ਟੋਰਾਂਟੋ- ਓਂਟਾਰੀਓ ਸੂਬੇ ਵਿਚ ਅਗਲੇ ਹਫਤੇ ਤੱਕ ਸਕੂਲ ਖੋਲ੍ਹਣ ਦੀ ਯੋਜਨਾ ਨੂੰ ਅਮਲੀ ਰੂਪ ਦੇ ਦਿੱਤਾ ਜਾਵੇਗਾ। ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਸੀ ਤਾਂ ਕਿ ਬੱਚਿਆਂ ਨੂੰ ਇਸ ਵਾਇਰਸ ਤੋਂ ਬਚਾਇਆ ਜਾ ਸਕੇ।
ਸਿੱਖਿਆ ਮੰਤਰੀ ਸਟੀਫਨ ਲੇਕਸ ਨੇ ਕਿਹਾ ਕਿ ਸਰਕਾਰ ਇਸ ਮਾਮਲੇ 'ਤੇ ਵਿਚਾਰ ਕਰ ਰਹੀ ਹੈ ਤੇ ਸਿਹਤ ਸਬੰਧੀ ਪ੍ਰੋਟੋਕਾਲਜ਼ ਨੂੰ ਧਿਆਨ ਵਿਚ ਰੱਖਦੇ ਹੋਏ ਸਕੂਲਾਂ ਨੂੰ ਮੁੜ ਖੋਲ੍ਹਣ 'ਤੇ ਯੋਜਨਾ ਬਣਾਈ ਜਾ ਰਹੀ ਹੈ ਤਾਂ ਕਿ ਬੱਚਿਆਂ ਦੀ ਪੜ੍ਹਾਈ ਵੀ ਖਰਾਬ ਨਾ ਹੋਵੇ ਤੇ ਉਨ੍ਹਾਂ ਨੂੰ ਵਾਇਰਸ ਤੋਂ ਵੀ ਬਚਾ ਕੇ ਰੱਖਿਆ ਜਾ ਸਕੇ। ਬੋਰਡਾਂ ਕੋਲ ਅਜੇ ਉਨ੍ਹਾਂ ਯੋਜਨਾਵਾਂ ਨੂੰ ਜਮ੍ਹਾ ਕਰਨ ਲਈ 4 ਅਗਸਤ ਤੱਕ ਦਾ ਸਮਾਂ ਹੈ ਪਰ ਲੇਕਸ ਨੇ ਵੀਰਵਾਰ ਨੂੰ ਖੁਲਾਸਾ ਕੀਤਾ ਕਿ ਉਸ ਤੋਂ ਪਹਿਲਾਂ ਵੱਖ-ਵੱਖ ਨਿਯਮਾਂ ਦਾ ਐਲਾਨ ਕੀਤਾ ਜਾ ਸਕਦਾ ਹੈ, ਜਿਨ੍ਹਾਂ ਦੀ ਸਕੂਲਾਂ ਨੂੰ ਪਾਲਣਾ ਕਰਨੀ ਪਵੇਗੀ। ਸਕੂਲਾਂ ਨੂੰ ਮਾਸਕ, ਸਮਾਜਕ ਦੂਰੀ ਵਰਗੀਆਂ ਹਿਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਵਾਉਣੀ ਪਵੇਗੀ।
ਜ਼ਿਕਰਯੋਗ ਹੈ ਕਿ ਓਂਟਾਰੀਓ ਦੇ ਮੁੱਖ ਮੰਤਰੀ ਕਹਿ ਚੁੱਕੇ ਹਨ ਕਿ ਉਹ ਸਤੰਬਰ ਤੱਕ ਸਕੂਲ ਖੋਲ੍ਹਣ ਦੀ ਇਜਾਜ਼ਤ ਦੇਣਗੇ ਤਾਂ ਕਿ ਬੱਚਿਆਂ ਦੀ ਪੜ੍ਹਾਈ ਜਾਰੀ ਰਹੇ। ਬੱਚਿਆਂ ਨੂੰ ਹਫਤੇ ਵਿਚ 5 ਦਿਨ ਸਕੂਲ ਸੱਦਿਆ ਜਾਵੇਗਾ ਤੇ ਇਸ ਸਮੇਂ ਬਹੁਤ ਜ਼ਿਆਦਾ ਧਿਆਨ ਰੱਖਿਆ ਜਾਵੇਗਾ।
ਇਮਾਰਤ 'ਚ ਲੱਗੀ ਅੱਗ, ਤੀਜੀ ਮੰਜ਼ਿਲ ਤੋਂ ਛਾਲ ਮਾਰ ਬੱਚਿਆਂ ਨੇ ਬਚਾਈ ਜਾਨ (ਵੀਡੀਓ)
NEXT STORY