ਵੈਲਿੰਗਟਨ (ਏਜੰਸੀ): ਨਿਊਜ਼ੀਲੈਂਡ ਵਿੱਚ ਸ਼ਨੀਵਾਰ ਨੂੰ ਕੋਵਿਡ-19 ਦੇ 7,746 ਨਵੇਂ ਕਮਿਊਨਿਟੀ ਮਾਮਲੇ ਸਾਹਮਣੇ ਆਏ। ਇਸ ਗੱਲ ਦੀ ਜਾਣਕਾਰੀ ਸਿਹਤ ਮੰਤਰਾਲਾ ਨੇ ਇੱਕ ਬਿਆਨ ਵਿੱਚ ਦਿੱਤੀ। ਨਿਊਜ਼ੀਲੈਂਡ ਵਿੱਚ ਕੋਵਿਡ-19 ਕਮਿਊਨਿਟੀ ਮਾਮਲਿਆਂ ਦੀ ਸੱਤ ਦਿਨਾਂ ਦੀ ਰੋਲਿੰਗ ਔਸਤ ਹੁਣ 8,703 ਹੈ।
ਮੰਤਰਾਲਾ ਨੇ ਸ਼ਨੀਵਾਰ ਨੂੰ 759 ਕੋਰੋਨਾ ਮਰੀਜ਼ਾਂ ਦੇ ਹਸਪਤਾਲਾਂ ਵਿੱਚ ਇਲਾਜ ਅਧੀਨ ਹੋਣ ਦੀ ਵੀ ਜਾਣਕਾਰੀ ਦਿੱਤੀ ਹੈ। ਇਨ੍ਹਾਂ ਵਿਚੋਂ 19 ਮਰੀਜ਼ ਆਈ.ਸੀ.ਯੂ. ਜਾਂ ਐੱਚ.ਡੀ.ਯੂ. ਵਿੱਚ ਦਾਖ਼ਲ ਹਨ। ਇਸ ਦੌਰਾਨ 22 ਮੌਤਾਂ ਵੀ ਹੋਈਆਂ ਹਨ। ਇਸ ਤੋਂ ਇਲਾਵਾ ਦੇਸ਼ ਵਿਚ ਕੋਰੋਨਾ ਦੇ 353 ਨਵੇਂ ਮਾਮਲੇ ਅਜਿਹੇ ਹਨ, ਜੋ ਹਾਲ ਹੀ ਵਿੱਚ ਵਿਦੇਸ਼ਾਂ ਤੋਂ ਆਏ ਸੰਕ੍ਰਮਿਤ ਲੋਕਾਂ ਵਿਚ ਪਾਏ ਗਏ ਹਨ। ਨਿਊਜ਼ੀਲੈਂਡ ਵਿੱਚ ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੋਵਿਡ-19 ਦੇ 1,546,211 ਪੁਸ਼ਟੀ ਕੀਤੇ ਕੇਸ ਸਾਹਮਣੇ ਆਏ ਹਨ। ਦੇਸ਼ ਵਿੱਚ ਕੋਵਿਡ-19 ਨਾਲ ਜਨਤਕ ਤੌਰ 'ਤੇ ਮੌਤਾਂ ਦੀ ਕੁੱਲ ਗਿਣਤੀ 1,976 ਤੱਕ ਪਹੁੰਚ ਗਈ ਹੈ।
ਪਾਰਟੀ ਇੰਜੁਆਏ ਕਰ ਰਹੇ ਵਿਅਕਤੀ ਨੂੰ ਅਚਾਨਕ ਨਿਗਲ ਗਿਆ ਸਵਿਮਿੰਗ ਪੂਲ, ਦੇਖੋ ਖੌਫ਼ਨਾਕ ਵੀਡੀਓ
NEXT STORY