ਇੰਟਰਨੈਸ਼ਨਲ ਡੈਸਕ : ਪਾਕਿਸਤਾਨ ਦੇ ਪੂਰਬੀ ਮਹਾਨਗਰ ਲਾਹੌਰ 'ਚ ਪਿਛਲੇ 24 ਘੰਟਿਆਂ ਦੌਰਾਨ ਮੀਂਹ ਕਾਰਨ ਆਏ ਹੜ੍ਹਾਂ ਕਾਰਨ ਘੱਟੋ-ਘੱਟ 9 ਲੋਕਾਂ ਦੀ ਮੌਤ ਹੋ ਗਈ ਅਤੇ 10 ਤੋਂ ਜ਼ਿਆਦਾ ਲੋਕ ਜ਼ਖ਼ਮੀ ਹੋ ਗਏ। ਰਾਹਤ ਅਤੇ ਬਚਾਅ ਵਿਭਾਗ ਮੁਤਾਬਕ ਲਾਹੌਰ ਸ਼ਹਿਰ 'ਚ ਰਿਕਾਰਡ 291 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ, ਜੋ ਕਿ ਪੂਰਬੀ ਪੰਜਾਬ ਸੂਬੇ ਦੀ ਸੂਬਾਈ ਰਾਜਧਾਨੀ ਲਈ 30 ਸਾਲਾਂ ਵਿੱਚ ਸਭ ਤੋਂ ਵੱਧ ਹੈ। ਸ਼ਹਿਰ ਦੇ ਮਿਸ਼ਰੀ ਸ਼ਾਹ ਇਲਾਕੇ 'ਚ ਬੁੱਧਵਾਰ ਸ਼ਾਮ ਨੂੰ ਭਾਰੀ ਮੀਂਹ ਕਾਰਨ ਘਰ ਦੀ ਛੱਤ ਡਿੱਗਣ ਕਾਰਨ ਇਕ ਜੋੜੇ ਅਤੇ ਉਨ੍ਹਾਂ ਦੇ 2 ਪੁੱਤਰਾਂ ਸਮੇਤ ਇਕ ਹੀ ਪਰਿਵਾਰ ਦੇ 4 ਮੈਂਬਰਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਕਾਂਗਰਸ ਨੇ ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ
ਇਸ ਤੋਂ ਇਲਾਵਾ ਸ਼ਹਿਰ ਦੇ ਠੋਕਰ ਸੰਨੀ ਪਾਰਕ ਇਲਾਕੇ 'ਚ ਇਕ 11 ਸਾਲਾ ਲੜਕੇ ਦੀ ਮੀਂਹ ਦੇ ਪਾਣੀ 'ਚ ਡੁੱਬਣ ਨਾਲ ਮੌਤ ਹੋ ਗਈ, ਜਦਕਿ ਲਾਹੌਰ ਦੇ ਵੱਖ-ਵੱਖ ਇਲਾਕਿਆਂ 'ਚ ਕਰੰਟ ਲੱਗਣ ਨਾਲ ਇਕ ਔਰਤ ਸਮੇਤ 4 ਹੋਰਾਂ ਦੀ ਮੌਤ ਹੋ ਗਈ। ਬੁੱਧਵਾਰ ਅਤੇ ਵੀਰਵਾਰ ਨੂੰ ਸ਼ਹਿਰ ਵਿੱਚ ਪਏ ਮੀਂਹ ਕਾਰਨ ਕਈ ਇਲਾਕਿਆਂ 'ਚ ਹੜ੍ਹ ਆ ਗਏ ਤੇ ਬੁਨਿਆਦੀ ਢਾਂਚੇ ਨੂੰ ਨੁਕਸਾਨ ਪਹੁੰਚਿਆ। ਸੂਬਾਈ ਆਫ਼ਤ ਪ੍ਰਬੰਧਨ ਅਥਾਰਟੀ ਦੇ ਡਾਇਰੈਕਟਰ ਜਨਰਲ ਇਮਰਾਨ ਕੁਰੈਸ਼ੀ ਨੇ ਕਿਹਾ ਕਿ ਜਦੋਂ ਹਾਈ ਅਲਰਟ ਜਾਰੀ ਕੀਤਾ ਗਿਆ ਸੀ ਤਾਂ ਉਹ ਮਸ਼ੀਨਰੀ ਅਤੇ ਕਰਮਚਾਰੀਆਂ ਨਾਲ ਸਥਿਤੀ ਦੀ ਨਿਗਰਾਨੀ ਕਰ ਰਹੇ ਸਨ।
ਇਹ ਵੀ ਪੜ੍ਹੋ : ਇਮਰਾਨ 'ਤੇ ਪਾਕਿ ਆਰਮੀ ਹੈੱਡਕੁਆਰਟਰ 'ਤੇ ਹਮਲੇ ਦਾ ਦੋਸ਼, ਹੁਣ ਤੱਕ 150 ਮਾਮਲੇ ਦਰਜ
ਭਾਰੀ ਮੀਂਹ ਕਾਰਨ ਸ਼ਹਿਰ ਦੀਆਂ ਜ਼ਿਆਦਾਤਰ ਸੜਕਾਂ ਅਤੇ ਅੰਡਰਪਾਸ ਬਰਸਾਤੀ ਪਾਣੀ ਨਾਲ ਭਰ ਗਏ ਹਨ, ਜਿਸ ਕਾਰਨ ਵਾਹਨਾਂ ਦੀ ਆਵਾਜਾਈ ਲਈ ਗੰਭੀਰ ਸਥਿਤੀ ਪੈਦਾ ਹੋ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਮੋਹਸਿਨ ਨਕਵੀ ਨੇ ਕਿਹਾ ਕਿ ਸ਼ਹਿਰ ਦੀਆਂ ਮੁੱਖ ਸੜਕਾਂ ਅਤੇ ਸੇਮ ਵਾਲੇ ਇਲਾਕਿਆਂ ਤੋਂ ਪਾਣੀ ਦੀ ਨਿਕਾਸੀ ਲਈ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਭਾਰੀ ਮੀਂਹ ਦੀ ਭਵਿੱਖਬਾਣੀ ਦੇ ਮੱਦੇਨਜ਼ਰ ਪ੍ਰਸ਼ਾਸਨ ਨੂੰ ਇਸ ਨਾਲ ਨਜਿੱਠਣ ਲਈ ਤਿਆਰ ਰਹਿਣ ਲਈ ਕਿਹਾ ਗਿਆ ਹੈ। ਪਾਕਿਸਤਾਨ ਦੇ ਮੌਸਮ ਵਿਭਾਗ ਮੁਤਾਬਕ ਸੂਬੇ ਦੇ ਹੋਰ ਹਿੱਸਿਆਂ 'ਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਅਰਬ ਸਾਗਰ ਤੋਂ ਮੀਂਹ ਦੇ ਬੱਦਲ ਆ ਰਹੇ ਹਨ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇਮਰਾਨ 'ਤੇ ਪਾਕਿ ਆਰਮੀ ਹੈੱਡਕੁਆਰਟਰ 'ਤੇ ਹਮਲੇ ਦਾ ਦੋਸ਼, ਹੁਣ ਤੱਕ 150 ਮਾਮਲੇ ਦਰਜ
NEXT STORY