ਵੈਲਿੰਗਟਨ (ਰਮਨਦੀਪ ਸਿੰਘ ਸੋਢੀ): ਭਾਰਤ ਵਿਚ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ ਵਿਚ ਦੁਨੀਆ ਭਰ ਵਿਚ ਲਗਾਤਾਰ ਧਰਨੇ ਮੁਜ਼ਾਹਰੇ ਹੋ ਰਹੇ ਹਨ।ਇਸੇ ਕੜੀ ਤਹਿਤ ਕਿਸਾਨ ਅੰਦੋਲਨ ਨੂੰ ਹਿਮਾਇਤ ਦੇਣ ਲਈ ਨਿਊਜੀਲੈਂਡ ਵਿਚ ਕਈ ਥਾਵਾਂ 'ਤੇ ਰੋਸ ਮੁਜ਼ਾਹਰੇ ਕੀਤੇ ਗਏ।
ਇਸ ਸਬੰਧੀ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ।ਵੱਡੀ ਗਿਣਤੀ ਵਿਚ ਪੰਜਾਬੀ ਭਾਈਚਾਰੇ ਨੇ ਕਿਸਾਨਾਂ ਦੇ ਸਮਰਥਨ ਵਿਚ ਰੋਡ ਸ਼ੋਅ ਕੀਤਾ।ਲੋਕਾਂ ਨੇ ਗੱਡੀਆਂ ਤੇ ਕਿਸਾਨਾਂ ਦੇ ਹੱਕ ਵਿੱਚ ਵੱਡੇ ਝੰਡੇ ਅਤੇ ਸਟਿਕਰ ਲਾਏ ਹੋਏ ਸਨ।
ਇਸ ਰੋਡ ਸ਼ੋਅ ਦੌਰਾਨ ਪੰਜਾਬੀ ਪੰਜਾਬੀਅਤ ਦੇ ਰੰਗ ਵਿੱਚ ਰੰਗੇ ਇੱਕ ਵੱਖਰੇ ਜੋਸ਼ ਵਿਚ ਗੜੁੱਚ ਨਜ਼ਰੀਂ ਆਏ।ਬਜ਼ੁਰਗਾਂ ਦੇ ਨਾਲ-ਨਾਲ ਨੌਜਵਾਨਾਂ ਵੱਲੋਂ ਵੀ ਭਰਵੀਂ ਸ਼ਮੂਲੀਅਤ ਕੀਤੀ ਗਈ। ਲੋਕ ਚਾਹੁੰਦੇ ਹਨ ਕਿ ਇਸ ਮਸਲੇ ਦਾ ਜਲਦ ਹੱਲ ਹੋਵੇ ਤੇ ਕਿਸਾਨਾਂ ਨੂੰ ਇਨਸਾਫ ਮਿਲੇ।
ਪੜ੍ਹੋ ਇਹ ਅਹਿਮ ਖਬਰ- ਯਮਨ 'ਚ ਹੂਤੀ ਬਲ ਦੀ ਕੈਦ ਤੋਂ ਛੁਟੇ 14 ਭਾਰਤੀ, ਸਵਦੇਸ਼ ਲਈ ਰਵਾਨਾ
ਇਨ੍ਹਾਂ ਰੋਸ ਮੁਜ਼ਾਹਰਿਆਂ ਜ਼ਰੀਏ ਕਿਸਾਨਾਂ ਨੂੰ ਭਰਪੂਰ ਸਮਰਥਨ ਦਿੱਤਾ ਜਾ ਰਿਹਾ ਹੈ। ਇਹੋ ਜਿਹਾ ਹੀ ਮਾਹੌਲ ਅਮਰੀਕਾ ਵਿੱਚ ਵੀ ਹੈ ਜਿੱਥੇ ਵੀ ਪੰਜਾਬੀਆਂ ਦੀ ਗਿਣਤੀ ਚੰਗੀ ਹੈ ਉੱਥੋਂ ਹੀ ਇਹੋ ਜਿਹੀਆਂ ਖ਼ਬਰਾਂ ਲਗਾਤਾਰ ਆ ਰਹੀਆਂ ਹਨ।
ਨੋਟ- ਨਿਊਜ਼ੀਲੈਂਡ ਵਿਚ ਕਿਸਾਨ ਅੰਦੋਲਨ ਦੇ ਸਮਰਥਨ ਵਿਚ ਚੱਲ ਰਹੇ ਰੋਡ ਸ਼ੋਅ ਸੰਬੰਧੀ ਦੱਸੋ ਆਪਣੀ ਰਾਏ।
ਕੈਲੀਫੋਰਨੀਆ 'ਚ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਖ਼ਿਲਾਫ਼ ਜ਼ਬਰਦਸਤ ਰੋਡ ਸ਼ੋਅ (ਤਸਵੀਰਾਂ)
NEXT STORY