ਟੋਰਾਂਟੋ- ਖਾਲਿਸਤਾਨ ਟਾਈਗਰ ਫੋਰਸ (ਕੇ.ਟੀ.ਐੱਫ.) ਦੇ ਮੁਖੀ ਹਰਦੀਪ ਸਿੰਘ ਨਿੱਝਰ ਦੇ ਕੈਨੇਡਾ ਦੇ ਗੁਰਦੁਆਰੇ ਦੇ ਬਾਹਰ ਗੋਲੀਆਂ ਮਾਰ ਕੇ ਕੀਤੇ ਕਤਲ ਦੇ ਮਾਮਲੇ ਵਿਚ ਬੀਤੇ ਦਿਨ ਸਿੱਖ ਲਿਬਰਲ ਸੰਸਦ ਮੈਂਬਰਾਂ ਨੇ ਜਨਤਕ ਸੁਰੱਖਿਆ ਮੰਤਰੀ ਮਾਰਕੋ ਮੇਂਡੀਸੀਨੋ ਨਾਲ ਇਕ ਮੁਲਾਕਾਤ ਕੀਤੀ। ਇਸ ਸਬੰਧੀ ਸਰੀ-ਨਿਊਟਨ ਤੋਂ ਲਿਬਰਲ ਐੱਮ. ਪੀ. ਸੁੱਖ ਧਾਲੀਵਾਲ ਦਾ ਕਹਿਣਾ ਹੈ ਕਿ ਜਨਤਕ ਸੁਰੱਖਿਆ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਹੈ ਕਿ ਫੈਡਰਲ ਸਰਕਾਰ ਅਪਰਾਧਿਕ ਮਾਮਲੇ ਦੀ ਜਾਂਚ, ਸਿੱਖ ਭਾਈਚਾਰੇ ਅਤੇ ਕੈਨੇਡੀਅਨਾਂ ਦੀ ਸੁਰੱਖਿਆ ਲਈ ਸੁਰੱਖਿਆ ਏਜੰਸੀਆਂ ਨਾਲ ਮਿਲ ਕੇ ਕੰਮ ਕਰ ਰਹੀ ਹੈ। ਇਸੇ ਦੌਰਾਨ ਜਨਤਕ ਸੁਰੱਖਿਆ ਮੰਤਰੀ ਮੇਂਡੀਸੀਨੋ ਨੇ ਆਪਣੇ ਟਵਿੱਟਰ ‘ਤੇ ਕਿਹਾ ਕਿ ਉਹ ਸਰੀ ਧਾਰਮਿਕ ਸਥਾਨ ‘ਤੇ ਵਾਪਰੀ ਹਿੰਸਾ ਦੀ ਘਟਨਾ ਤੋਂ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਆਰ.ਸੀ.ਐੱਮ.ਪੀ. ਦੀ ਜਾਂਚ ਜਾਰੀ ਹੈ ਅਤੇ ਪੁਲਸ ਭਾਈਚਾਰੇ ਦੀ ਸਹਾਇਤਾ ਲਈ ਮੌਜੂਦ ਹੈ।
ਦੱਸਣਯੋਗ ਹੈ ਕਿ ਨਿੱਝਰ ਭਾਰਤ 'ਚ ਸਭ ਤੋਂ ਵੱਧ ਲੋੜੀਂਦੇ ਅੱਤਵਾਦੀਆਂ 'ਚੋਂ ਇਕ ਸੀ, ਜਿਸ 'ਤੇ 10 ਲੱਖ ਰੁਪਏ ਦਾ ਇਨਾਮ ਸੀ। ਅਧਿਕਾਰੀਆਂ ਮੁਤਾਬਕ ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਪਿੰਡ ਭਾਰਸਿੰਘਪੁਰ ਦਾ ਰਹਿਣ ਵਾਲਾ ਨਿੱਝਰ ਲੰਘੇ ਐਤਵਾਰ ਨੂੰ ਸਥਾਨਕ ਸਮੇਂ ਮੁਤਾਬਕ ਰਾਤ 8.30 ਵਜੇ ਕੈਨੇਡਾ ਦੇ ਸਰੀ 'ਚ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੀ ਪਾਰਕਿੰਗ 'ਚ ਕਾਰ 'ਚ ਮ੍ਰਿਤਕ ਪਾਇਆ ਗਿਆ ਸੀ ਅਤੇ ਉਸ ਨੂੰ ਗੋਲੀਆਂ ਵੱਜੀਆਂ ਹੋਈਆਂ ਸਨ। ਉਹ ਇਸ ਗੁਰਦੁਆਰੇ ਦਾ ਮੁਖੀ ਸੀ।
ਦ੍ਰਿੜ ਇਰਾਦੇ ਵਾਲੀ ਟਰੱਕ ਚਾਲਕ ਜਸਕਰਨ ਕੌਰ ਇਟਲੀ ਵੱਸਦੇ ਪੰਜਾਬੀਆਂ ਲਈ ਬਣੀ ਰੋਲ ਮਾਡਲ
NEXT STORY