ਵਾਸ਼ਿੰਗਟਨ — ਅਮਰੀਕੀ ਰਾਜਦੂਤ ਨਿੱਕੀ ਹੇਲੀ ਨੇ ਮੰਗਲਵਾਰ ਨੂੰ ਸੰਯੁਕਤ ਰਾਸ਼ਟਰ 'ਚ ਈਰਾਨ 'ਚ ਹੋ ਰਹੇ ਸਰਕਾਰ ਖਿਲਾਫ ਹੋ ਰਹੇ ਪ੍ਰਦਰਸ਼ਨਾਂ ਅਤੇ ਉੱਤਰ ਕੋਰੀਆ ਦੇ ਪ੍ਰਮਾਣੂ ਖਤਰੇ ਦੇ ਵਿਰੋਧ 'ਚ ਸੰਬੋਧਿਤ ਕੀਤਾ। ਉਥੇ ਹੀ ਨਿੱਕੀ ਹੇਲੀ ਨੇ ਅਮਰੀਕਾ ਨੂੰ ਯੂ. ਐੱਨ. ਸਕਿਊਰਿਟੀ ਕਾਊਂਸਿਲ ਅਤੇ ਮਨੁੱਖੀ ਅਧਿਕਾਰ ਕਮਿਸ਼ਨ ਦੀ ਐਮਰਜੰਸੀ ਬੈਠਕ ਬੁਲਾਉਣ ਦੀ ਅਪੀਲ ਕੀਤੀ ਹੈ।
ਹੇਲੀ ਨੇ ਮੰਗਲਵਾਰ ਨੂੰ ਕਿਹਾ, 'ਉਹ ਚੁੱਪ ਨਹੀਂ ਬੈਠਣਗੇ। ਈਰਾਨ ਦੇ ਲੋਕ ਆਜ਼ਾਦੀ ਦੀ ਮੰਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਲੋਕਾਂ ਵੱਲੋਂ ਨਿਰਪੱਖ ਚੋਣਾਂ ਕਰਾਉਣ ਅਤੇ ਦੇਸ਼ ਦੀ ਅਗਵਾਈ ਕਰ ਰਹੇ ਨੇਤਾਵਾਂ ਵਿਰੋਧ ਕਾਰਵਾਈ ਕਰਨ ਦੀ ਮੰਗ ਚੁੱਕੀ ਜਾ ਰਹੀ ਹੈ ਅਤੇ ਸਾਡਾ ਫਰਜ਼ ਹੈ ਕਿ ਅਸੀਂ ਉਨ੍ਹਾਂÎ ਲੋਕਾਂ ਦੀ ਮਦਦ ਕਰੀਏ। ਨਿੱਕੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਹ ਉੱਤਰ ਕੋਰੀਆ 'ਤੇ ਸਖਤ ਕਾਰਵਾਈ ਕਰਨ ਬਾਰੇ ਸੋਚ ਰਹੇ ਹਨ। ਉਨ੍ਹਾਂ ਕਿਹਾ ਪੂਰੀ ਦੁਨੀਆ ਨੂੰ ਉਸ ਖਿਲਾਫ ਆਵਾਜ਼ ਚੁੱਕਣੀ ਚਾਹੀਦੀ ਹੈ। ਹੁਣ ਅਸੀਂ ਉੱਤਰ ਕੋਰੀਆ ਦੇ ਪ੍ਰਮਾਣੂ ਪ੍ਰੀਖਣ ਨੂੰ ਸਵੀਕਾਰ ਕਰਨ ਦੀ ਬਜਾਏ ਉਸ 'ਤੇ ਸਖਤ ਕਾਰਵਾਈ ਕਰਾਂਗੇ।
ਜ਼ਿਕਰਯੋਗ ਹੈ ਕਿ ਈਰਾਨ 'ਚ ਸਰਕਾਰ ਦੀ ਆਰਥਿਕ ਨੀਤੀਆਂ ਖਿਲਾਫ ਪਿਛਲੇ 3 ਦਿਨਾਂ ਚੱਲ ਰਹੇ ਇਸ ਵਿਰੋਧ 'ਚ 450 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ 22 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਸਰਹੱਦ ਪਾਰੋਂ ਹੋਣ ਵਾਲੀ ਕਿਸੇ ਵੀ ਹਰਕਤ ਦਾ ਦਿਆਂਗੇ ਮੂੰਹ-ਤੋੜ ਜਵਾਬ : ਰਾਵਤ
NEXT STORY