ਇਸਲਾਮਾਬਾਦ-ਪਾਕਿਸਤਾਨ ’ਚ ਪੋਲੀਓ ਵਾਇਰਸ ਨੂੰ ਖਤਮ ਕਰਨ ਦੀਆਂ ਕੋਸ਼ਿਸ਼ਾਂ ਸਫਲ ਹੁੰਦੀਆਂ ਦਿਖਾਈ ਦੇ ਰਹੀਆਂ ਹਨ ਕਿਉਂਕਿ ਪਿਛਲੇ 2 ਮਹੀਨਿਆਂ ਤੋਂ ਵੱਧ ਸਮੇਂ ਤੋਂ ਇਸ ਬੀਮਾਰੀ ਦਾ ਕੋਈ ਨਵਾਂ ਕੇਸ ਸਾਹਮਣੇ ਨਹੀਂ ਆਇਆ ਹੈ। ਇਸ ਤੋਂ ਪਹਿਲਾਂ ਇਸ ਸਾਲ ਦੌਰਾਨ ਪੋਲੀਓ ਦੇ 6 ਕੇਸ ਸਾਹਮਣੇ ਆ ਚੁੱਕੇ ਸਨ, ਜਦਕਿ 2024 ’ਚ ਇਨ੍ਹਾਂ ਦੀ ਗਿਣਤੀ 74 ਸੀ। 10 ਫਰਵਰੀ ਤੋਂ ਬਾਅਦ ਕੋਈ ਕੇਸ ਸਾਹਮਣੇ ਨਹੀਂ ਆਇਆ ਹੈ। ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਪ੍ਰਧਾਨਗੀ ’ਚ ਵੀਰਵਾਰ ਨੂੰ ਹੋਈ ਬੈਠਕ ’ਚ ਪੋਲੀਓ ਨੂੰ ਖਤਮ ਕਰਨ ਦੀਆਂ ਕੋਸ਼ਿਸ਼ਾਂ ਦੀ ਸਮੀਖਿਆ ਕੀਤੀ ਗਈ। ਬੈਠਕ ’ਚ ਦੱਸਿਆ ਗਿਆ ਕਿ ਦੇਸ਼ ਵਿਆਪੀ ਪੋਲੀਓ ਟੀਕਾਕਰਨ ਮੁਹਿੰਮ ਕਾਰਨ ਵਾਇਰਸ ਦੇ ਫੈਲਣ ’ਤੇ ਰੋਕ ਲੱਗੀ ਹੈ।
ਸਿੰਗਾਪੁਰ ਦੇ ਰੱਖਿਆ ਮੰਤਰੀ ਨੇ ਦਿੱਤਾ ਅਸਤੀਫਾ, ਨਹੀਂ ਲੈਣਗੇ ਚੋਣਾਂ ’ਚ ਹਿੱਸਾ
NEXT STORY