ਇਸਲਾਮਾਬਾਦ (ਏ. ਐੱਨ. ਆਈ.)-ਪਾਕਿਸਤਾਨ ਵਿਚ ਇਮਰਾਨ ਖਾਨ ਨੂੰ ਪ੍ਰਧਾਨ ਮੰਤਰੀ ਅਹੁਦੇ ਤੋਂ ਹਟਾਉਣ ਲਈ ਵਿਰੋਧੀ ਧਿਰ ਨੇ ਪੂਰੀ ਤਿਆਰੀ ਕਰ ਲਈ ਹੈ। ਬੇਭਰੋਸਗੀ ਮਤੇ ਦਾ ਨੋਟਿਸ ਸਪੀਕਰ ਕੋਲ ਪਹੁੰਚ ਗਿਆ ਹੈ। ਵੋਟਿੰਗ ਦੀ ਤਾਰੀਖ਼ ਦਾ ਫ਼ੈਸਲਾ ਸਪੀਕਰ ਕਰਨਗੇ। ਮੰਨਿਆ ਜਾ ਰਿਹਾ ਹੈ ਕਿ 22 ਮਾਰਚ ਨੂੰ ਹੋਣ ਵਾਲੇ ਵਿਸ਼ੇਸ਼ ਸੈਸ਼ਨ ’ਚ ਇਸ ’ਤੇ ਵੋਟਿੰਗ ਹੋ ਸਕਦੀ ਹੈ।
ਇਹ ਵੀ ਪੜ੍ਹੋ :ਰੂਸੀ ਫੌਜੀਆਂ ਦੀ ਗੋਲੀਬਾਰੀ 'ਚ ਅਮਰੀਕੀ ਪੱਤਰਕਾਰ ਦੀ ਮੌਤ, ਇਕ ਜ਼ਖਮੀ
ਨੈਸ਼ਨਲ ਅਸੈਂਬਲੀ ਦੀ ਕਾਨੂੰਨੀ ਸ਼ਾਖਾ ਦਾ ਕਹਿਣਾ ਹੈ ਕਿ ਵਿਰੋਧੀ ਧਿਰ ਦੀ ਅਪੀਲ ’ਤੇ ਸਪੀਕਰ ਕਿਸੇ ਵੀ ਸਮੇਂ ਸੈਸ਼ਨ ਬੁਲਾ ਸਕਦਾ ਹੈ। ਪਾਕਿਸਤਾਨ ਨੈਸ਼ਨਲ ਅਸੈਂਬਲੀ ਦੀਆਂ ਕੁੱਲ 341 ਸੀਟਾਂ ਹਨ। ਬੇਭਰੋਸਗੀ ਮਤਾ ਪਾਸ ਕਰਾਉਣ ਲਈ 172 ਵੋਟਾਂ ਦੀ ਲੋੜ ਹੈ। ਮੌਜੂਦਾ ਸਰਕਾਰ ਦੇ 179 ਮੈਂਬਰ ਹਨ। ਵਿਰੋਧੀ ਧਿਰ ਦਾ ਦਾਅਵਾ ਹੈ ਕਿ ਉਨ੍ਹਾਂ ਨੂੰ 200 ਮੈਂਬਰਾਂ ਦਾ ਸਮਰਥਨ ਹਾਸਲ ਹੈ। ਵਿਰੋਧੀ ਪਾਰਟੀਆਂ ਨਾ ਸਿਰਫ਼ ਆਪਣੇ ਸਹਿਯੋਗੀਆਂ ਤੋਂ ਸਮਰਥਨ ਦੀ ਉਮੀਦ ਕਰ ਰਹੀਆਂ ਹਨ, ਸਗੋਂ ਉਨ੍ਹਾਂ ਦਾ ਦਾਅਵਾ ਹੈ ਕਿ ਸੱਤਾਧਾਰੀ ਪਾਕਿਸਤਾਨ-ਏ-ਇਨਸਾਫ਼ (ਪੀ. ਟੀ. ਆਈ.) ਦੇ ਕੁਝ ਸੰਸਦ ਮੈਂਬਰ ਵੀ ਉਨ੍ਹਾਂ ਦੇ ਸੰਪਰਕ ਵਿਚ ਹਨ ਅਤੇ ਆਪਣਾ ਫੈਸਲਾ ਲੈਣ ਤੋਂ ਪਹਿਲਾਂ ਫੌਜ ਦੇ ਸੰਕੇਤ ਦੀ ਉਡੀਕ ਕਰ ਰਹੇ ਹਨ।
ਇਹ ਵੀ ਪੜ੍ਹੋ : ਈਰਾਨ ਨੇ ਸਾਊਦੀ ਨਾਲ ਗੱਲਬਾਤ ਕੀਤੀ ਮੁਲਤਵੀ
ਨਵਾਜ਼ ਸ਼ਰੀਫ ਹੋਣਗੇ ਅਗਲੇ ਪ੍ਰਧਾਨ ਮੰਤਰੀ ਸੂਤਰਾਂ ਮੁਤਾਬਕ ਵਿਰੋਧੀ ਪਾਰਟੀਆਂ ਲੰਡਨ ’ਚ ਮੌਜੂਦ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨਾਲ ਸਲਾਹ ਕਰਕੇ ਆਪਣੀ ਯੋਜਨਾ ਬਣਾ ਰਹੀਆਂ ਹਨ। ਨਵਾਜ਼ ਸ਼ਰੀਫ ਸਾਂਝੇ ਵਿਰੋਧੀ ਧਿਰ ਦਾ ਸਭ ਤੋਂ ਵੱਡਾ ਹਿੱਸਾ ਹਨ, ਇਸ ਲਈ ਮੰਨਿਆ ਜਾ ਰਿਹਾ ਹੈ ਕਿ ਸਰਕਾਰ ਦਾ ਤਖਤਾ ਪਲਟਣ ਤੋਂ ਬਾਅਦ ਨਵਾਜ਼ ਸ਼ਰੀਫ ਪ੍ਰਧਾਨ ਮੰਤਰੀ ਬਣ ਜਾਣਗੇ, ਜਦਕਿ ਸਹਿਯੋਗੀ ਪਾਰਟੀ ਨੂੰ ਸਪੀਕਰ ਦੀ ਸੀਟ ਮਿਲੇਗੀ।
ਇਹ ਵੀ ਪੜ੍ਹੋ : ਇਟਲੀ 'ਚ ਯੂਕ੍ਰੇਨੀ ਸ਼ਰਨਾਰਥੀਆਂ ਨਾਲ ਭਰੀ ਬੱਸ ਪਲਟੀ, ਇਕ ਦੀ ਮੌਤ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਪੰਜਾਬੀ ਨੌਜਵਾਨ ਸਮੇਤ 5 ਵਿਦਿਆਰਥੀਆਂ ਦੀ ਮੌਤ
NEXT STORY