ਬੀਜਿੰਗ - ਚੀਨ ਨੇ ਅਰੁਣਾਚਲ ਪ੍ਰਦੇਸ਼ ਦੇ ਵੱਖ-ਵੱਖ ਖੇਤਰਾਂ ਲਈ ਨਵੇਂ ਨਾਂ ਪ੍ਰਕਾਸ਼ਿਤ ਕਰਨ ਦੇ ਆਪਣੇ ਕਦਮ ਦਾ ਬਚਾਅ ਕਰਦੇ ਹੋਏ ਮੰਗਲਵਾਰ ਨੂੰ ਕਿਹਾ ਕਿ ਭਾਰਤ ਨਾਲ ਸਬੰਧਾਂ ਨੂੰ ਬਿਹਤਰ ਬਣਾਉਣ ਦੀ ਉਸ ਦੀ ਨੀਤੀ ਵਿਚ ਕੋਈ ਬਦਲਾਅ ਨਹੀਂ ਹੋਇਆ ਹੈ। ਭਾਰਤ ਨੇ ਚੀਨ ਵੱਲੋਂ ਭਾਰਤੀ ਖੇਤਰ ਨੂੰ ‘ਕਾਲਪਨਿਕ ਨਾਂ’ ਦੇਣ ਦੀਆਂ ਕੋਸ਼ਿਸ਼ਾਂ ਨੂੰ ਐਤਵਾਰ ਨੂੰ ਸਿਰੇ ਤੋਂ ਖਾਰਿਜ ਕਰ ਕਰਦਿਆਂ ਕਿਹਾ ਸੀ ਕਿ ਅਜਿਹੇ ‘ਬੇਬੁਨਿਆਦ ਬਿਰਤਾਂਤ’ ਸਿਰਜਣ ਦੀਆਂ ਕੋਸ਼ਿਸ਼ਾਂ ‘ਹਕੀਕਤ’ ਨੂੰ ਨਹੀਂ ਬਦਲ ਸਕਦੀਆਂ ਅਤੇ ਦੁਵੱਲੇ ਸਬੰਧਾਂ ਨੂੰ ਆਮ ਬਣਾਉਣ ਦੀਆਂ ਕੋਸ਼ਿਸ਼ਾਂ ਨੂੰ ਪਟੜੀ ਤੋਂ ਉਤਾਰ ਸਕਦੀਆਂ ਹਨ।
ਭਾਰਤ ਦੀਆਂ ਟਿੱਪਣੀਆਂ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਗੁਓ ਜਿਆਕੁਨ ਨੇ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਜਾਂਗਨਾਨ ਚੀਨ ਦਾ ਇਲਾਕਾ ਹੈ ਅਤੇ ਚੀਨ ਨੇ ਕਦੇ ਵੀ ‘ਕਥਿਤ ਅਰੁਣਾਚਲ ਪ੍ਰਦੇਸ਼’ ਨੂੰ ਮਾਨਤਾ ਨਹੀਂ ਦਿੱਤੀ ਹੈ। ਚੀਨ ਅਰੁਣਾਚਲ ਪ੍ਰਦੇਸ਼ ਦੇ ਦੱਖਣੀ ਤਿੱਬਤ ਦਾ ਹਿੱਸਾ ਹੋਣ ਦਾ ਦਾਅਵਾ ਕਰਦਾ ਹੈ। ਗੁਓ ਨੇ ਅਰੁਣਾਚਲ ਪ੍ਰਦੇਸ਼ ਲਈ ਨਾਂ ਪ੍ਰਕਾਸ਼ਿਤ ਕਰਨ ਦੇ ਬੀਜਿੰਗ ਦੇ ਕਦਮ ਦਾ ਬਚਾਅ ਕਰਦੇ ਹੋਏ ਕਿਹਾ ਕਿ ਜਾਂਗਨਾਨ ਇਲਾਕੇ ਵਿਚ ਕੁਝ ਸਥਾਨਾਂ ਦੇ ਨਾਵਾਂ ਨੂੰ ਮਿਆਰੀ ਬਣਾਉਣਾ ਪੂਰੀ ਤਰ੍ਹਾਂ ਚੀਨ ਦੀ ਪ੍ਰਭੂਸੱਤਾ ਦੇ ਅਧੀਨ ਆਉਂਦਾ ਹੈ।
ਵਿਸਾਖੀ ਦੇ ਪਵਿੱਤਰ ਦਿਹਾੜੇ 'ਤੇ ਸਿਡਨੀ 'ਚ ਲੱਗੀਆਂ ਰੌਣਕਾਂ, ਪੰਜਾਬੀ ਪਰਿਵਾਰ ਨੇ ਮਲੌਨਬਾ ਪਾਰਕ 'ਚ ਲਾਇਆ ਲੰਗਰ
NEXT STORY