ਵੈਲਿੰਗਟਨ (ਏਜੰਸੀ): ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਅਰਡਰਨ ਨੇ ਕੋਰੋਨਾ ਮਹਾਮਾਰੀ ਦੌਰਾਨ ਦੇਸ਼ ਪਰਤਣ ਵਾਲੇ ਆਪਣੇ ਨਾਗਰਿਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਸਰਕਾਰ ਨੇ ਦੇਸ਼ ਵਿਚ ਆਉਣ ਵਾਲੇ ਆਪਣੇ ਨਾਗਰਿਕਾਂ ਲਈ ਲਾਜ਼ਮੀ ਸਵੈ-ਕੁਆਰੰਟੀਨ ਲੋੜ ਨੂੰ ਖ਼ਤਮ ਕਰਨ ਦਾ ਫੈ਼ਸਲਾ ਕੀਤਾ ਹੈ। ਪ੍ਰਧਾਨ ਮੰਤਰੀ ਜੈਸਿੰਡਾ ਅਰਡਰਨ ਨੇ ਸੋਮਵਾਰ ਨੂੰ ਕਿਹਾ ਕਿ ਟੀਕਾਕਰਨ ਕਰਾ ਚੁੱਕੇ ਲੋਕਾਂ ਲਈ ਨਿਊਜ਼ੀਲੈਂਡ ਪਹੁੰਚਣ ਤੋਂ ਬਾਅਦ ਇੱਕ ਹਫ਼ਤੇ ਤੱਕ ਅਲੱਗ-ਥਲੱਗ ਰਹਿਣ ਦੀ ਜ਼ਰੂਰਤ ਬੁੱਧਵਾਰ ਨੂੰ ਖ਼ਤਮ ਹੋ ਜਾਵੇਗੀ। ਸ਼ੁਰੂਆਤੀ ਤੌਰ 'ਤੇ,ਇਹ ਬਦਲਾਅ ਦੂਜੇ ਦੇਸ਼ਾਂ ਤੋਂ ਵਾਪਸ ਆਉਣ ਵਾਲੇ ਨਿਊਜ਼ੀਲੈਂਡ ਦੇ ਨਾਗਰਿਕਾਂ 'ਤੇ ਲਾਗੂ ਹੋਵੇਗਾ, ਕਿਉਂਕਿ ਸੈਲਾਨੀਆਂ ਨੂੰ ਅਜੇ ਵੀ ਦੇਸ਼ ਵਿੱਚ ਆਉਣ ਦੀ ਇਜਾਜ਼ਤ ਨਹੀਂ ਹੈ।
ਯਾਤਰੀਆਂ ਨੂੰ ਦੇਸ਼ ਛੱਡਣ ਤੋਂ ਪਹਿਲਾਂ ਅਤੇ ਬਾਅਦ ਵਿੱਚ ਆਪਣਾ ਕੋਰੋਨਾ ਵਾਇਰਸ ਟੈਸਟ ਕਰਵਾਉਣਾ ਹੋਵੇਗਾ ਅਤੇ ਗੈਰ-ਸੰਕਰਮਿਤ ਰਿਪੋਰਟ ਦਿਖਾਉਣੀ ਹੋਵੇਗੀ। ਸੈਰ-ਸਪਾਟਾ ਉਦਯੋਗ ਨੇ ਇਨ੍ਹਾਂ ਤਬਦੀਲੀਆਂ ਦਾ ਸੁਆਗਤ ਕੀਤਾ ਹੈ ਪਰ ਸੈਲਾਨੀਆਂ ਨੂੰ ਕਿਹੜੀਆਂ ਥਾਵਾਂ 'ਤੇ ਜਾਣ ਦੀ ਇਜਾਜ਼ਤ ਹੈ, ਇਸ ਬਾਰੇ ਹੋਰ ਸਪੱਸ਼ਟਤਾ ਦੀ ਮੰਗ ਕੀਤੀ ਹੈ। ਨਿਊਜ਼ੀਲੈਂਡ ਦੀ ਵਿਦੇਸ਼ੀ ਆਮਦਨ ਦਾ ਲਗਭਗ 20 ਪ੍ਰਤੀਸ਼ਤ ਹਿੱਸਾ ਅੰਤਰਰਾਸ਼ਟਰੀ ਸੈਲਾਨੀਆਂ ਤੋਂ ਆਉਂਦਾ ਸੀ ਪਰ ਗਲੋਬਲ ਮਹਾਮਾਰੀ ਕਾਰਨ ਉਨ੍ਹਾਂ ਦੀ ਆਮਦ ਬੰਦ ਹੈ।
ਪੜ੍ਹੋ ਇਹ ਅਹਿਮ ਖ਼ਬਰ - ਆਸਟ੍ਰੇਲੀਆ ਨੇ ਰੂਸ ਵਿਰੁੱਧ ਨਵੀਆਂ ਪਾਬੰਦੀਆਂ ਦਾ ਕੀਤਾ ਐਲਾਨ, ਪੁਤਿਨ 'ਤੇ ਲਗਾਈ ਯਾਤਰਾ ਪਾਬੰਦੀ
ਅਰਡਰਨ ਨੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਕੈਬਨਿਟ ਆਸਟ੍ਰੇਲੀਆਈ ਲੋਕਾਂ ਲਈ ਜੁਲਾਈ ਅਤੇ ਦੁਨੀਆ ਦੇ ਦੂਜੇ ਦੇਸ਼ਾਂ ਲਈ ਅਕਤੂਬਰ ਦੀ ਮੌਜੂਦਾ ਨਿਰਧਾਰਤ ਮਿਤੀ ਤੋਂ ਪਹਿਲਾਂ ਹੀ ਸਰਹੱਦਾਂ ਨੂੰ ਪੂਰੀ ਤਰ੍ਹਾਂ ਖੋਲ੍ਹਣ 'ਤੇ ਵਿਚਾਰ ਕਰ ਰਹੀ ਹੈ। ਨਿਊਜ਼ੀਲੈਂਡ ਵਿੱਚ ਕੋਰੋਨਾ ਵਾਇਰਸ ਦੇ ਰੋਜ਼ਾਨਾ 15,000 ਨਵੇਂ ਮਾਮਲੇ ਸਾਹਮਣੇ ਆ ਰਹੇ ਹਨ, ਜੋ ਕਿ 10 ਦਿਨ ਪਹਿਲਾਂ ਗਿਣਤੀ ਵਿਚ 2,000 ਸਨ।
ਸਕਾਟਲੈਂਡ: ਸਰਕਾਰੀ ਪ੍ਰੋਗਰਾਮ ਰਾਹੀਂ 1000 ਤੋਂ ਵੱਧ ਬੇਘਰ ਲੋਕਾਂ ਨੂੰ ਮੁਹੱਈਆ ਕਰਵਾਏ ਘਰ
NEXT STORY