ਵੈਲਿੰਗਟਨ (ਵਾਰਤਾ): ਨਿਊਜ਼ੀਲੈਂਡ ਵਿੱਚ ਪਿਛਲੇ ਦੋ ਦਿਨਾਂ ਵਿੱਚ ਕੋਵਿਡ ਦੇ 10,191 ਨਵੇਂ ਭਾਈਚਾਰਕ ਮਾਮਲੇ ਦਰਜ ਕੀਤੇ ਗਏ ਅਤੇ ਮਹਾਮਾਰੀ ਨਾਲ 14 ਹੋਰ ਮੌਤਾਂ ਹੋਈਆਂ ਹਨ। ਸਿਹਤ ਮੰਤਰਾਲੇ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।ਮੰਤਰਾਲੇ ਨੇ ਕਿਹਾ ਕਿ ਨਵੇਂ ਕਮਿਊਨਿਟੀ ਇਨਫੈਕਸ਼ਨਾਂ ਵਿੱਚੋਂ ਸਭ ਤੋਂ ਵੱਧ 2,997 ਮਾਮਲੇ ਆਕਲੈਂਡ ਵਿੱਚ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਪਿਛਲੇ ਦੋ ਦਿਨਾਂ ਵਿੱਚ ਨਿਊਜ਼ੀਲੈਂਡ ਦੀ ਸਰਹੱਦ 'ਤੇ ਕੋਵਿਡ-19 ਦੇ 111 ਨਵੇਂ ਮਾਮਲੇ ਸਾਹਮਣੇ ਆਏ ਹਨ।
ਵਰਤਮਾਨ ਵਿੱਚ ਨਿਊਜ਼ੀਲੈਂਡ ਦੇ ਹਸਪਤਾਲਾਂ ਵਿੱਚ 371 ਕੋਵਿਡ-19 ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ, ਜਿਹਨਾਂ ਵਿੱਚ ਨੌਂ ਇੰਟੈਂਸਿਵ ਕੇਅਰ ਯੂਨਿਟਾਂ ਜਾਂ ਉੱਚ ਨਿਰਭਰਤਾ ਯੂਨਿਟਾਂ ਵਿੱਚ ਸ਼ਾਮਲ ਹਨ।2020 ਦੇ ਸ਼ੁਰੂ ਵਿੱਚ ਦੇਸ਼ ਵਿੱਚ ਮਹਾਮਾਰੀ ਦੇ ਆਉਣ ਤੋਂ ਬਾਅਦ ਨਿਊਜ਼ੀਲੈਂਡ ਵਿੱਚ ਕੋਵਿਡ-19 ਦੇ 1,200,706 ਪੁਸ਼ਟੀ ਕੀਤੇ ਕੇਸ ਸਾਹਮਣੇ ਆਏ ਹਨ।
ਪੜ੍ਹੋ ਇਹ ਅਹਿਮ ਖ਼ਬਰ- ਚੀਨ ਨੇ ਆਸਟ੍ਰੇਲੀਆ-ਕੈਨੇਡਾ ਦੇ ਜਹਾਜ਼ਾਂ ਨੂੰ ਖਤਰੇ 'ਚ ਪਾਉਣ ਦੇ ਦੋਸ਼ਾਂ ਨੂੰ ਕੀਤਾ ਖਾਰਜ
ਦੱਖਣੀ ਕੋਰੀਆ 'ਚ ਕੋਰੋਨਾ ਦੇ 6,172 ਨਵੇਂ ਮਾਮਲੇ
ਦੱਖਣੀ ਕੋਰੀਆ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਸੰਕਰਮਣ ਦੇ 6,172 ਨਵੇਂ ਕੇਸਾਂ ਦੇ ਆਉਣ ਨਾਲ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 1,81,74,880 ਹੋ ਗਈ ਹੈ। ਸਿਹਤ ਵਿਭਾਗ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਪਿਛਲੇ ਹਫ਼ਤੇ ਲਾਗ ਦੇ ਮਾਮਲਿਆਂ ਦੀ ਰੋਜ਼ਾਨਾ ਔਸਤ ਗਿਣਤੀ 10,186 ਸੀ। ਨਵੇਂ ਕੇਸਾਂ ਵਿੱਚੋਂ, 35 ਵਿਦੇਸ਼ੀ ਹਨ, ਜਿਸ ਨਾਲ ਕੁੱਲ ਗਿਣਤੀ 33,064 ਹੋ ਗਈ ਹੈ। ਦੇਸ਼ ਵਿੱਚ ਇਸ ਸਮੇਂ ਗੰਭੀਰ ਸੰਕਰਮਿਤਾਂ ਦੀ ਗਿਣਤੀ 117 ਹੈ, ਜੋ ਕਿ ਪਿਛਲੇ ਦਿਨ ਨਾਲੋਂ 12 ਘੱਟ ਹੈ। ਇਸ ਬਿਮਾਰੀ ਦੇ ਇਨਫੈਕਸ਼ਨ ਕਾਰਨ 20 ਹੋਰ ਲੋਕਾਂ ਦੀ ਮੌਤ ਹੋਣ ਨਾਲ ਮਰਨ ਵਾਲਿਆਂ ਦੀ ਕੁੱਲ ਗਿਣਤੀ 24,299 ਹੋ ਗਈ ਹੈ। ਦੇਸ਼ 'ਚ ਕੋਰੋਨਾ ਮੌਤ ਦਰ 0.13 ਫੀਸਦੀ ਹੈ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਇਮਰਾਨ ਦੀ ਬੇਗਮ ਨਿਕਲੀ 'ਰਿਸ਼ਵਤਖੋਰ', ਠੇਕਾ ਦਿਵਾਉਣ ਦੇ ਬਦਲੇ ਅਰਬਪਤੀ ਤੋਂ ਲਈ 5 ਕੈਰੇਟ ਦੀ ਹੀਰੇ ਦੀ ਮੁੰਦਰੀ
NEXT STORY