ਅਬੂਜਾ (ਏਜੰਸੀ)- ਅਫਰੀਕੀ ਦੇਸ਼ ਨਾਈਜੀਰੀਆ 'ਚ ਮੋਹਲੇਧਾਰ ਮੀਂਹ ਤੋਂ ਬਾਅਦ ਹੜ੍ਹ ਦਾ ਕਹਿਰ ਆਪਣੇ ਸਿਖਰ 'ਤੇ ਹੈ। ਇਸ ਸਾਲ ਹੜ੍ਹ ਕਾਰਨ ਹੁਣ ਤੱਕ 321 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਹੜ੍ਹ ਕਾਰਨ 740,000 ਤੋਂ ਵੱਧ ਲੋਕਾਂ ਨੂੰ ਆਪਣਾ ਘਰ ਛੱਡ ਕੇ ਹੋਰ ਸੁਰੱਖਿਅਤ ਥਾਵਾਂ 'ਤੇ ਪਲਾਇਨ ਕਰਨਾ ਪਿਆ ਹੈ। ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਹੜ੍ਹ ਨੇ ਤਬਾਹੀ ਮਚਾਈ ਹੈ।
ਇਹ ਵੀ ਪੜ੍ਹੋ: ਸਪੇਨ 'ਚ ਹੜ੍ਹ ਦਾ ਕਹਿਰ, ਮ੍ਰਿਤਕਾਂ ਦੀ ਗਿਣਤੀ 200 ਤੋਂ ਪਾਰ
ਦੱਖਣ-ਪੂਰਬੀ ਰਾਜ ਅਨਾਮਬਰਾ ਦੇ ਗਵਰਨਰ ਚੁਕਵੁਮਾ ਸੋਲੁਡੋ ਨੇ ਉਪ ਰਾਸ਼ਟਰਪਤੀ ਕਾਸ਼ਿਮ ਸ਼ੈਟੀਮਾ ਦੀ ਪ੍ਰਧਾਨਗੀ ਵਿੱਚ ਹੋਈ ਮਾਸਿਕ ਰਾਸ਼ਟਰੀ ਆਰਥਿਕ ਪਰਿਸ਼ਦ ਦੀ ਬੈਠਕ ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਬੈਠਕ ਤੋਂ ਬਾਅਦ ਰਾਜਧਾਨੀ 'ਚ ਪੱਤਰਕਾਰਾਂ ਨੂੰ ਦੱਸਿਆ ਕਿ ਮੌਤਾਂ ਅਤੇ ਉਜਾੜੇ ਤੋਂ ਦੇਸ਼ ਵਿਚ ਲੰਬੇ ਸਮੇਂ ਤੋਂ ਪੈ ਰਹੇ ਮੀਂਹ ਕਾਰਨ ਆਏ ਹੜ੍ਹ ਵਿਚ ਲਗਭਗ 2,854 ਲੋਕ ਜ਼ਖਮੀ ਵੀ ਹੋਏ ਹਨ।
ਇਹ ਵੀ ਪੜ੍ਹੋ: ਓਰਲੈਂਡੋ 'ਚ ਹੈਲੋਵੀਨ ਦੇ ਜਸ਼ਨ ਦੌਰਾਨ ਗੋਲੀਬਾਰੀ, 2 ਦੀ ਮੌਤ, 6 ਜ਼ਖ਼ਮੀ
ਸੋਲੁਡੋ ਨੇ ਆਰਥਿਕ ਕੌਂਸਲ ਦੀ ਮੀਟਿੰਗ ਵਿੱਚ ਹੋਈ ਗੱਲਬਾਤ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਦੇਸ਼ ਹੜ੍ਹ ਕਾਰਨ ਰਾਸ਼ਟਰੀ ਐਮਰਜੈਂਸੀ ਦਾ ਸਾਹਮਣਾ ਕਰ ਰਿਹਾ ਹੈ ਅਤੇ ਹੁਣ ਤੱਕ ਦੀਆਂ ਰਿਪੋਰਟਾਂ ਨੇ ਇਸਨੂੰ ਇੱਕ ਵੱਡੀ ਰਾਸ਼ਟਰੀ ਆਫ਼ਤ ਦੱਸਿਆ ਹੈ। ਮੀਂਹ ਕਾਰਨ ਵੱਡੇ ਪੱਧਰ 'ਤੇ ਉਜਾੜਾ, ਜਾਨ-ਮਾਲ ਦਾ ਨੁਕਸਾਨ ਅਤੇ ਘਰਾਂ ਨੂੰ ਨੁਕਸਾਨ ਹੋਇਆ ਹੈ।
ਇਹ ਵੀ ਪੜ੍ਹੋ: ਆਸਟ੍ਰੇਲੀਆ ਦੇ PM ਨੇ ਸਿਡਨੀ 'ਚ ਮਨਾਈ ਦੀਵਾਲੀ, ਦਸਤਾਰ ਸਜਾ ਗੁਰਦੁਆਰਾ ਸਾਹਿਬ 'ਚ ਹੋਏ ਨਤਮਸਤਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਕਾਰਤਾ ਨੇੜੇ ਰਸੋਈ ਤੇਲ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ, ਕਈ ਲੋਕਾਂ ਦੀ ਮੌਤ, 9 ਜ਼ਖਮੀ
NEXT STORY