ਗੁਰਦਾਸਪੁਰ/ਪਾਕਿਸਤਾਨ (ਵਿਨੋਦ) : ਅੱਜ ਰਾਵਲਪਿੰਡੀ ਦੀ ਇਕ ਅਦਾਲਤ ਨੇ ਵੱਡਾ ਕਦਮ ਚੁੱਕਦਿਆਂ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਕਿਸਤਾਨ ਦੇ ਗ੍ਰਹਿ ਮੰਤਰੀ ਰਾਣਾ ਸਨਾਉੱਲਾ ਦੇ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰਕੇ ਗ੍ਰਹਿ ਮੰਤਰੀ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਸੂਤਰਾਂ ਅਨੁਸਾਰ ਰਾਵਲਪਿੰਡੀ ਦੇ ਸੀਨੀਅਰ ਸਿਵਲ ਜੱਜ ਗੁਲਾਮ ਅਕਬਰ ਵੱਲੋਂ ਅੱਜ ਜਾਰੀ ਹੁਕਮ ’ਚ ਕਿਹਾ ਗਿਆ ਕਿ ਰਾਣਾ ਸਨਾਉੱਲਾ ਦਾ ਨਾਂ ਐੱਫ. ਆਈ. ਆਰ. ’ਚ ਦਰਜ ਕੀਤਾ ਗਿਆ ਸੀ ਅਤੇ ਉਸ ਦੀ ਗ੍ਰਿਫ਼ਤਾਰੀ ਜ਼ਰੂਰੀ ਹੈ, ਇਸ ਲਈ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ।
ਇਹ ਖ਼ਬਰ ਵੀ ਪੜ੍ਹੋ : ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਵੱਲੋਂ ਕੱਢੇ ਗਏ ਰੋਸ ਮਾਰਚ ’ਤੇ ਜਥੇਦਾਰ ਦਾਦੂਵਾਲ ਨੇ ਚੁੱਕੇ ਵੱਡੇ ਸਵਾਲ
ਅਦਾਲਤ ਨੇ ਕਿਹਾ ਕਿ ਪਹਿਲਾਂ ਵੀ ਰਾਣਾ ਸਨਾਉੱਲਾ ਨੂੰ ਸੰਮਨ ਭੇਜੇ ਗਏ ਸੀ ਪਰ ਉਹ ਅਦਾਲਤ ’ਚ ਹਾਜ਼ਰ ਨਹੀਂ ਹੋਇਆ, ਜਿਸ ਕਾਰਨ ਇਹ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰਨੇ ਪਏ। ਹੁਣ ਗ੍ਰਹਿ ਮੰਤਰੀ ਨੂੰ ਪੁਲਸ ਗ੍ਰਿਫ਼ਤਾਰ ਕਰਕੇ ਅਦਾਲਤ ’ਚ ਪੇਸ਼ ਕਰੇਗੀ ਅਤੇ ਇਕ ਪੁਲਸ ਪਾਰਟੀ ਵੀ ਤਾਇਨਾਤ ਕਰ ਦਿੱਤੀ ਗਈ ਹੈ, ਜੋ ਕੋਹਸਰ ਪੁਲਸ ਸਟੇਸ਼ਨ ’ਚ ਪਹੁੰਚ ਕੇ ਉੱਥੋਂ ਮਦਦ ਲੈ ਕੇ ਗ੍ਰਹਿ ਮੰਤਰੀ ਨੂੰ ਗ੍ਰਿਫ਼ਤਾਰ ਕਰੇਗੀ।
ਇਹ ਖ਼ਬਰ ਵੀ ਪੜ੍ਹੋ : ਭਾਰਤੀ ਵਿਦਿਆਰਥੀਆਂ ਲਈ ਵੱਡੀ ਖ਼ਬਰ, ਕੈਨੇਡਾ ’ਚ 20 ਘੰਟਿਆਂ ਤੋਂ ਜ਼ਿਆਦਾ ਕਰ ਸਕਣਗੇ ਕੰਮ
ਪਾਕਿਸਤਾਨ ਦੇ ਫ਼ੌਜ ਮੁਖੀ ਜਨਰਲ ਬਾਜਵਾ ਨੇ ਖੇਤਰੀ ਸ਼ਾਂਤੀ ਦੀ ਕੀਤੀ ਅਪੀਲ
NEXT STORY