ਅੰਬੂਜਾ: ਨਾਈਜੀਰੀਆ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਸ਼ ਦੇ ਦੂਜੇ ਸਰਵਉੱਚ ਰਾਸ਼ਟਰੀ ਪੁਰਸਕਾਰ 'ਗ੍ਰੈਂਡ ਕਮਾਂਡਰ ਆਫ਼ ਦਾ ਆਰਡਰ ਆਫ਼ ਨਾਈਜਰ' ਨਾਲ ਸਨਮਾਨਿਤ ਕੀਤਾ। ਉਹ ਇਹ ਪੁਰਸਕਾਰ ਹਾਸਲ ਕਰਨ ਵਾਲੇ ਦੂਜੇ ਵਿਦੇਸ਼ੀ ਵਿਅਕਤੀ ਬਣ ਗਏ ਹਨ। ਪ੍ਰਧਾਨ ਮੰਤਰੀ ਮੋਦੀ ਆਪਣੀ ਤਿੰਨ ਦੇਸ਼ਾਂ ਦੀ ਯਾਤਰਾ ਦੇ ਪਹਿਲੇ ਪੜਾਅ ਦੇ ਹਿੱਸੇ ਵਜੋਂ ਐਤਵਾਰ ਨੂੰ ਨਾਈਜੀਰੀਆ ਪਹੁੰਚੇ। 17 ਸਾਲਾਂ 'ਚ ਇਹ ਪਹਿਲਾ ਮੌਕਾ ਹੈ ਜਦੋਂ ਭਾਰਤ ਦੇ ਪ੍ਰਧਾਨ ਮੰਤਰੀ ਨਾਈਜੀਰੀਆ ਦਾ ਦੌਰਾ ਕਰ ਰਹੇ ਹਨ। ਮੋਦੀ ਇੱਥੇ ਨਾਈਜੀਰੀਆ ਦੇ ਰਾਸ਼ਟਰਪਤੀ ਬੋਲਾ ਅਹਿਮਦ ਤਿਨੂਬੂ ਦੇ ਸੱਦੇ 'ਤੇ ਪਹੁੰਚੇ ਹਨ।
ਉਹ ਬ੍ਰਾਜ਼ੀਲ ਅਤੇ ਗੁਆਨਾ ਵੀ ਜਾਣਗੇ। ਭਾਰਤ ਸਰਕਾਰ ਦੇ ਅਧਿਕਾਰੀਆਂ ਨੇ ਕਿਹਾ ਕਿ ਨਾਈਜੀਰੀਆ ਪ੍ਰਧਾਨ ਮੰਤਰੀ ਮੋਦੀ ਨੂੰ 'ਗ੍ਰੈਂਡ ਕਮਾਂਡਰ ਆਫ਼ ਦਾ ਆਰਡਰ ਆਫ਼ ਨਾਈਜਰ' (ਜੀਸੀਓਐੱਨ) ਪੁਰਸਕਾਰ ਨਾਲ ਸਨਮਾਨਿਤ ਕਰੇਗਾ। ਹੁਣ ਤੱਕ, ਬ੍ਰਿਟੇਨ ਦੀ ਮਰਹੂਮ ਮਹਾਰਾਣੀ ਐਲਿਜ਼ਾਬੈਥ 1969 ਵਿੱਚ ਜੀ.ਸੀ.ਓ.ਐਨ. ਨਾਲ ਸਨਮਾਨਿਤ ਹੋਣ ਵਾਲੀ ਇੱਕਲੌਤੀ ਵਿਦੇਸ਼ੀ ਹਸਤੀ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਕਿਸੇ ਵੀ ਦੇਸ਼ ਵੱਲੋਂ ਦਿੱਤਾ ਜਾਣ ਵਾਲਾ ਇਹ 17ਵਾਂ ਅੰਤਰਰਾਸ਼ਟਰੀ ਪੁਰਸਕਾਰ ਹੋਵੇਗਾ।
ਐਤਵਾਰ ਨੂੰ ਜਦੋਂ ਪ੍ਰਧਾਨ ਮੰਤਰੀ ਨਾਈਜੀਰੀਆ ਪਹੁੰਚੇ ਤਾਂ ਉਨ੍ਹਾਂ ਦਾ ਮੰਤਰੀ ਨਈਸੋਮ ਏਜ਼ੇਨਵੋ ਵਾਈਕ ਨੇ ਨਿੱਘਾ ਸਵਾਗਤ ਕੀਤਾ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਬੂਜਾ ਸ਼ਹਿਰ ਦੀਆਂ ‘ਕੁੰਜੀਆਂ’ ਭੇਟ ਕੀਤੀਆਂ। ਵਿਦੇਸ਼ ਮੰਤਰਾਲੇ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਇੱਕ ਪੋਸਟ ਵਿੱਚ ਕਿਹਾ, "ਇਹ 'ਕੁੰਜੀ' ਪ੍ਰਧਾਨ ਮੰਤਰੀ ਲਈ ਨਾਈਜੀਰੀਅਨਾਂ ਦੇ ਵਿਸ਼ਵਾਸ ਅਤੇ ਸਤਿਕਾਰ ਨੂੰ ਦਰਸਾਉਂਦੀ ਹੈ।"
ਪਾਕਿਸਤਾਨ 'ਚ ਸੁਰੱਖਿਆ ਬਲਾਂ ਨੇ ਛੇ ਅੱਤਵਾਦੀਆਂ ਨੂੰ ਕੀਤਾ ਢੇਰ
NEXT STORY