ਵੈਲਿੰਗਟਨ (ਬਿਊਰੋ): ਅੱਜ ਦੇਸ਼ ਆਪਣਾ 72ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਇਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਖ਼ਿਲਾਫ਼ ਗਣਤੰਤਰ ਦਿਵਸ ਦੇ ਮੌਕੇ ਦਿੱਲੀ ’ਚ ਟਰੈਕਟਰ ਪਰੇਡ ਕੱਢ ਰਹੇ ਹਨ। ਉੱਥੇ ਦੂਜੇ ਪਾਸੇ ਨਿਊਜ਼ੀਲੈਂਡ ਵਿਚ ਵੀ ਕਿਸਾਨਾਂ ਦੇ ਸਮਰਥਨ ਵਿਚ ਟਰੈਕਟਰ ਪਰੇਡ ਕੱਢੀ ਗਈ।
ਜ਼ਿਕਰਯੋਗ ਹੈ ਕਿ ਦੁਨੀਆ ਦੇ ਹਰ ਹਿੱਸੇ ਵਿਚ ਰਹਿੰਦਾ ਭਾਰਤੀ ਭਾਈਚਾਰਾ ਇਹਨਾਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਿਹਾ ਹੈ ਅਤੇ ਦੇਸ਼ ਦੀ ਮੋਦੀ ਸਰਕਾਰ ਨੂੰ ਇਹਨਾਂ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਜਾ ਰਹੀ ਹੈ।
ਨਵੀਂ ਦਿੱਲੀ ਵਿਖੇ ਧਰਨੇ 'ਤੇ ਬੈਠੇ ਕਿਸਾਨਾਂ ਨੂੰ ਦੋ ਮਹੀਨੇ ਦਾ ਸਮਾਂ ਹੋਣ ਲੱਗਾ ਹੈ। ਇਸ ਦੌਰਾਨ ਸਰਕਾਰ ਨਾਲ ਹੋਈ ਗੱਲਬਾਤ ਹਰ ਵਾਰ ਬੇਨਤੀਜਾ ਹੀ ਰਹੀ ਹੈ।
ਟਰੈਕਟਰ ਪਰੇਡ ਦੌਰਾਨ ਰਾਜਧਾਨੀ ਦੀਆਂ ਸਰਹੱਦਾਂ ’ਤੇ ਭਾਰੀ ਪੁਲਸ ਫੋਰਸ ਤਾਇਨਾਨ ਕੀਤੀ ਗਈ ਹੈ। ਨਾਲ ਹੀ ਕਈ ਥਾਵਾਂ ’ਤੇ ਕਿਸਾਨਾਂ ਨੂੰ ਰੋਕਣ ਲਈ ਬੈਰੀਕੇਡ ਵੀ ਲਗਾਏ ਹਨ।
ਅਮਰੀਕਾ 'ਚ ਅਪਰਾਧਿਕ ਗਿਰੋਹ ਨੇ ਬੇਰੁਜ਼ਗਾਰੀ ਫੰਡ 'ਚੋਂ ਕੀਤੀ ਅਰਬਾਂ ਡਾਲਰਾਂ ਦੀ ਧੋਖਾਧੜੀ
NEXT STORY