ਇਸਲਾਮਾਬਾਦ (ਵਾਰਤਾ)- ਪਾਕਿਸਤਾਨ ਦੇ ਦੱਖਣੀ-ਪੱਛਮੀ ਸੂਬੇ ਬਲੋਚਿਸਤਾਨ ਦੇ ਕਵੇਟਾ ਸ਼ਹਿਰ 'ਚ ਬੁੱਧਵਾਰ ਨੂੰ ਹੋਏ ਬੰਬ ਧਮਾਕੇ 'ਚ ਇਕ ਪੁਲਸ ਮੁਲਾਜ਼ਮ ਸਮੇਤ 9 ਲੋਕ ਜ਼ਖ਼ਮੀ ਹੋ ਗਏ। ਪੁਲਸ ਅਤੇ ਸਿਹਤ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਮੀਡੀਆ ਨੂੰ ਦੱਸਿਆ ਕਿ ਬਲੋਚਿਸਤਾਨ ਦੀ ਸੂਬਾਈ ਰਾਜਧਾਨੀ ਕਵੇਟਾ 'ਚ ਜ਼ਰਘੂਨ ਰੋਡ 'ਤੇ ਕੂੜੇ ਦੇ ਢੇਰ ਨੇੜੇ ਧਮਾਕਾ ਉਸ ਸਮੇਂ ਹੋਇਆ, ਜਦੋਂ 3 ਬੱਚੇ ਇਸ 'ਚੋਂ ਸਾਮਾਨ ਕੱਢ ਰਹੇ ਸਨ।
ਇਹ ਵੀ ਪੜ੍ਹੋ: ਆਪਣੇ ਹੀ ਦੇਸ਼ ਦੀ ਸੰਸਦ 'ਚ ਘਿਰੇ ਬ੍ਰਿਟਿਸ਼ PM ਸੁਨਕ, ਕਰਨਾ ਪਿਆ ਬਗਾਵਤ ਦਾ ਸਾਹਮਣਾ
ਧਮਾਕੇ 'ਚ 9 ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਕਵੇਟਾ ਦੇ ਟਰਾਮਾ ਸੈਂਟਰ ਅਤੇ ਐਮਰਜੈਂਸੀ ਵਿਭਾਗ 'ਚ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਅਤੇ ਬਚਾਅ ਦਲ ਮੌਕੇ 'ਤੇ ਪਹੁੰਚ ਗਏ। ਕੇਂਦਰ ਦੇ ਮੈਨੇਜਿੰਗ ਡਾਇਰੈਕਟਰ ਅਰਬਾਬ ਕਾਮਰਾਨ ਨੇ ਦੱਸਿਆ ਕਿ ਜ਼ਖ਼ਮੀਆਂ ਵਿੱਚੋਂ 2 ਦੀ ਹਾਲਤ ਗੰਭੀਰ ਹੈ ਅਤੇ ਉਨ੍ਹਾਂ ਦਾ ਇਲਾਜ ਇੰਟੈਂਸਿਵ ਕੇਅਰ ਯੂਨਿਟ ਵਿੱਚ ਕੀਤਾ ਜਾ ਰਿਹਾ ਹੈ। ਪੁਲਸ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬੰਬ ਕੂੜਾ ਡੰਪ ਨੇੜੇ ਲਾਇਆ ਗਿਆ ਸੀ।
ਇਹ ਵੀ ਪੜ੍ਹੋ: ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ, 15 ਲੋਕਾਂ ਦੀ ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇਮਰਾਨ ਖਾਨ ਦੇ ਵਕੀਲ ਨੇ ਨੈਤਿਕ ਦੁਰਵਿਹਾਰ ਮਾਮਲੇ 'ਚ ਭਾਰਤੀ ਅਦਾਲਤ ਦੇ ਫੈ਼ੈਸਲੇ ਦਾ ਦਿੱਤਾ ਹਵਾਲਾ
NEXT STORY