸ ਨੂੰ ਕੰਟਰੋਲ ਕਰਨ ਦੇ ਕਰੀਬ 6 ਮਹੀਨੇ ਬਾਅਦ ਪਹਿਲੀ ਵਾਰ ਦੇਸ਼ ਵਿਚ ਤਾਲਾਬੰਦੀ ਲਗਾਈ ਗਈ ਹੈ, ਜੋ ਬੁੱਧਵਾਰ ਤੱਕ ਜਾਰੀ ਰਹੇਗੀ। ਅਰਡਰਨ ਨੇ ਕਿਹਾ,''ਮੈਂ ਨਿਊਜ਼ੀਲੈਂਡ ਦੇ ਸਾਰੇ ਵਸਨੀਕਾਂ ਤੋਂ ਮਜ਼ਬੂਤ ਅਤੇ ਨਾਲ ਹੀ ਖੁੱਲ੍ਹੇ ਦਿਲ ਵਾਲੇ ਬਣੇ ਰਹਿਣ ਦੀ ਅਪੀਲ ਕਰਦੀ ਹਾਂ।'' ਉਹਨਾਂ ਨੇ ਕਿਹਾ,''ਮੈਨੂੰ ਪਤਾ ਹੈ ਕਿ ਅਜਿਹਾ ਕੁਝ ਵੀ ਹੋਣ 'ਤੇ ਅਸੀਂ ਸਾਰੇ ਇਕੋ ਜਿਹਾ ਮਹਿਸੂਸ ਕਰਦੇ ਹਾਂ। ਸਾਨੂੰ ਸਾਰਿਆਂ ਨੂੰ ਲੱਗਦਾ ਹੈ ਕਿ ਦੁਬਾਰਾ ਇੰਝ ਨਾ ਹੋਵੇ ਪਰ ਯਾਦ ਰੱਖੋ, ਅਸੀਂ ਪਹਿਲਾਂ ਵੀ ਇਸ ਸਥਿਤੀ ਦਾ ਸਾਹਮਣਾ ਕਰ ਚੁੱਕੇ ਹਾਂ ਅਤੇ ਇਸ ਦਾ ਮਤਲਬ ਹੈ ਕਿ ਸਾਨੂੰ ਇਸ ਸਥਿਤੀ ਵਿਚੋਂ ਇਕੱਠੇ ਬਾਹਰ ਨਿਕਲਣਾ ਆਉਂਦਾ ਹੈ।''
ਪੜ੍ਹੋ ਇਹ ਅਹਿਮ ਖਬਰ- ਸਕਾਟਲੈਂਡ: ਵਿਦੇਸ਼ ਤੋਂ ਆ ਰਹੇ ਹਰ ਯਾਤਰੀ ਲਈ ਅੱਜ ਤੋਂ ਲਾਗੂ ਹੋਵੇਗਾ ਹੋਟਲ ਇਕਾਂਤਵਾਸ
ਅਧਿਕਾਰੀਆਂ ਨੇ ਦੱਸਿਆ ਕਿ ਆਕਲੈਂਡ ਵਿਚ ਮਾਤਾ-ਪਿਤਾ ਅਤੇ ਉਹਨਾਂ ਦੀ ਬੇਟੀ ਪਾਜ਼ੇਟਿਵ ਪਾਈ ਗਈ ਹੈ। ਬੀਬੀ ਇਕ ਕੈਂਟਰਿੰਗ ਕੰਪਨੀ ਵਿਚ ਕੰਮ ਕਰਦੀ ਹੈ, ਜਿੱਥੇ ਏਅਰਲਾਈਨਜ਼ ਦੇ ਕਰਮਚਾਰੀਆਂ ਦੇ ਕੱਪੜੇ ਧੋਣ ਦਾ ਕੰਮ ਹੁੰਦਾ ਹੈ ਅਤੇ ਇਸ ਪਹਿਲੂ ਨੂੰ ਧਿਆਨ ਵਿਚ ਰੱਖ ਕੇ ਜਾਂਚ ਕੀਤੀ ਜਾ ਰਹੀ ਹੈ ਕਿ ਕਿਤੇ ਕੋਈ ਯਾਤਰੀ ਤਾਂ ਪੀੜਤ ਨਹੀਂ ਸੀ।ਆਕਲੈਂਡ ਦੇ ਬਾਹਰ ਬਾਕੀ ਦੇਸ਼ਾਂ ਵਿਚ ਵੀ ਪਾਬੰਦੀਆਂ ਲਗਾਈਆਂ ਗਈਆਂ ਹਨ। ਇਸ ਦੇ ਤਹਿਤ 100 ਤੋਂ ਵੱਧ ਲੋਕਾਂ ਦੇ ਇਕੱਠੇ ਹੋਣ 'ਤੇ ਪਾਬੰਦੀ ਹੈ।ਨਿਊਜ਼ੀਲੈਂਡ ਦੀ ਆਬਾਦੀ 50 ਲੱਖ ਹੈ ਅਤੇ ਇੱਥੇ ਕੋਵਿਡ-19 ਦੇ ਹੁਣ ਤੱਕ 2300 ਤੋਂ ਵਧੇਰੇ ਮਾਮਲੇ ਸਾਹਮਣੇ ਆਏ ਹਨ।ਉੱਥੇ ਇਨਫੈਕਸ਼ਨ ਨਾਲ 25 ਲੋਕਾਂ ਦੀ ਮੌਤ ਹੋਈ ਹੈ।
ਨੋਟ- ਨਿਊਜ਼ੀਲੈਂਡ ਦੇ ਆਕਲੈਂਡ 'ਚ ਲੱਗੀ ਤਾਲਾਬੰਦੀ, ਕੁਮੈਂਟ ਕਰ ਦਿਓ ਰਾਏ।
ਯੂਕੇ ਨੇ ਨਿਰਧਾਰਿਤ ਸਮੇਂ ਤੋਂ ਪਹਿਲਾਂ ਪੂਰਾ ਕੀਤਾ 15 ਮਿਲੀਅਨ ਲੋਕਾਂ ਨੂੰ ਟੀਕਾ ਲਗਾਉਣ ਦਾ ਟੀਚਾ
NEXT STORY