ਇਸਲਾਮਾਬਾਦ : ਪਾਕਿਸਤਾਨ ਦੀ ਇੱਕ ਅੱਤਵਾਦ ਵਿਰੋਧੀ ਅਦਾਲਤ (ATC) ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ ਅਲੀਮਾ ਖਾਨ ਦੇ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਗੈਰ-ਜ਼ਮਾਨਤੀ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਹਨ। ਇਹ ਵਾਰੰਟ ਸਾਲ 2024 ਦੇ ਵਿਰੋਧ ਪ੍ਰਦਰਸ਼ਨਾਂ ਨਾਲ ਸਬੰਧਤ ਇੱਕ ਮਾਮਲੇ ਵਿੱਚ ਅਦਾਲਤ ਵਿੱਚ ਪੇਸ਼ ਨਾ ਹੋਣ ਕਾਰਨ ਜਾਰੀ ਕੀਤੇ ਗਏ ਹਨ।
ਰਾਵਲਪਿੰਡੀ ਦੀ ਅਦਾਲਤ ਨੇ ਨਵੰਬਰ 2024 ਵਿੱਚ ਪਾਕਿਸਤਾਨ ਤਹਿਰੀਕ-ਏ-ਇਨਸਾਫ (PTI) ਵੱਲੋਂ ਕੀਤੇ ਗਏ ਵਿਰੋਧ ਪ੍ਰਦਰਸ਼ਨਾਂ ਦੇ ਮਾਮਲੇ ਵਿੱਚ ਇਹ ਕਾਰਵਾਈ ਕੀਤੀ ਹੈ। ਅਲੀਮਾ ਖਾਨ 'ਤੇ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਨ, ਸਰਕਾਰ ਵਿਰੋਧੀ ਨਾਅਰੇਬਾਜ਼ੀ, ਭੰਨ-ਤੋੜ ਅਤੇ ਪਥਰਾਅ ਕਰਨ ਦੇ ਗੰਭੀਰ ਦੋਸ਼ ਲਗਾਏ ਗਏ ਹਨ। ਅਦਾਲਤ ਨੇ ਸਿਰਫ ਅਲੀਮਾ ਖਾਨ ਹੀ ਨਹੀਂ, ਸਗੋਂ ਉਨ੍ਹਾਂ ਦੇ ਦੋ ਜ਼ਮਾਨਤਦਾਰਾਂ ਵਿਰੁੱਧ ਵੀ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ।
ਅਦਾਲਤ ਨੇ ਅਲੀਮਾ ਦੀ ਪੇਸ਼ੀ ਤੋਂ ਛੋਟ ਦੀ ਅਰਜ਼ੀ ਨੂੰ ਰੱਦ ਕਰਦਿਆਂ ਪੁਲਸ ਨੂੰ ਹੁਕਮ ਦਿੱਤਾ ਹੈ ਕਿ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਬੁੱਧਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇ। ਸੁਣਵਾਈ ਦੌਰਾਨ ਅਲੀਮਾ ਖਾਨ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਦੀ ਮੁਵੱਕਿਲ ਦੇ ਬੈਂਕ ਖਾਤੇ, ਰਾਸ਼ਟਰੀ ਪਛਾਣ ਪੱਤਰ ਅਤੇ ਪਾਸਪੋਰਟ ਬਲਾਕ ਕਰ ਦਿੱਤੇ ਗਏ ਹਨ। ਵਕੀਲ ਅਨੁਸਾਰ, ਇਨ੍ਹਾਂ ਪਾਬੰਦੀਆਂ ਕਾਰਨ ਉਨ੍ਹਾਂ ਨੂੰ ਯਾਤਰਾ ਕਰਨ ਅਤੇ ਰੋਜ਼ਾਨਾ ਦੇ ਕੰਮਾਂ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪਾਕਿਸਤਾਨ ਸਥਿਤ ਆਪਣੇ ਪੁਰਖਿਆਂ ਦੇ ਘਰ ਪੁੱਜੇ World Bank ਪ੍ਰਧਾਨ ਬੰਗਾ, ਗੁਰਦੁਆਰਾ ਸਾਹਿਬ ਟੇਕਿਆ ਮੱਥਾ
NEXT STORY